Gurdwara Sri Fatehgarh Sahib ਵਿਖੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੀਵਾਨ ਟੋਡਰ ਮੱਲ ਸਰਾਂ ਦਾ ਰੱਖਿਆ ਨੀਂਹ ਪੱਥਰ
Sri Fatehgarh Sahib News : ਸ਼ਹੀਦਾਂ ਦੇ ਪਵਿੱਤਰ ਅਸਥਾਨ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਦੀਵਾਨ ਟੋਡਰ ਮੱਲ ਜੀ ਨਿਵਾਸ ਸਰਾਂ ਦਾ ਨੀਹ ਪੱਥਰ ਰੱਖਿਆ ਗਿਆ। ਇਸ ਮੌਕੇ 'ਤੇ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਦੇ ਹੈਡ ਗ੍ਰੰਥੀ ਭਾਈ ਹਰਪਾਲ ਸਿੰਘ ਵੱਲੋਂ ਮਾਤਾ ਗੁਜਰੀ ਜੀ ਨਿਵਾਸ ਸਰਾਂ ਬਣਾਉਣ ਦੀ ਆਰੰਭਤਾ ਅਰਦਾਸ ਕੀਤੀ ਗਈ
Sri Fatehgarh Sahib News : ਸ਼ਹੀਦਾਂ ਦੇ ਪਵਿੱਤਰ ਅਸਥਾਨ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਦੀਵਾਨ ਟੋਡਰ ਮੱਲ ਜੀ ਨਿਵਾਸ ਸਰਾਂ ਦਾ ਨੀਹ ਪੱਥਰ ਰੱਖਿਆ ਗਿਆ। ਇਸ ਮੌਕੇ 'ਤੇ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਦੇ ਹੈਡ ਗ੍ਰੰਥੀ ਭਾਈ ਹਰਪਾਲ ਸਿੰਘ ਵੱਲੋਂ ਮਾਤਾ ਗੁਜਰੀ ਜੀ ਨਿਵਾਸ ਸਰਾਂ ਬਣਾਉਣ ਦੀ ਆਰੰਭਤਾ ਅਰਦਾਸ ਕੀਤੀ ਗਈ ।
ਇਸ ਮੌਕੇ ਬੋਲਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਕਿ ਦੀਵਾਨ ਟੋਡਰ ਮੱਲ ਸਰਾਂ ਦੇ ਨਿਰਮਾਣ ਨਾਲ 186 ਨਵੇਂ ਬਣਨ ਵਾਲੇ ਕਮਰਿਆਂ ਦੀ ਸੰਗਤ ਨੂੰ ਵੱਡੀ ਸਹੂਲਤ ਮਿਲ ਸਕੇਗੀ ਕਿਉਂਕਿ ਸ਼ਹੀਦੀ ਜੋੜ ਮੇਲ ਫਤਿਹਗੜ੍ਹ ਸਾਹਿਬ ਮੌਕੇ ਸੰਗਤਾਂ ਵੱਡੀ ਗਿਣਤੀ ਵਿੱਚ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚਦੀਆਂ ਹਨ। ਉਹਨਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੀ ਸਹੂਲਤ ਲਈ ਹੋਰ ਵੀ ਕਾਰਜ ਭਵਿੱਖ ਵਿੱਚ ਜਾਰੀ ਰਹਿਣਗੇ।
ਇਸ ਮੌਕੇ 'ਤੇ ਬਾਬਾ ਗੁਲਜਾਰ ਸਿੰਘ ਇਕ ਕਾਰ ਸੇਵਾ ਵਾਲੇ ਦਿੱਲੀ ਵਾਲਿਆਂ ਨੇ ਕਿਹਾ ਕਿ ਸੰਗਤਾਂ ਦੇ ਸਹਿਯੋਗ ਨਾਲ ਦੀਵਾਨ ਟੋਡਰ ਮੱਲ ਸਰਾਂ ਬਹੁਤ ਹੀ ਜਲਦ ਤਿਆਰ ਕਰਕੇ ਸੰਗਤ ਦੀ ਸੇਵਾ ਲਈ ਹਾਜ਼ਰ ਕਰ ਦਿੱਤੀ ਜਾਵੇਗੀ।