Amritsar News : ਅਸਾਮ ਤੋਂ ਆਰੰਭ ਹੋਏ ਸ਼ਹੀਦੀ ਨਗਰ ਕੀਰਤਨ ਦਾ ਤਖ਼ਤ ਸ੍ਰੀ ਹਜ਼ੂਰ ਸਾਹਿਬ ਪਹੁੰਚਣ ’ਤੇੇ ਸੰਗਤਾਂ ਵੱਲੋਂ ਭਰਵਾਂ ਸਵਾਗਤ

Amritsar News : ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਦੇ ਸਬੰਧ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਧੋਬੜੀ ਸਾਹਿਬ ਅਸਾਮ ਤੋਂ ਆਰੰਭ ਹੋਏ ਸ਼ਹੀਦੀ ਨਗਰ ਕੀਰਤਨ ਦਾ ਬੀਤੀ ਰਾਤ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਅਬਚਲ ਨਗਰ ਨਾਂਦੇੜ ਪਹੁੰਚਣ ’ਤੇ ਸੰਗਤਾਂ ਵੱਲੋਂ ਜੈਕਾਰਿਆਂ ਦੀ ਗੂੰਜ ਵਿਚ ’ਚ ਭਰਵਾਂ ਸਵਾਗਤ ਕੀਤਾ ਗਿਆ

By  Shanker Badra October 6th 2025 08:52 PM

Amritsar News : ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਦੇ ਸਬੰਧ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਧੋਬੜੀ ਸਾਹਿਬ ਅਸਾਮ ਤੋਂ ਆਰੰਭ ਹੋਏ ਸ਼ਹੀਦੀ ਨਗਰ ਕੀਰਤਨ ਦਾ ਬੀਤੀ ਰਾਤ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਅਬਚਲ ਨਗਰ ਨਾਂਦੇੜ ਪਹੁੰਚਣ ’ਤੇ ਸੰਗਤਾਂ ਵੱਲੋਂ ਜੈਕਾਰਿਆਂ ਦੀ ਗੂੰਜ ਵਿਚ ’ਚ ਭਰਵਾਂ ਸਵਾਗਤ ਕੀਤਾ ਗਿਆ।

ਇਸੇ ਦੌਰਾਨ ਅੱਜ ਨਗਰ ਕੀਰਤਨ ’ਚ ਸ਼ਾਮਲ ਪੰਜ ਪਿਆਰੇ ਸਾਹਿਬਾਨ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ, ਗਿਆਨੀ ਪਲਵਿੰਦਰਪਾਲ ਸਿੰਘ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ, ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ, ਜੂਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਲਿਆਣ, ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ, ਜਥੇਦਾਰ ਮੰਗਵਿੰਦਰ ਸਿੰਘ ਖਾਪੜਖੇੜੀ, ਰਣਜੀਤ ਸਿੰਘ ਕਾਹਲੋਂ, ਗੁਰਿੰਦਰਪਾਲ ਸਿੰਘ ਗੋਰਾ, ਜਥੇਦਾਰ ਬਾਵਾ ਸਿੰਘ ਗੁਮਾਨਪੁਰਾ, ਅਮਰਜੀਤ ਸਿੰਘ ਭਲਾਈਪੁਰ, ਜਥੇਦਾਰ ਜਰਨੈਲ ਸਿੰਘ ਡੋਗਰਾਂਵਾਲਾ,  ਗੁਰਪ੍ਰੀਤ ਸਿੰਘ ਝੱਬਰ, ਅਮਰਜੀਤ ਸਿੰਘ ਬੰਡਾਲਾ,  ਜਸਮੇਰ ਸਿੰਘ ਲਾਛੜੂ, ਸਾਬਕਾ ਮੈਂਬਰ ਬੀਬੀ ਭਜਨ ਕੌਰ ਡੋਗਰਾਂਵਾਲਾ, ਮੀਤ ਸਕੱਤਰ ਕੁਲਦੀਪ ਸਿੰਘ ਰੋਡੇ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਅੱਜ ਗੁਰਦੁਆਰਾ ਲੰਗਰ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਬਲਵਿੰਦਰ ਸਿੰਘ ਤੇ ਬਾਬਾ ਨਰਿੰਦਰ ਸਿੰਘ ਵੱਲੋਂ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਬਾਬਾ ਬਲਵਿੰਦਰ ਸਿੰਘ ਤੇ ਬਾਬਾ ਨਰਿੰਦਰ ਸਿੰਘ ਕਾਰ ਸੇਵਾ ਹਜ਼ੂਰ ਸਾਹਿਬ ਵਾਲਿਆਂ ਵੱਲੋਂ ਗੁਰੂ ਘਰਾਂ ਅੰਦਰ ਨਿਭਾਈਆਂ ਜਾ ਰਹੀਆਂ ਸੇਵਾਵਾਂ ਦੀ ਪ੍ਰਸ਼ੰਸਾ ਕੀਤੀ ਅਤੇ ਸੰਗਤਾਂ ਵਾਸਤੇ ਕੀਤੇ ਪ੍ਰਬੰਧਾਂ ਲਈ ਸ਼੍ਰੋਮਣੀ ਕਮੇਟੀ ਵੱਲੋਂ ਧੰਨਵਾਦ ਵੀ ਕੀਤਾ। ਜ਼ਿਕਰਯੋਗ ਹੈ ਕਿ ਇਹ ਨਗਰ ਕੀਰਤਨ ਅੱਜ ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਰੁਕੇਗਾ, ਜਿਥੇ ਨੌਵੇਂ ਪਾਤਸ਼ਾਹ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਆਯੋਜਤ ਹੋਣਗੇ।

ਇਹ ਸ਼ਹੀਦੀ ਨਗਰ ਕੀਰਤਨ ਦੀ ਤਖ਼ਤ ਸ੍ਰੀ ਹਜ਼ੂਰ ਸਾਹਿਬ ਸਾਹਿਬ ਤੋਂ ਅਗਲੇ ਪੜਾਅ ਲਈ ਰਵਾਨਗੀ 7 ਅਕਤੂਬਰ ਨੂੰ ਸਵੇਰੇ ਹੋਵੇਗੀ। ਨਗਰ ਕੀਰਤਨ ਦੀ ਰਵਾਨਗੀ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕਟ ਹਰਜਿੰਦਰ ਸਿੰਘ ਧਾਮੀ, ਸਿੰਘ ਸਾਹਿਬਾਨ ਅਤੇ ਪ੍ਰਮੁੱਖ ਸ਼ਖ਼ਸੀਅਤਾਂ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਨਗੀਆਂ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਇੰਚਾਰਜ ਗੁਰਮੇਜ ਸਿੰਘ, ਮੈਨੇਜਰ ਨਰਿੰਦਰ ਸਿੰਘ ਮਥਰੇਵਾਲ, ਰਣਜੀਤ ਸਿੰਘ ਜਲੰਧਰ, ਸ. ਜਸਬੀਰ ਸਿੰਘ ਘੁੰਮਣ, ਸਤਿੰਦਰ ਸਿੰਘ, ਅਰਜਨ ਸਿੰਘ, ਗੁਰਮੀਤ ਸਿੰਘ, ਗੁਰਮੇਜ ਸਿੰਘ ਸਰਪੰਚ, ਸੁਪਰਵਾਈਜ਼ਰ ਹਰਭਜਨ ਸਿੰਘ, ਹਰਵਿੰਦਰ ਸਿੰਘ ਵੇਰਕਾ, ਰਾਮ ਸਿੰਘ ਮੁੰਬਈ, ਹੈੱਡ ਪ੍ਰਚਾਰਕ ਭਾਈ ਜਗਦੇਵ ਸਿੰਘ, ਭਾਈ ਹਰਜੀਤ ਸਿੰਘ, ਸਮੇਤ ਸੰਗਤਾਂ ਹਾਜ਼ਰ ਸਨ।

Related Post