Jalandhar By Election: ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਇਕੱਠੇ ਲੜਨਗੇ ਜਲੰਧਰ ਜ਼ਿਮਨੀ ਚੋਣ

ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ ਹੋਈ। ਇਸ ਮੀਟਿੰਗ ’ਚ ਜਲੰਧਰ ਜ਼ਿਮਨੀ ਚੋਣ ਦੇ ਨਾਲ ਨਾਲ ਕਈ ਅਹਿਮ ਮੁੱਦਿਆਂ ’ਤੇ ਚਰਚਾ ਕੀਤੀ ਗਈ।

By  Aarti April 1st 2023 06:23 PM -- Updated: April 1st 2023 06:26 PM

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ ਹੋਈ। ਇਸ ਮੀਟਿੰਗ ’ਚ ਜਲੰਧਰ ਜ਼ਿਮਨੀ ਚੋਣ ਦੇ ਨਾਲ  ਨਾਲ ਕਈ ਅਹਿਮ ਮੁੱਦਿਆਂ ’ਤੇ ਚਰਚਾ ਕੀਤੀ ਗਈ। ਕੋਰ ਕਮੇਟੀ ਦੀ ਮੀਟਿੰਗ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਦੇ ਵੱਲੋਂ ਪ੍ਰੈਸ ਕਾਨਫਰੰਸ ਵੀ ਕੀਤੀ ਗਈ। 

ਪ੍ਰੈਸ ਕਾਨਫਰੰਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਕੋਰ ਕਮੇਟੀ ਦੀ ਮੀਟਿੰਗ ’ਚ ਜਲੰਧਰ ਦੀ ਜ਼ਿਮਨੀ ਚੋਣ ਨੂੰ ਲੈ ਕੇ ਚਰਚਾ ਹੋਈ। ਇਸ ਦੌਰਾਨ ਫੈਸਲਾ ਲਿਆ ਗਿਆ ਕਿ ਜਲੰਧਰ ਦੀ ਜ਼ਿਮਨੀ ਚੋਣ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਇੱਕਠੇ ਚੋਣ ਲੜਨਗੇ। ਨਾਲ ਹੀ ਇਹ ਵੀ ਫੈਸਲਾ ਲਿਆ ਗਿਆ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਉਮੀਦਵਾਰ ਦਾ ਐਲਾਨ ਕੀਤਾ ਜਾਵੇਗਾ।

ਦੱਸ ਦਈਏ ਕਿ 10 ਮਈ ਨੂੰ ਜ਼ਿਮਨੀ ਚੋਣ ਦੇ ਲਈ ਵੋਟਿੰਗ ਹੋਵੇਗੀ। ਜਿਸਦੇ ਨਤੀਜੇ 13 ਮਈ ਨੂੰ ਐਲਾਨੇ ਜਾਣਗੇ। ਜ਼ਿਮਨੀ ਚੋਣ ਦੇ ਲਈ ਨਾਮਜਦਗੀ ਲਈ ਆਖਰੀ ਤਰੀਕ 20 ਅਪ੍ਰੈਲ ਹੈ।

ਇਹ ਵੀ ਪੜ੍ਹੋ:  Navjot Sidhu: ਨਵਜੋਤ ਸਿੱਧੂ ਜੇਲ੍ਹ ਤੋਂ ਆਏ ਬਾਹਰ, ਸਮਰਥਕਾਂ 'ਚ ਭਾਰੀ ਉਤਸ਼ਾਹ

Related Post