ਐਡਵੋਕੇਟ ਧਾਮੀ ਨੇ ਨੌਵੇਂ ਪਾਤਸ਼ਾਹ ਦੇ ਪ੍ਰਕਾਸ਼ ਗੁਰਪੁਰਬ ਦੀ ਸੰਗਤ ਨੂੰ ਦਿੱਤੀ ਵਧਾਈ

ਐਡਵੋਕੇਟ ਧਾਮੀ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਸਮੁੱਚਾ ਜੀਵਨ ਹੱਕ ਸੱਚ ਲਈ ਆਵਾਜ ਉਠਾਉਣ ਦੀ ਪ੍ਰੇਰਨਾ ਦਿੰਦਾ ਹੈ। ਗੁਰੂ ਸਾਹਿਬ ਨੇ ਧਰਮ ਦੀਆਂ ਕਦਰਾਂ ਕੀਮਤਾਂ ਨੂੰ ਦਬਾਉਣ ਵਾਲਿਆਂ ਵਿਰੁੱਧ ਆਵਾਜ਼ ਬੁਲੰਦ ਕਰਦਿਆਂ ਧਰਮ ਦੀ ਰੱਖਿਆ ਲਈ ਸ਼ਹਾਦਤ ਪ੍ਰਾਪਤ ਕੀਤੀ।

By  KRISHAN KUMAR SHARMA April 29th 2024 12:38 PM

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਗੁਰਪੁਰਬ ਦੀ ਸੰਗਤ ਨੂੰ ਵਧਾਈ ਦਿੱਤੀ ਹੈ।

ਐਡਵੋਕੇਟ ਧਾਮੀ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਸਮੁੱਚਾ ਜੀਵਨ ਹੱਕ ਸੱਚ ਲਈ ਆਵਾਜ ਉਠਾਉਣ ਦੀ ਪ੍ਰੇਰਨਾ ਦਿੰਦਾ ਹੈ। ਗੁਰੂ ਸਾਹਿਬ ਨੇ ਧਰਮ ਦੀਆਂ ਕਦਰਾਂ ਕੀਮਤਾਂ ਨੂੰ ਦਬਾਉਣ ਵਾਲਿਆਂ ਵਿਰੁੱਧ ਆਵਾਜ਼ ਬੁਲੰਦ ਕਰਦਿਆਂ ਧਰਮ ਦੀ ਰੱਖਿਆ ਲਈ ਸ਼ਹਾਦਤ ਪ੍ਰਾਪਤ ਕੀਤੀ।

ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਉਹ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਸਮਾਜਿਕ ਬੁਰਾਈਆਂ ਵਿਰੁੱਧ ਅਵਾਜ਼ ਬੁਲੰਦ ਕਰਨ ਦਾ ਪ੍ਰਣ ਕਰਨ ਅਤੇ ਗੁਰੂ ਸਾਹਿਬ ਦੇ ਜੀਵਨ ਤੇ ਉਪਦੇਸ਼ਾਂ ਉੱਤੇ ਚੱਲ ਕੇ ਆਪਣਾ ਜੀਵਨ ਬਤੀਤ ਕਰਨ।

Related Post