SGPC ਨੇ ਡਾ. ਕਰਮਜੀਤ ਸਿੰਘ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਸੇਵਾ ਨਿਯਮਾਂ ਸਬੰਧੀ ਬਣਾਈ ਕਮੇਟੀ ’ਚੋਂ ਹਟਾਇਆ

SGPC News : ਆਰਐਸਐਸ ਮੁਖੀ ਸਾਹਮਣੇ ਵਿਚਾਰ ਚਰਚਾ ਦੌਰਾਨ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਕਰਮਜੀਤ ਸਿੰਘ ਵੱਲੋਂ ਸਿੱਖ ਭਾਵਨਾਵਾਂ ਨੂੰ ਸੱਟ ਮਾਰਨ ਕਰਕੇ ਸ਼੍ਰੋਮਣੀ ਕਮੇਟੀ ਨੇ ਉਨ੍ਹਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਸੇਵਾ ਨਿਯਮਾਂ ਸਬੰਧੀ ਬਣਾਈ ਕਮੇਟੀ ’ਚੋਂ ਹਟਾ ਦਿੱਤਾ ਹੈ।

By  KRISHAN KUMAR SHARMA August 1st 2025 06:27 PM -- Updated: August 1st 2025 06:29 PM

SGPC News : ਆਰਐਸਐਸ ਮੁਖੀ ਸਾਹਮਣੇ ਵਿਚਾਰ ਚਰਚਾ ਦੌਰਾਨ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਕਰਮਜੀਤ ਸਿੰਘ ਵੱਲੋਂ ਸਿੱਖ ਭਾਵਨਾਵਾਂ ਨੂੰ ਸੱਟ ਮਾਰਨ ਕਰਕੇ ਸ਼੍ਰੋਮਣੀ ਕਮੇਟੀ ਨੇ ਉਨ੍ਹਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਸੇਵਾ ਨਿਯਮਾਂ ਸਬੰਧੀ ਬਣਾਈ ਕਮੇਟੀ ’ਚੋਂ ਹਟਾ ਦਿੱਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀ ਇਕ ਵੀਡੀਓ ਵਿਚ ਡਾ. ਕਰਮਜੀਤ ਸਿੰਘ ਆਰਐਸਐਸ ਮੁਖੀ ਨਾਲ ਕੀਤੀ ਵਾਰਤਾ ਦੌਰਾਨ ਸਿੱਖ ਵਿਰੋਧੀ ਵਿਚਾਰਧਾਰਾ ਦਾ ਪ੍ਰਗਟਾਵਾ ਕਰਦੇ ਨਜ਼ਰ ਆ ਰਹੇ ਹਨ। ਇਸ ’ਤੇ ਸੰਗਤਾਂ ਵੱਲੋਂ ਪੁੱਜ ਰਹੇ ਇਤਰਾਜਾਂ ਦੇ ਮੱਦੇਨਜ਼ਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਡਾ. ਕਰਮਜੀਤ ਸਿੰਘ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਬੰਧੀ ਸੇਵਾ ਨਿਯਮਾਂ ਬਾਰੇ ਬਣਾਈ ਕਮੇਟੀ ਤੋਂ ਹਟਾ ਦਿੱਤਾ ਹੈ।

Related Post