Shehzad Poonawalla Resigns News : ਸ਼ਹਿਜ਼ਾਦ ਪੂਨਾਵਾਲਾ ਨੇ ਦੱਸਿਆ ਬੀਜੇਪੀ ਛੱਡਣ ਦਾ ਅਸਲ ਕਾਰਨ, ਪਰ ਪਾਰਟੀ ਵੱਲੋਂ ਅਸਤੀਫਾ ਨਹੀਂ ਹੋਇਆ ਸਵੀਕਾਰ
ਸ਼ਹਿਜ਼ਾਦ ਪੂਨਾਵਾਲਾ ਨੇ ਆਪਣੇ ਸੋਸ਼ਲ ਮੀਡੀਆ ਬਾਇਓ ਤੋਂ ਭਾਰਤੀ ਜਨਤਾ ਪਾਰਟੀ ਹਟਾ ਦਿੱਤੀ ਹੈ, ਪਰ ਪਾਰਟੀ ਨੇ ਅਜੇ ਤੱਕ ਉਨ੍ਹਾਂ ਦਾ ਅਸਤੀਫਾ ਸਵੀਕਾਰ ਨਹੀਂ ਕੀਤਾ ਹੈ।
Shehzad Poonawalla Resigns News : ਭਾਰਤੀ ਜਨਤਾ ਪਾਰਟੀ ਤੋਂ ਸ਼ਹਿਜ਼ਾਦ ਪੂਨਾਵਾਲਾ ਨੇ ਅਸਤੀਫਾ ਦੇ ਦਿੱਤਾ ਹੈ। ਹਾਲਾਂਕਿ ਅਜੇ ਤੱਕ ਪਾਰਟੀ ਵੱਲੋਂ ਸ਼ਹਿਜ਼ਾਦ ਪੂਨਾਵਾਲਾ ਦਾ ਅਸਤੀਫ਼ਾ ਸਵੀਕਾਰ ਨਹੀਂ ਕੀਤਾ ਹੈ। ਹਾਲਾਂਕਿ, ਉਨ੍ਹਾਂ ਨੇ ਇਸਦੇ ਕਾਰਨਾਂ ਨੂੰ ਸਪੱਸ਼ਟ ਨਹੀਂ ਕੀਤਾ ਹੈ। ਉਨ੍ਹਾਂ ਕਿਹਾ ਕਿ ਉਹ ਵਿੱਤੀ ਅਤੇ ਨਿੱਜੀ ਕਾਰਨਾਂ ਕਰਕੇ ਭਾਜਪਾ ਦੀ ਮੈਂਬਰਸ਼ਿਪ ਅਤੇ ਬੁਲਾਰੇ ਦੇ ਅਹੁਦੇ ਤੋਂ ਅਸਤੀਫਾ ਦੇਣਾ ਚਾਹੁੰਦੇ ਹਨ। ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਸਮੇਤ ਕਈ ਨੇਤਾਵਾਂ ਦਾ ਧੰਨਵਾਦ ਕੀਤਾ ਹੈ।
ਪੂਨਾਵਾਲਾ ਨੇ ਲਿਖਿਆ ਕਿ ਕਿਰਪਾ ਕਰਕੇ ਇਸ ਪੱਤਰ ਨੂੰ ਮੇਰੇ 30 ਜੁਲਾਈ, 2026 ਦੇ ਪੱਤਰ ਦੇ ਸੰਦਰਭ ਵਿੱਚ ਪੜ੍ਹੋ, ਜਿਸ ਵਿੱਚ ਉਹ ਆਰਥਿਕ ਤੇ ਨਿੱਜੀ ਹਾਲਾਤਾਂ ਦੇ ਕਾਰਨ ਭਾਜਪਾ ਦੇ ਸਾਰੇ ਅਹੁਦਿਆਂ ਅਤੇ ਮੁੱਢਲੀ ਮੈਂਬਰਸ਼ਿਪ ਤੋਂ ਬਿਨਾਂ ਸ਼ਰਤ ਅਸਤੀਫਾ ਦੇਣ ਦੀ ਪੇਸ਼ਕਸ਼ ਕੀਤੀ ਸੀ। ਇਹ ਮੇਰੇ ਲਈ ਬਹੁਤ ਭਾਵੁਕ ਸੀ ਕਿ ਪਾਰਟੀ ਨੇ ਮੇਰਾ ਅਸਤੀਫਾ ਤੁਰੰਤ ਸਵੀਕਾਰ ਕਰਨ ਤੋਂ ਇਨਕਾਰ ਕਰ ਦਿੱਤਾ ਅਤੇ ਮੈਨੂੰ ਆਪਣੇ ਫੈਸਲੇ 'ਤੇ ਮੁੜ ਵਿਚਾਰ ਕਰਨ ਦੀ ਬੇਨਤੀ ਕੀਤੀ ਸੀ।
ਕੀ ਦੱਸਿਆ ਅਸਤੀਫੇ ਦਾ ਕਾਰਨ ?
ਪੂਨਾਵਾਲਾ ਨੇ ਪੱਤਰ ਵਿੱਚ ਲਿਖਿਆ ਕਿ ਪਿਛਲੇ ਕੁਝ ਦਿਨਾਂ ਦੀ ਘਟਨਾਵਾਂ ਜਿਨ੍ਹਾਂ ਵਿਅਕਤੀਆਂ ਦੇ ਬਾਰੇ ’ਚ ਤੁਹਾਨੂੰ ਵਿਸਥਾਰ ਨਾਲ ਦੱਸਿਆ ਹੈ, ਨੇ ਹੀ ਉਨ੍ਹਾਂ ਨੂੰ ਆਪਣੇ ਫੈਸਲੇ ’ਤੇ ਰਹਿਣ ਲਈ ਮਜਬੂਰ ਕੀਤਾ ਹੈ। ਉਨ੍ਹਾਂ ਨੇ ਲਿਖਿਆ ਕਿ ਜਿਵੇਂ ਕੀ ਉਨ੍ਹਾਂ ਨੇ ਪਹਿਲਾਂ ਕਿਹਾ ਸੀ, ਵਿੱਤੀ ਤੇ ਨਿੱਜੀ ਹਲਾਤਾਂ ਦੇ ਕਾਰਨ, ਉਹ ਨਿੱਜੀ ਖੇਤਰ ’ਚ ਜਾਣਗੇ ਪਰ ਉਹ ਜਿੱਥੇ ਵੀ ਜਾਣਗੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਤੇ ਭਾਜਪਾ ਦੇ ਨਜ਼ਰੀਏ ਤੇ ਕੰਮਾਂ ਦਾ ਸਮਰਥਨ ਕਰਦੇ ਰਹਿਣਗੇ।
ਉਨ੍ਹਾਂ ਨੇ ਲਿਖਿਆ ਕਿ ਉਹ ਪਾਰਟੀ ਦੀ ਵਿਵਸਥਾ ਛੱਡ ਰਹੇ ਹਨ, ਪਰ ਵਿਚਾਰ ਤੇ ਵਿਅਕਤੀ ਨਹੀਂ, ਇੱਕ ਵਾਰ ਫਿਰ ਧੰਨਵਾਦ।