SGPC ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪੰਜਾਬ ਸਰਕਾਰ ਨੂੰ ਚਿਤਾਵਨੀ, ਕਿਹਾ- ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਵੱਡਾ ਹੋਣ ਦੀ ਕੋਸ਼ਿਸ਼ ਨਾ ਕਰੇ ਸਰਕਾਰ
ਉਨ੍ਹਾਂ ਕਿਹਾ ਕਿ ਪਾਵਨ ਸਰੂਪਾਂ ਦੀ ਗੁੰਮਸ਼ੁਦਗੀ ਦਾ ਮਾਮਲੇ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਆਪਣੇ ਅਧਿਕਾਰ ਖੇਤਰ ਵਿਚ ਲਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਬੜੇ ਲੰਮੇ ਅਰਸ਼ੇ ਤੋਂ ਗੁਰਦੁਆਰਾ ਸਾਹਿਬਾਨਾਂ ਦੇ ਪ੍ਰਬੰਧ ਬੜੇ ਸੁਚੱਜੇ ਢੰਗ ਨਾਲ ਚਲਾ ਰਹੀ ਹੈ ਕੀ ਹੁਣ ਪੁਲਸ ਚਲਾਏਗੀ।
SGPC President Advocate Harjinder Singh Dhami : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ। ਉਨ੍ਹਾਂ ਨੇ ਕਿਹਾ ਕਿ ਅੱਜ ਸਿੱਖ ਪੰਥ ’ਤੇ ਵੱਡੇ ਹਮਲੇ ਹੋ ਰਹੇ ਹਨ, ਜਿਨ੍ਹਾਂ ਦਾ ਸਾਹਮਣਾ ਕਰਨ ਲਈ ਕੌਮ ਨੂੰ ਇੱਕਜੁਟ ਹੋਣ ਦੀ ਲੋੜ ਹੈ ਅਤੇ ਨਾਲ ਹੀ ਉਨ੍ਹਾਂ ਚਿਤਾਵਨੀ ਦਿੱਤੀ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਰਕਾਰ ਵੱਡਾ ਬਣਨ ਦੀ ਕੋਸ਼ਿਸ਼ ਨਾ ਕਰੇ।
ਇਤਿਹਾਸਕ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਵਿਖੇ ਪ੍ਰੈੱਸ ਕਾਨਫਰੰਸ ਦੌਰਾਨ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਮੌਜੂਦਾ ਪੰਜਾਬ ਸਰਕਾਰ ਬੜਾ ਲੰਮਾ ਅਰਸਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਬਦੀ ਦਾ ਰੌਲਾ ਪਾਉਂਦੀ ਰਹੀ ਅਤੇ ਹੁਣ 328 ਪਾਵਨ ਸਰੂਪਾਂ ਦੀ ਗੁੰਮਸ਼ੁਦਗੀ ਲਈ ਜੋ ਸਿੱਟ ਬਣਾਈ ਗਈ ਹੈ, ਇਹ ਸਰਕਾਰ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਵੱਡਾ ਬਣਨ ਦੀ ਕੋਸ਼ਿਸ਼ ਹੈ।
ਉਨ੍ਹਾਂ ਕਿਹਾ ਕਿ ਪਾਵਨ ਸਰੂਪਾਂ ਦੀ ਗੁੰਮਸ਼ੁਦਗੀ ਦਾ ਮਾਮਲੇ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਆਪਣੇ ਅਧਿਕਾਰ ਖੇਤਰ ਵਿਚ ਲਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਬੜੇ ਲੰਮੇ ਅਰਸ਼ੇ ਤੋਂ ਗੁਰਦੁਆਰਾ ਸਾਹਿਬਾਨਾਂ ਦੇ ਪ੍ਰਬੰਧ ਬੜੇ ਸੁਚੱਜੇ ਢੰਗ ਨਾਲ ਚਲਾ ਰਹੀ ਹੈ ਕੀ ਹੁਣ ਪੁਲਸ ਚਲਾਏਗੀ।
ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਇਹ 328 ਸਰੂਪ ਕਿਧਰੇ ਗੁੰਮ ਨਹੀਂ ਹੋਏ ਜਿਸ ਨੂੰ ਡਾ. ਈਸ਼ਰ ਦੀ ਰਿਪੋਰਟ ਕਹਿੰਦੀ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਆਪਣੀ ਕੋਈ ਨਿੱਜੀ ਲੜਾਈ ਨਹੀਂ ਲੜੀ ਬਲਕਿ ਦਬੇ, ਕੁਚਲੇ, ਗਰੀਬਾਂ ਅਤੇ ਧਰਮ ਖਾਤਿਰ ਲੜਾਈ ਲੜੀ ਸੀ ਅਤੇ ਹੁਣ ਸਿੱਖ ਪੰਥ ਨੂੰ ਵੀ ਤਕੜੇ ਹੋ ਕੇ ਚੁਣੌਤੀਆਂ ਦਾ ਸਾਹਮਣਾ ਕਰਨਾ ਪਵੇਗਾ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਜਦੋਂ ਇਹ ਵੀਰ, ਬਾਲ ਦਿਵਸ ਸ਼ੁਰੂ ਹੋਇਆ ਸੀ ਉਨ੍ਹਾਂ ਨੇ ਉਸ ਵੇਲੇ ਵਿਰੋਧ ਕਰਦਿਆਂ ਕਿਹਾ ਸੀ ਕਿ ਚਾਰ ਸਾਹਿਬਜ਼ਾਦੇ ਸਾਡੇ ਗੁਰੂ ਸਾਹਿਬ ਦੀ ਜੋਤ ਹਨ। ਉਨ੍ਹਾਂ ਕਿਹਾ ਕਿ ਚਾਹੇ ਵੀਰ ਸ਼ਬਦ ਜੋੜ ਦਿੰਦੇ ਪਰ ਸਾਡੇ ਸਾਹਿਬਜ਼ਾਦੇ ਬਾਲ ਨਹੀਂ ਹਨ। ਉਨ੍ਹਾਂ ਕਿਹਾ ਕਿ ਸਿੱਖੀ ਸਿਧਾਂਤ ਨੂੰ ਤੋੜਨ ਲਈ ਵਸੀਲੇ ਬਣਾਏ ਜਾ ਰਹੇ ਹਨ।
ਉਨ੍ਹਾਂ ਕਿਹਾ ਕਿ ਹੁਣ ਇਹ ਭਾਜਪਾ ਵਲੋਂ ਜੋ ਗੁਰੂ ਸਾਹਿਬ ਅਤੇ ਚਾਰ ਸਾਹਿਬਜ਼ਾਦਿਆਂ ਦਾ ਕਾਰਟੂਨ ਬਣਾਇਆ ਹੈ ਉਸਦੀ ਉਹ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦੇ ਹਨ। ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਅਜਿਹੀਆਂ ਹਰਕਤਾਂ ਤੋਂ ਸਰਕਾਰਾਂ ਬਾਜ ਨਾ ਆਈਆਂ ਤਾਂ ਸਿੱਖ ਪੰਥ ਨੂੰ ਸੋਚਣਾ ਵੀ ਪਵੇਗਾ। ਉਨ੍ਹਾਂ ਕਿਹਾ ਕਿ ਸਾਡੇ ਗੁਰੂ ਸਾਹਿਬਾਨਾਂ ਨੂੰ ਮਨੁੱਖ ਤੇ ਕਾਰਟੂਨ ਦੇ ਤੌਰ ’ਤੇ ਕਦੇ ਵੀ ਨਹੀਂ ਦਿਖਾਇਆ ਜਾ ਸਕਦਾ ਇਸ ਲਈ ਹੁਣ ਸਾਡੀ ਪ੍ਰੀਖਿਆ ਨਾ ਲਈ ਜਾਵੇ।
ਇਹ ਵੀ ਪੜ੍ਹੋ : Sri Fatehgarh Sahib ਦੇ ਜੋੜ ਮੇਲ ਸਬੰਧੀ ਰੇਲਵੇ ਦਾ ਵੱਡਾ ਫੈਸਲਾ, ਹੁਣ ਸਰਹਿੰਦ ਰੇਲਵੇ ਸਟੇਸ਼ਨ ’ਤੇ ਰੁਕਣਗੀਆਂ 14 ਟ੍ਰੇਨਾਂ