Amritsar News : ਖਾਲਸਾ ਸਾਜਣਾ ਦਿਵਸ ਮੌਕੇ ਪਾਕਿਸਤਾਨ ਜਾਣ ਵਾਲੇ ਜਥੇ ਲਈ ਸ਼੍ਰੋਮਣੀ ਕਮੇਟੀ ਨੇ ਮੰਗੇ ਪਾਸਪੋਰਟ

Amritsar News : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਖ਼ਾਲਸਾ ਸਾਜਣਾ ਦਿਵਸ (ਵਿਸਾਖੀ) ਮੌਕੇ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਭੇਜੇ ਜਾਣ ਵਾਲੇ ਜਥੇ ਲਈ ਪਰਕਿਰਿਆ ਆਰੰਭ ਕਰਦਿਆਂ 25 ਦਸੰਬਰ 2025 ਤੱਕ ਸ਼ਰਧਾਲੂਆਂ ਪਾਸੋਂ ਪਾਸਪੋਰਟ ਮੰਗੇ ਗਏ ਹਨ। ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਖ਼ਾਲਸਾ ਸਾਜਣਾ ਦਿਵਸ ਸਬੰਧੀ ਸਮਾਗਮਾਂ ਵਿਚ ਸ਼ਮੂਲੀਅਤ ਲਈ ਹਰ ਸਾਲ ਦੀ ਤਰ੍ਹਾਂ ਸ਼੍ਰੋਮਣੀ ਕਮੇਟੀ ਵੱਲੋਂ ਸ਼ਰਧਾਲੂਆਂ ਦਾ ਜਥਾ ਭੇਜਿਆ ਜਾਵੇਗਾ

By  Shanker Badra December 3rd 2025 03:36 PM -- Updated: December 3rd 2025 03:42 PM

Amritsar News : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਖ਼ਾਲਸਾ ਸਾਜਣਾ ਦਿਵਸ (ਵਿਸਾਖੀ) ਮੌਕੇ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਭੇਜੇ ਜਾਣ ਵਾਲੇ ਜਥੇ ਲਈ ਪਰਕਿਰਿਆ ਆਰੰਭ ਕਰਦਿਆਂ 25 ਦਸੰਬਰ 2025 ਤੱਕ ਸ਼ਰਧਾਲੂਆਂ ਪਾਸੋਂ ਪਾਸਪੋਰਟ ਮੰਗੇ ਗਏ ਹਨ। ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਖ਼ਾਲਸਾ ਸਾਜਣਾ ਦਿਵਸ ਸਬੰਧੀ ਸਮਾਗਮਾਂ ਵਿਚ ਸ਼ਮੂਲੀਅਤ ਲਈ ਹਰ ਸਾਲ ਦੀ ਤਰ੍ਹਾਂ ਸ਼੍ਰੋਮਣੀ ਕਮੇਟੀ ਵੱਲੋਂ ਸ਼ਰਧਾਲੂਆਂ ਦਾ ਜਥਾ ਭੇਜਿਆ ਜਾਵੇਗਾ।

ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਪ੍ਰੈਲ 2026 ਵਿਚ ਖਾਲਸਾ ਸਾਜਣਾ ਦਿਵਸ ਮੌਕੇ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਭੇਜਿਆ ਜਾਵੇਗਾ, ਜੋ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਮੁੱਖ ਸਮਾਗਮ ’ਚ ਸ਼ਮੂਲੀਅਤ ਤੋਂ ਇਲਾਵਾ ਉਥੇ ਸਥਿਤ ਹੋਰਨਾਂ ਗੁਰਧਾਮਾਂ ਦੇ ਵੀ ਦਰਸ਼ਨ ਕਰੇਗਾ। 

ਉਨ੍ਹਾਂ ਕਿਹਾ ਕਿ ਇਸ ਜਥੇ ਵਿਚ ਜਾਣ ਦੇ ਚਾਹਵਾਨ ਸ਼ਰਧਾਲੂ ਆਪਣੇ ਪਾਸਪੋਰਟ 25 ਦਸੰਬਰ 2025 ਤੱਕ ਸ਼੍ਰੋਮਣੀ ਕਮੇਟੀ ਦਫ਼ਤਰ ’ਚ ਯਾਤਰਾ ਵਿਭਾਗ ਵਿਖੇ ਜਮ੍ਹਾਂ ਕਰਵਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਸ਼ਰਧਾਲੂਆਂ ਲਈ ਆਪੋ-ਆਪਣੇ ਹਲਕੇ ਦੇ ਸ਼੍ਰੋਮਣੀ ਕਮੇਟੀ ਮੈਂਬਰਾਂ ਪਾਸੋਂ ਸਿਫ਼ਾਰਸ਼ ਕਰਵਾਉਣੀ ਜ਼ਰੂਰੀ ਹੈ ਅਤੇ ਇਸ ਦੇ ਨਾਲ ਹੀ ਆਪਣੀ ਪਛਾਣ ਦੇ ਸਬੂਤ ਵਜੋਂ ਆਧਾਰ ਕਾਰਡ ਜਾਂ ਵੋਟਰ ਕਾਰਡ ਦੀ ਫੋਟੋ ਕਾਪੀ ਵੀ ਦਿੱਤੀ ਜਾਵੇ। ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਦਿੱਤੇ ਸਮੇਂ ਤੱਕ ਆਪਣੇ ਪਾਸਪੋਰਟ ਜਮ੍ਹਾਂ ਕਰਵਾਉਣ ਤਾਂ ਜੋ ਵੀਜ਼ਾ ਪਰਕਿਰਿਆ ਲਈ ਕਾਰਵਾਈ ਸਮੇਂ ਸਿਰ ਕੀਤੀ ਜਾ ਸਕੇ।

Related Post