Atishi Video Case : CM ਮਾਨ ਤੇ ਕੇਜਰੀਵਾਲ ਵੱਲੋਂ ਝੂਠੇ ਸਬੂਤ ਬਣਾ ਕੇ ਕਾਨੂੰਨ ਤੇ ਜਨਤਾ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ : ਸ਼੍ਰੋਮਣੀ ਅਕਾਲੀ ਦਲ
Shiromani Akali Dal : ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਨੇ ਕਿਹਾ ਕਿ ਆਤਿਸ਼ੀ ਵੱਲੋਂ ਜੋ ਗੁਰੂ ਸਾਹਿਬਾਨ ਬਾਰੇ ਭੱਦੀ ਸ਼ਬਦਾਵਲੀ ਬੋਲੀ ਅਤੇ ਦਿੱਲੀ ਵਿਧਾਨ ਸਭਾ ਵਿੱਚ ਗੁਰੂ ਸਾਹਿਬਾਨ ਦਾ ਘੋਰ ਨਿਰਾਦਰ ਕੀਤਾ ਗਿਆ, ਉਸ ਵੀਡਿਓ ਨੂੰ ਦਿੱਲੀ ਵਿਧਾਨ ਸਭਾ ਦੇ ਸਪੀਕਰ ਨੇ ਨਿਰਪੱਖ ਜਾਂਚ ਕਰਵਾ ਕੇ ਅਸਲੀ ਕਰਾਰ ਦੇ ਦਿੱਤਾ।
Shiromani Akali Dal : ਦਿੱਲੀ ਵਿਧਾਨ ਸਭਾ ਦੀ ਫੋਰੈਂਸਿਕ ਜਾਂਚ ਨੇ ਪੰਜਾਬ ਸਰਕਾਰ ਦੀ ਜਾਂਚ ਦੀ ਪੋਲ ਖੋਲ੍ਹ ਕੇ ਰੱਖ ਦਿੱਤੀ ਹੈ। ਦਿੱਲੀ ਵਿਧਾਨ ਸਭਾ (Delhi Vidan Sabha) ਦੀ ਫੋਰੈਂਸਿਕ ਜਾਂਚ ਤੋਂ ਪਤਾ ਲੱਗਿਆ ਹੈ ਕਿ AAP ਆਗੂ ਆਤਿਸ਼ੀ ਦੀ ਵੀਡੀਓ (Atishi Video Case) ਵਿੱਚ ਕੋਈ ਕਟਿੰਗ ਨਹੀਂ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਮੀਡੀਆ ਸਲਾਹਕਾਰ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ (Adv. Arshdeep Singh Kler) ਨੇ ਕਿਹਾ ਕਿ ਇਸ ਲਈ ਹੁਣ ਪੰਜਾਬ ਦੀ FSL ਰਿਪੋਰਟ 'ਤੇ ਵੱਡਾ ਸਵਾਲੀਆ ਨਿਸ਼ਾਨ ਹੈ।
ਉਨ੍ਹਾਂ ਕਿਹਾ ਕਿ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਆਤਿਸ਼ੀ ਮਾਰਲੇਨਾ ਵੱਲੋਂ ਜੋ ਗੁਰੂ ਸਾਹਿਬਾਨ ਬਾਰੇ ਭੱਦੀ ਸ਼ਬਦਾਵਲੀ ਬੋਲੀ ਅਤੇ ਦਿੱਲੀ ਵਿਧਾਨ ਸਭਾ ਵਿੱਚ ਗੁਰੂ ਸਾਹਿਬਾਨ ਦਾ ਘੋਰ ਨਿਰਾਦਰ ਕੀਤਾ ਗਿਆ, ਉਸ ਵੀਡਿਓ ਨੂੰ ਦਿੱਲੀ ਵਿਧਾਨ ਸਭਾ ਦੇ ਸਪੀਕਰ ਨੇ ਨਿਰਪੱਖ ਜਾਂਚ ਕਰਵਾ ਕੇ ਅਸਲੀ ਕਰਾਰ ਦੇ ਦਿੱਤਾ ਅਤੇ ਇਹ ਸੱਚ ਸਾਹਮਣੇ ਲਿਆਂਦਾ ਕਿ ਆਤਿਸ਼ੀ ਮਰਲੇਨਾ ਨੇ ਇਹ ਸ਼ਬਦ ਬੋਲੇ ਹਨ। ਇਸ ਵੀਡੀਓ ਵਿੱਚ ਕੋਈ ਛੇੜਛਾੜ ਨਹੀਂ ਹੋਈ।
ਉਨ੍ਹਾਂ ਕਿਹਾ ਕਿ ਦਿੱਲੀ ਵਿਧਾਨ ਸਭਾ ਵੱਲੋਂ ਜਾਰੀ ਕੀਤੀ ਗਈ ਟਰਾਂਸਕ੍ਰਿਪਟ ਵਿੱਚ ਵੀ ਇਹ ਸਪੱਸ਼ਟ ਹੈ ਕਿ ਆਤਿਸ਼ੀ ਵੱਲੋਂ ਇਹ ਬੇਅਦਬੀ ਵਾਲੇ ਸ਼ਬਦ ਬੋਲੇ ਗਏ ਹਨ। ਪਰ ਆਪਣੀ ਆਗੂ ਨੂੰ ਬਚਾਉਣ ਲਈ ਭਗਵੰਤ ਮਾਨ ਅਤੇ ਕੇਜਰੀਵਾਲ ਵੱਲੋਂ ਮੁਹਾਲੀ ਦੀ ਇੱਕ ਲੈਬੋਰਟ੍ਰੀ ਵਿੱਚ ਇੱਕ ਜਾਅਲੀ ਰਿਪੋਰਟ ਤਿਆਰ ਕਰਵਾਈ ਗਈ ਅਤੇ ਸਬੂਤ ਮਿਟਾਉਣ ਦੀ ਕੋਸ਼ਿਸ਼ ਕੀਤੀ ਗਈ।
ਉਨ੍ਹਾਂ ਕਿਹਾ ਕਿ ਇਹ ਸਬੂਤ ਮਿਟਾਉਣ ਦੀ ਕੋਸ਼ਿਸ਼, ਇੱਕ ਕਾਨੂੰਨ ਅਪਰਾਧ ਹੈ। ਸ਼੍ਰੋਮਣੀ ਅਕਾਲੀ ਦਲ, ਭਗਵੰਤ ਮਾਨ, ਕੇਜਰੀਵਾਲ ਅਤੇ ਇਸ ਜ਼ੁਰਮ ਵਿੱਚ ਉਹਨਾਂ ਦੀ ਮਦਦ ਕਰਨ ਵਾਲੇ ਡੀਜੀਪੀ ਪੰਜਾਬ ਅਤੇ ਪੁਲਿਸ ਕਮਿਸ਼ਨਰ ਜਲੰਧਰ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਦੀ ਅਤੇ ਦੋਸ਼ੀਆਂ ਨੂੰ ਕੜੀ ਤੋਂ ਕੜੀ ਸਜ਼ਾ ਦੇਣ ਦੀ ਮੰਗ ਕਰਦਾ ਹੈ।