ਸ਼੍ਰੋਮਣੀ ਅਕਾਲੀ ਦਲ ਵੱਲੋਂ ਹਲਕਾ ਫਤਿਹਗੜ੍ਹ ਸਾਹਿਬ ਚ ਅਹਿਮ ਨਿਯੁਕਤੀਆਂ, ਐਸ.ਸੀ./ਬੀ.ਸੀ. ਵਿੰਗ ਦੇ ਹਲਕਾ ਪ੍ਰਧਾਨਾਂ ਦਾ ਐਲਾਨ

Fatehgarh Sahib News : ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਚੜਦੀ ਕਲਾ ਲਈ ਕੰਮ ਕਰਨ ਵਾਲੇ ਅਕਾਲੀ ਆਗੂਆਂ ਨੂੰ ਹੀ ਪਾਰਟੀ ਵਿੱਚ ਹੈ ਜਿਮੇਵਾਰੀਆਂ ਸੌਂਪੀਆਂ ਜਾ ਰਹੀਆਂ ਹਨ।

By  KRISHAN KUMAR SHARMA March 12th 2026 08:29 PM -- Updated: March 12th 2026 08:31 PM

Fatehgarh Sahib News : ਸ਼੍ਰੋਮਣੀ ਅਕਾਲੀ ਦਲ (Shiromani Akali Dal) ਨੂੰ ਹਲਕਾ ਫਤਿਹਗੜ੍ਹ ਸਾਹਿਬ ਵਿੱਚ ਮਜਬੂਤ ਕਰਨ ਦੇ ਮਨੋਰਥ ਨਾਲ ਹਲਕਾ ਫਤਿਹਗੜ੍ਹ ਸਾਹਿਬ ਦੇ ਇੰਚਾਰਜ ਬਲਜੀਤ ਸਿੰਘ ਭੁੱਟਾ ਵੱਲੋਂ ਅਹਿਮ ਨਿਯੁਕਤੀਆਂ ਕਰਦਿਆਂ ਦਵਿੰਦਰ ਸਿੰਘ ਬਹਿਲੋਲਪੁਰ ਸਾਬਕਾ ਚੇਅਰਮੈਨ ਬਲਾਕ ਸੰਮਤੀ  ਨੂੰ ਐਸ.ਸੀ ਵਿੰਗ ਹਲਕਾ ਫਤਿਹਗੜ੍ਹ ਸਾਹਿਬ ਦਾ ਪ੍ਰਧਾਨ, ਮਨਜੀਤ ਸਿੰਘ ਮਾਨ ਖਾਨਪੁਰ ਨੂੰ ਵਾਈਸ ਪ੍ਰਧਾਨ, ਇਸੇ ਤਰ੍ਹਾਂ ਬੀ.ਸੀ ਵਿੰਗ ਦੇ ਹਲਕਾ ਫਤਿਹਗੜ੍ਹ ਸਾਹਿਬ ਦਾ ਜਰਨੈਲ ਸਿੰਘ ਖਾਲਸਾ ਸਾਨੀਪੁਰ ਨੂੰ ਪ੍ਰਧਾਨ ਤੇ ਹਰਨੇਕ ਸਿੰਘ ਹੰਸਾਲੀ ਨੂੰ ਵਾਈਸ ਪ੍ਰਧਾਨ ਨਿਯੁਕਤ ਕਰਕੇ ਵਿਸ਼ੇਸ਼ ਸਨਮਾਨ ਕੀਤਾ ਗਿਆ।

ਇਸ ਮੌਕੇ ਬੋਲਦੇ ਹੋਏ ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਚੜਦੀ ਕਲਾ ਲਈ ਕੰਮ ਕਰਨ ਵਾਲੇ ਅਕਾਲੀ ਆਗੂਆਂ ਨੂੰ ਹੀ ਪਾਰਟੀ ਵਿੱਚ ਹੈ ਜਿਮੇਵਾਰੀਆਂ ਸੌਂਪੀਆਂ ਜਾ ਰਹੀਆਂ ਹਨ। 

ਇਸ ਮੌਕੇ ਬੋਲਦਿਆਂ ਨਵ ਨਿਯੁਕਤ ਹਲਕਾ ਫਤਿਹਗੜ੍ਹ ਸਾਹਿਬ ਦੇ ਪ੍ਰਧਾਨਾਂ ਵੱਲੋਂ ਵਿਸ਼ਵਾਸ ਦਵਾਇਆ ਗਿਆ ਕਿ ਉਹ ਪਾਰਟੀ ਵੱਲੋਂ ਸੌਂਪੀ ਗਈ ਆਪਣੀ ਜਿੰਮੇਵਾਰੀ ਨੂੰ ਮਿਹਨਤ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ ਅਤੇ ਪਾਰਟੀ ਨੂੰ ਮਜਬੂਤ ਕਰਨ ਲਈ ਦਿਨ ਰਾਤ ਇੱਕ ਕਰਕੇ ਕੰਮ ਕਰਨਗੇ। 

Related Post