SGPC ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਪਣੀ ਟੀਮ ’ਚ ਕੀਤਾ ਹੋਰ ਵਾਧਾ, ਇੱਥੇ ਦੇਖੋ ਪੂਰੀ ਲਿਸਟ

ਦੱਸ ਦਈਏ ਕਿ ਐਸਜੀਸੀਪੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਵਾਧਾ ਕਰਦਿਆਂ ਸੀਨੀਅਰ ਐਡਵੋਕੇਟ ਕਾਨੂੰਨੀ ਸਲਾਹਕਾਰ ਸ਼੍ਰੋਮਣੀ ਕਮੇਟੀ ਅਮਨਬੀਰ ਸਿੰਘ ਸਿਆਲੀ ਨੂੰ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਵਜੋਂ ਨਿਯੁਕਤ ਕਰ ਦਿੱਤਾ ਗਿਆ ਹੈ

By  Aarti February 28th 2026 04:13 PM -- Updated: February 28th 2026 04:59 PM

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਪਣੀ ਟੀਮ ਵਿੱਚ ਵਿਸ਼ੇਸ਼ ਤੌਰ ’ਤੇ ਹੋਰ ਵਾਧਾ ਕੀਤਾ ਹੈ। ਦੱਸ ਦਈਏ ਕਿ ਐਸਜੀਸੀਪੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ  ਵਾਧਾ ਕਰਦਿਆਂ ਸੀਨੀਅਰ ਐਡਵੋਕੇਟ ਕਾਨੂੰਨੀ ਸਲਾਹਕਾਰ ਸ਼੍ਰੋਮਣੀ ਕਮੇਟੀ ਅਮਨਬੀਰ ਸਿੰਘ ਸਿਆਲੀ ਨੂੰ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਵਜੋਂ ਨਿਯੁਕਤ ਕਰ ਦਿੱਤਾ ਗਿਆ ਹੈ

ਇਸ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਗੁਰਪ੍ਰੀਤ ਸਿੰਘ ਝੱਬਰ, ਅਮਰਜੀਤ ਸਿੰਘ ਚਾਵਲਾ ਤੇ ਗੁਰਚਰਨ ਸਿੰਘ ਗਰੇਵਾਲ ਸਨ। ਕਾਨੂੰਨੀ ਮਾਹਿਰਾਂ ਤੇ ਸ਼੍ਰੋਮਣੀ ਕਮੇਟੀ ’ਤੇ ਹੋਣ ਵਾਲੀਆਂ ਮੀਟਿੰਗਾਂ ਵਿੱਚ ਹੁਣ ਮੁੱਖ ਤੌਰ ’ਤੇ ਐਡਵੋਕੇਟ ਅਮਨ ਬੀਰ ਸਿੰਘ ਸਿਆਲੀ ਮੀਡੀਆ ਚੈਨਲਾਂ ਤੇ ਅਖਬਾਰਾਂ ਵਿੱਚ ਸ਼੍ਰੋਮਣੀ ਕਮੇਟੀ ਪ੍ਰਤੀ ਬਿਆਨ ਦੇਣ ਲਈ ਨਿਯੁਕਤ ਕੀਤਾ ਗਿਆ ਹੈ।

ਇਨ੍ਹਾਂ ਤੋਂ ਇਲਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਤੋਂ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਮੁੱਖ ਬੁਲਾਰਾ ਨਿਯੁਕਤ ਕੀਤਾ ਗਿਆ ਹੈ। 

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਜਿਸ ’ਚ ਕਿਹਾ ਗਿਆ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪੱਖ ਨੂੰ ਮੀਡੀਆ ਰਾਹੀਂ ਸੰਗਤਾਂ ਤੱਕ ਪਹੁੰਚਾਉਣ ਲਈ ਗੁਰਪ੍ਰੀਤ ਸਿੰਘ ਝੱਬਰ ਅੰਤ੍ਰਿੰਗ ਮੈਂਬਰ, ਅਮਰਜੀਤ ਸਿੰਘ ਚਾਵਲਾ, ਗੁਰਚਰਨ ਸਿੰਘ ਗਰੇਵਾਲ, ਮੈਂਬਰ ਸ਼੍ਰੋਮਣੀ ਗੁਰਦੁਆਰਾ ਪਬ੍ਰੰਧਕ ਕਮੇਟੀ ਅਤੇ ਅਮਨਬੀਰ ਸਿੰਘ ਸਿਆਲੀ. ਕਾਨੂੰਨੀ ਸਲਾਹਕਾਰ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸੰਸਥਾ ਦੇ ਬੁਲਾਰਿਆਂ ਵਜੋਂ ਕੰਮ ਕਰਨਗੇ। 

ਇਹ ਵੀ ਪੜ੍ਹੋ : Punjab Bachao Rally ’ਚ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਨੌਜਵਾਨ, ਕਿਸਾਨ, ਬਜ਼ੁਰਗਾਂ ਲਈ ਕੀਤੇ ਇਹ ਵੱਡੇ ਐਲਾਨ

Related Post