Ludhiana West Constituency By Election ਲਈ ਸ਼੍ਰੋਮਣੀ ਅਕਾਲੀ ਦਲ ਵੱਲੋਂ ਐਡਵੋਕੇਟ ਪਰਉਪਕਾਰ ਸਿੰਘ ਘੁੰਮਣ ਨੂੰ ਐਲਾਨਿਆ ਉਮੀਦਵਾਰ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਮਹੇਸ਼ਇੰਦਰ ਗਰੇਵਾਲ ਵੱਲੋਂ ਇਸ ਸਬੰਧੀ ਜਾਣਕਾਰੀ ਦਿੱਤੀ ਗਈ ਹੈ। ਉਨ੍ਹਾਂ ਨੇ ਕਿਹਾ ਕਿ ਐਡਵੋਕੇਟ ਪਰਉਪਕਾਰ ਸਿੰਘ ਘੁੰਮਣ ਲੁਧਿਆਣਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਹਨ।

By  Aarti April 17th 2025 01:26 PM -- Updated: April 17th 2025 01:34 PM

Ludhiana West Constituency By Election : ਪੰਜਾਬ ਦੇ ਲੁਧਿਆਣਾ ਵਿੱਚ ਜਲਦੀ ਹੀ ਜ਼ਿਮਣੀ ਚੋਣਾਂ ਹੋਣ ਜਾ ਰਹੀਆਂ ਹਨ। ਸ਼੍ਰੋਮਣੀ ਅਕਾਲੀ ਦਲ ਨੇ ਐਡਵੋਕੇਟ ਪਰਉਪਕਾਰ ਸਿੰਘ ਘੁੰਮਣ ਨੂੰ ਆਪਣਾ ਉਮੀਦਵਾਰ ਐਲਾਨਿਆ ਹੈ।

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਮਹੇਸ਼ਇੰਦਰ ਗਰੇਵਾਲ ਵੱਲੋਂ ਇਸ ਸਬੰਧੀ ਜਾਣਕਾਰੀ ਦਿੱਤੀ ਗਈ ਹੈ। ਉਨ੍ਹਾਂ ਨੇ ਕਿਹਾ ਕਿ ਐਡਵੋਕੇਟ ਪਰਉਪਕਾਰ ਸਿੰਘ ਘੁੰਮਣ ਲੁਧਿਆਣਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਹਨ। 

ਦੱਸ ਦਈਏ ਕਿ  ਐਡਵੋਕੇਟ ਪਰਉਪਕਾਰ ਸਿੰਘ ਘੁੰਮਣ ਲੰਬੇ ਸਮੇਂ ਤੋਂ ਅਕਾਲੀ ਦਲ ਵਿੱਚ ਕੰਮ ਕਰ ਰਹੇ ਹਨ। ਇਸ ਤੋਂ ਪਹਿਲਾਂ ਉਹ ਲੁਧਿਆਣਾ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਵੀ ਰਹਿ ਚੁੱਕੇ ਹਨ।

ਕਾਬਿਲੇਗੌਰ ਹੈ ਕਿ ਕਾਂਗਰਸ ਵੱਲੋਂ ਭਾਰਤ ਭੂਸ਼ਣ ਆਸ਼ੂ ਅਤੇ ਆਮ ਆਦਮੀ ਪਾਰਟੀ ਵੱਲੋਂ ਸੰਜੀਵ ਅਰੋੜਾ ਨੂੰ ਪਹਿਲਾਂ ਹੀ ਉਮੀਦਵਾਰ ਐਲਾਨਿਆ ਜਾ ਚੁੱਕਿਆ ਹੈ। 

ਇਹ ਵੀ ਪੜ੍ਹੋ : Jalandhar Grenade Attack ਮਾਮਲੇ ’ਚ ਵੱਡਾ ਅਪਡੇਟ; ਪੁਲਿਸ ਨੇ ਮਾਮਲੇ ’ਚ ਸ਼ਾਮਲ ਫੌਜੀ ਨੂੰ ਕੀਤਾ ਗ੍ਰਿਫਤਾਰ

Related Post