SGPC News : 9 ਜੂਨ ਦੀ ਬਜਾਏ 12 ਜੂਨ ਨੂੰ ਹੋਵੇਗੀ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ
SGPC News : ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਦੱਸਿਆ ਕਿ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ 9 ਜੂਨ ਹੋਣੀ ਸੀ ਜਦੋਂ ਹੁਣ 12 ਜੂਨ ਨੂੰ ਦੁਪਹਿਰ 12 ਵਜੇ ਹੋਵੇਗੀ।
KRISHAN KUMAR SHARMA
June 8th 2025 08:42 PM --
Updated:
June 8th 2025 08:45 PM

SGPC News : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਭਲਕੇ 9 ਜੂਨ ਨੂੰ ਹੋਣ ਵਾਲੀ ਇਕੱਤਰਤਾ ਜ਼ਰੂਰੀ ਰੁਝੇਵਿਆਂ ਕਾਰਨ ਹੁਣ 12 ਜੂਨ ਨੂੰ ਹੋਵੇਗੀ।
ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜਾਰੀ ਇੱਕ ਪ੍ਰੈਸ ਬਿਆਨ ਰਾਹੀਂ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਦੱਸਿਆ ਕਿ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ 9 ਜੂਨ ਹੋਣੀ ਸੀ ਜਦੋਂ ਹੁਣ 12 ਜੂਨ ਨੂੰ ਦੁਪਹਿਰ 12 ਵਜੇ ਹੋਵੇਗੀ।
ਉਨ੍ਹਾਂ ਦੱਸਿਆ ਕਿ ਇਸੇ ਦਿਨ ਬਾਅਦ ਦੁਪਹਿਰ 3 ਵਜੇ ਧਰਮ ਪ੍ਰਚਾਰ ਕਮੇਟੀ ਦੀ ਵੀ ਇਕੱਤਰਤਾ ਹੋਵੇਗੀ। ਉਨ੍ਹਾਂ ਕਿਹਾ ਕਿ ਇਸ ਸਬੰਧ ਵਿੱਚ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ।