ਗੁਰੂ ਘਰਾਂ ਦੀ ਗੋਲਕ ਸਬੰਧੀ CM ਦੇ ਦਿੱਤੇ ਬਿਆਨ ਦਾ ਮਾਮਲਾ, SGPC ਨੇ ਡੀਸੀ ਨੂੰ ਸੌਪਿਆ ਮੈਮੋਰੈਂਡਮ

ਸ਼੍ਰੋਮਣੀ ਕਮੇਟੀ ਵੱਲੋਂ ਸੀਐੱਮ ਭਗਵੰਤ ਮਾਨ ਦੇ ਬਿਆਨ ਦੇ ਵਿਰੋਧ ’ਚ ਸਾਰੇ ਜ਼ਿਲ੍ਹਿਆ ਦੇ ਡਿਪਟੀ ਕਮਿਸ਼ਨਰਾਂ ਨੂੰ ਮੰਗ ਪੱਤਰ ਦਿੱਤੇ ਜਾਣਗੇ।

By  Aarti January 5th 2023 09:02 AM -- Updated: January 5th 2023 04:45 PM

ਅੰਮ੍ਰਿਤਸਰ: ਗੁਰਦੁਆਰਾ ਸਾਹਿਬਾਨਾਂ ਦੀਆਂ ਗੋਲਕਾਂ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਦਿੱਤੇ ਬਿਆਨ ਦਾ ਮਾਮਲਾ ਹੁਣ ਭਖ ਗਿਆ ਹੈ। ਦੱਸ ਦਈਏ ਕਿ ਸ਼੍ਰੋਮਣੀ ਕਮੇਟੀ ਵੱਲੋਂ ਸੀਐੱਮ ਭਗਵੰਤ ਮਾਨ ਦੇ ਬਿਆਨ ਦੇ ਵਿਰੋਧ ’ਚ ਸਾਰੇ ਜ਼ਿਲ੍ਹਿਆ ਦੇ ਡਿਪਟੀ ਕਮਿਸ਼ਨਰਾਂ ਨੂੰ ਮੰਗ ਪੱਤਰ ਦਿੱਤੇ ਜਾ ਰਹੇ ਹਨ। 

ਦੱਸ ਦਈਏ ਕਿ ਅੰਮ੍ਰਿਤਸਰ ਵਿਖੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੀ ਅਗਵਾਈ ਹੇਠ ਮੰਗ ਪੰਤਰ ਸੌਂਪੇ ਗਏ। ਡੀਸੀ ਨੇ ਕਿਹਾ ਕਿ ਉਹ ਇਸ ਮੈਮੋਰੈਂਡਮ ਨੂੰ ਅੱਗੇ ਸਰਕਾਰ ਨੂੰ ਸੌਂਪ ਦਿੱਤਾ ਜਾਵੇਗਾ। 

ਸੀਐੱਮ ਮਾਨ ਵੱਲੋਂ ਦਿੱਤੇ ਬਿਆਨ ’ਤੇ ਐਸਜੀਪੀਸੀ ਦਾ ਕਹਿਣਾ ਹੈ ਕਿ ਸੀਐੱਮ ਭਗਵੰਤ ਮਾਨ ਦੇ ਬਿਆਨ ਨੇ ਸਿੱਖ ਸੰਗਤ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਇਆ ਹੈ। ਮੁੱਖ ਮੰਤਰੀ ਭਗਵੰਤ ਮਾਨ ਆਪਣੇ ਦਿੱਤੇ ਬਿਆਨ ਨੂੰ ਜਲਦ ਵਾਪਸ ਲੈਣ ਦੀ ਵੀ ਮੰਗ ਕੀਤੀ ਜਾ ਰਹੀ ਹੈ। 

ਉੱਥੇ ਹੀ ਦੂਜੇ ਪਾਸੇ ਸੰਗਰੂਰ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਇਸ ਦੇ ਮੈਂਬਰਾਂ ਨੇ ਗੁਰੂ ਦੀ ਗੋਲਕ ਨੂੰ ਲੈ ਕੇ ਸੀਐੱਮ ਮਾਨ ਦੇ ਖਿਲਾਫ ਜ਼ਿਲ੍ਹੇ ਦੇ ਡੀਸੀ ਨੂੰ ਮੰਗ ਪੱਤਰ ਸੌਂਪਿਆ। ਇਸ ਦੌਰਾਨ ਐਸਜੀਪੀਸੀ ਮੈਂਬਰਾਂ ਨੇ ਕਿਹਾ ਕਿ ਗੁਰੂ ਦੀ ਗੋਲਕ, ਲੰਗਰ, ਸੰਗਤ, ਦਸਵੰਧ ਆਦਿ ਦੇ ਸਿਧਾਂਤ ਅਤੇ ਮਰਯਾਦਾ ਗੁਰੂ ਸਾਹਿਬਾਨ ਦੇ ਸਮੇਂ ਤੋਂ ਚੱਲਦੀਆਂ ਆ ਰਹੀਆਂ ਹਨ। ਇਨ੍ਹਾਂ ਸਿੱਖ ਪ੍ਰੰਪਰਾਵਾਂ ਨਾਲ ਸੰਗਤਾਂ ਦੀਆਂ ਧਾਰਮਿਕ ਭਾਵਨਾਵਾਂ ਨੇੜਿਓਂ ਜੁੜੀਆਂ ਹੋਈਆਂ ਹਨ।

ਇਸ ਤੋਂ ਇਲਾਵਾ ਪਟਿਆਲਾ ਵਿੱਚ ਵੀ ਐੱਸਜੀਪੀਸੀ ਮੈਂਬਰਾਂ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਦੇ ਬਿਆਨ ਦਾ ਸਖਤ ਨੋਟਿਸ ਲਿਆ ਗਿਆ ਹੈ ਅਤੇ ਪਟਿਆਲਾ ਦੇ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦਿੰਦੇ ਹੋਏ ਮੁੱਖ ਮੰਤਰੀ ਨੂੰ ਬਿਆਨ ਵਾਪਸ ਲੈਣ ਲਈ ਕਿਹਾ ਹੈ।

-ਰਿਪੋਰਟਰ ਮੰਨਿਦਰ ਮੋਂਗਾ ਦੇ ਸਹਿਯੋਗ ਨਾਲ

ਇਹ ਵੀ ਪੜ੍ਹੋ: ਪੁਰਤਗਾਲ ਦੇ ਗੁਰੂ ਘਰ 'ਚ ਤੇਜ਼ਧਾਰ ਹਥਿਆਰ ਨਾਲ ਹਮਲਾ, ਤਿੰਨ ਵਿਅਕਤੀ ਜ਼ਖਮੀ

Related Post