ਪਰਾਲੀ ਸਾੜਨ ਵਾਲੇ ਕਿਸਾਨਾਂ ਦੀ ਰੈੱਡ ਐਂਟਰੀ ਨੂੰ ਲੈ ਕੇ ਤਿੱਖਾ ਰੋਸ

By  Ravinder Singh November 3rd 2022 05:13 PM

ਬਠਿੰਡਾ : ਬਠਿੰਡਾ ਵਿਖੇ ਕਿਸਾਨ ਯੂਨੀਅਨ ਸਿੱਧੂਪੁਰ ਵੱਲੋਂ ਪੰਜਾਬ ਸਰਕਾਰ ਵੱਲੋਂ ਪਰਾਲੀ ਸਾੜਨ ਨੂੰ ਲੈਕੇ ਲਾਈ ਜਾ ਰਹੀ ਰੈੱਡ ਐਂਟਰੀ ਨੂੰ ਲੈਕੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਦੇਖਣ ਨੂੰ ਮਿਲ ਰਿਹਾ ਹੈ। ਬਠਿੰਡਾ ਪੁੱਜੇ ਸਿੱਧੂਪੁਰ ਕਿਸਾਨ ਯੂਨੀਅਨ ਆਗੂਆਂ ਨੇ ਕਿਹਾ ਪੰਜਾਬ ਸਰਕਾਰ ਕਿਸਾਨਾਂ ਵੀਰਾਂ ਨਾਲ ਮਜ਼ਾਕ ਕਰ ਰਹੀ ਹੈ।


ਉਨ੍ਹਾਂ ਨੇ ਕਿਹਾ ਕਿ ਕਿਸਾਨਾਂ ਨੂੰ ਦੇਣ ਦੀ ਬਜਾਏ ਉਨ੍ਹਾਂ ਨੂੰ ਤੰਗ-ਪਰੇਸ਼ਾਨ ਕੀਤਾ ਜਾ ਰਿਹਾ ਹੈ ਕਿਉਂਕਿ ਕਿਸਾਨਾਂ ਨੇ ਇਹ ਸਾਰਾ ਕੁੱਝ ਇਕ ਹਫ਼ਤੇ 'ਚ ਸਮੇਟਣਾ ਹੁੰਦਾ ਕਿਉਂਕਿ ਅਗਲੀ ਫ਼ਸਲ ਵੀ ਬੀਜਣੀ ਹੁੰਦੀ। ਸਰਕਾਰ ਦਾ ਫਰਜ਼ ਬਣਦਾ ਹੈ ਕਿ ਰੈੱਡ ਐਂਟਰੀ ਨੂੰ ਛੱਡ ਕੇ ਕਿਸਾਨਾਂ ਨੂੰ ਡੀਏਪੀ ਅਤੇ ਬੀਜ ਮੁਹੱਈਆ ਕਰਵਾਏ। ਕਿਸਾਨਾਂ ਦੀ ਬਾਂਹ ਫੜ੍ਹਨ ਦੀ ਬਜਾਏ ਸਰਕਾਰ ਕਿਸਾਨਾਂ ਨੂੰ ਪਰੇਸ਼ਾਨ ਕਰ ਰਹੀ ਹੈ। 

ਇਹ ਵੀ ਪੜ੍ਹੋ : PM ਨਰਿੰਦਰ ਮੋਦੀ ਆਉਣਗੇ ਡੇਰਾ ਬਿਆਸ, ਮੁਖੀ ਗੁਰਿੰਦਰ ਢਿੱਲੋਂ ਨਾਲ ਕਰਨਗੇ ਮੁਲਾਕਾਤ - ਸੂਤਰ

ਕਿਸਾਨਾਂ ਨੇ ਚਿਤਾਵਨੀ ਦਿੱਤੀ ਜਲਦ ਤੋਂ ਜਲਦ ਰੈੱਡ ਐਂਟਰੀ ਵਿਚ ਦਰਜ ਕਿਸਾਨਾਂ ਦੇ ਨਾਮ ਹਟਾਏ ਜਾਣ। ਉਨ੍ਹਾਂ ਨੇ ਕਿਹਾ ਕਿ ਨਾਮ ਨਾ ਹਟਾਏ ਜਾਣ ਦੀ ਸੂਰਤ ਵਿਚ 16 ਨਵੰਬਰ ਨੂੰ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ। ਆਗੂਆਂ ਨੇ ਕਿਹਾ ਕਿ ਕਿਸਾਨਾਂ ਕੋਲ ਪਰਾਲੀ ਸਾੜਨ ਦੀ ਸਿਵਾਏ ਹੋਰ ਕੋਈ ਰਸਤਾ ਨਹੀਂ ਹੈ। ਉਨ੍ਹਾਂ ਨੇ ਕਿਹਾ ਕਿ ਸਰਕਾਰ ਵੱਲੋਂ ਔਜਾਰ ਮੁਹੱਈਆ ਨਹੀਂ ਕਰਵਾਏ ਗਏ।



Related Post