Raikot ਤੋਂ ਸ਼੍ਰੋਮਣੀ ਅਕਾਲੀ ਦਲ ਦੇ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰਾਂ ਨੇ ਦਾਖਲ ਕੀਤੇ ਨਾਮਜ਼ਦਗੀ ਪੱਤਰ
Raikot News : ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਰਾਏਕੋਟ ਦੇ ਇੰਚਾਰਜ ਬਲਵਿੰਦਰ ਸਿੰਘ ਸੰਧੂ ਅਤੇ ਐਸਜੀਪੀਸੀ ਮੈਂਬਰ ਜਥੇਦਾਰ ਜਗਜੀਤ ਸਿੰਘ ਤਲਵੰਡੀ ਦੀ ਮੌਜੂਦਗੀ 'ਚ ਅੱਜ ਰਾਏਕੋਟ ਦੇ ਐਸਡੀਐਮ ਦਫਤਰ ਵਿਖੇ ਬਲਾਕ ਸੰਮਤੀ ਦੇ ਸਾਰੇ ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਦਾਖਲ ਕੀਤੇ। ਇਸ ਤੋਂ ਇਲਾਵਾ ਹਲਕਾ ਰਾਏਕੋਟ ਵਿਖੇ ਲੁਧਿਆਣਾ ਜ਼ਿਲ੍ਹਾ ਪਰਿਸ਼ਦ ਦੇ ਪੈਂਦੇ ਤਿੰਨ ਜੋਨਾਂ ਤੋਂ ਵੀ ਉਮੀਦਵਾਰਾਂ ਦੇ ਕਾਗਜ਼ ਲੁਧਿਆਣਾ ਵਿਖੇ ਦਾਖਲ ਕੀਤੇ ਗਏ
Raikot News : ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਰਾਏਕੋਟ ਦੇ ਇੰਚਾਰਜ ਬਲਵਿੰਦਰ ਸਿੰਘ ਸੰਧੂ ਅਤੇ ਐਸਜੀਪੀਸੀ ਮੈਂਬਰ ਜਥੇਦਾਰ ਜਗਜੀਤ ਸਿੰਘ ਤਲਵੰਡੀ ਦੀ ਮੌਜੂਦਗੀ 'ਚ ਅੱਜ ਰਾਏਕੋਟ ਦੇ ਐਸਡੀਐਮ ਦਫਤਰ ਵਿਖੇ ਬਲਾਕ ਸੰਮਤੀ ਦੇ ਸਾਰੇ ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਦਾਖਲ ਕੀਤੇ। ਇਸ ਤੋਂ ਇਲਾਵਾ ਹਲਕਾ ਰਾਏਕੋਟ ਵਿਖੇ ਲੁਧਿਆਣਾ ਜ਼ਿਲ੍ਹਾ ਪਰਿਸ਼ਦ ਦੇ ਪੈਂਦੇ ਤਿੰਨ ਜੋਨਾਂ ਤੋਂ ਵੀ ਉਮੀਦਵਾਰਾਂ ਦੇ ਕਾਗਜ਼ ਲੁਧਿਆਣਾ ਵਿਖੇ ਦਾਖਲ ਕੀਤੇ ਗਏ।
ਐਸਡੀਐਮ ਦਫਤਰ ਰਾਏਕੋਟ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਲਕਾ ਇੰਚਾਰਜ ਸੰਧੂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਲਕਾ ਰਾਏਕੋਟ ਦੇ ਅਕਾਲੀ ਵਰਕਰਾਂ ਤੇ ਆਗੂਆਂ ਵਿੱਚ ਬਲਾਕ ਸੰਮਤੀ ਚੋਣਾਂ ਤੇ ਜਿਲ੍ਹਾ ਪਰਿਸ਼ਦ ਚੋਣਾਂ ਨੂੰ ਲੈ ਕੇ ਭਾਰੀ ਉਤਸ਼ਾਹ ਹੈ ਅਤੇ ਅਕਾਲੀ ਦਲ ਹਲਕਾ ਰਾਏਕੋਟ ਤੋਂ ਵੱਡੀ ਜਿੱਤ ਪ੍ਰਾਪਤ ਕਰੇਗਾ। ਉਹਨਾਂ ਜ਼ੋਰ ਦੇ ਕੇ ਕਿਹਾ ਕਿ ਆਉਣ ਵਾਲੀ ਸਰਕਾਰ ਅਕਾਲੀ ਦਲ ਦੀ ਹੋਵੇਗੀ ਤੇ ਇਹ ਚੋਣਾਂ ਸੈਮੀਫਾਈਨਲ ਵਜੋਂ ਦੇਖੀਆਂ ਜਾ ਰਹੀਆਂ ਹਨ।
ਉਹਨਾਂ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਆਪਣੇ ਵਰਕਰਾਂ ਨਾਲ ਖੜਨ ਕਾਰਨ ਸਾਰੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਵਿੱਚ ਜੋਸ਼ ਤੇ ਉਤਸ਼ਾਹ ਦੇਖਿਆ ਜਾ ਰਿਹਾ ਹੈ ਤੇ ਸਰਕਾਰ ਵੱਲੋਂ ਇਸ ਚੋਣਾਂ ਵਿੱਚ ਕੀਤੇ ਜਾ ਰਹੇ ਧੱਕੇ ਦਾ ਜਵਾਬ ਪੂਰੀ ਤਰ੍ਹਾਂ ਡੱਟ ਕੇ ਦੇਣਗੇ। ਇਸ ਮੌਕੇ ਹਲਕਾ ਇੰਚਾਰਜ ਸੰਧੂ ਨੇ ਸੱਤਾਧਾਰੀ ਆਪ ਵੱਲੋਂ ਇਸ ਬਲਾਕ ਸੰਮਤੀ ਚੋਣਾਂ ਤੇ ਜਿਲ੍ਹਾ ਪਰਿਸ਼ਦ ਚੋਣਾਂ ਵਿੱਚ ਸੂਬੇ ਭਰ ਵਿੱਚ ਕੀਤੀ ਜਾ ਰਹੀ ਗੁੰਡਾਗਰਦੀ ਤੇ ਕਾਨੂੰਨ ਦੇ ਨਿਯਮਾਂ ਨੂੰ ਛਿੱਕੇ ਟੰਗਣ 'ਤੇ ਬੋਲਦੇ ਹੋਏ ਸਰਕਾਰ ਦੀ ਇਸ ਧੱਕੇਸ਼ਾਹੀ ਨੂੰ ਮੰਦਭਾਗਾ ਦੱਸਿਆ। ਉਨ੍ਹਾਂ ਕਿਹਾ ਕਿ ਹਲਕਾ ਰਾਕੋਟ ਵਿੱਚ ਜੇਕਰ ਚੋਣਾਂ ਦੌਰਾਨ ਕਿਸੇ ਪ੍ਰਕਾਰ ਦਾ ਧੱਕਾ ਸੱਤਾਧਾਰੀ ਆਪ ਪਾਰਟੀ ਵੱਲੋਂ ਕਰਿਆ ਗਿਆ ਤਾਂ ਸ਼੍ਰੋਮਣੀ ਅਕਾਲੀ ਦਲ ਦੇ ਜੁਝਾਰੂ ਵਰਕਰ ਚੁੱਪ ਨਹੀਂ ਬੈਠਣਗੇ।