Shiromani Akali Dal ਵੱਲੋਂ ਪੰਜਾਬ ਚ ਹੜ੍ਹਾਂ ਦੇ ਮੱਦੇਨਜ਼ਰ ਉਪ ਰਾਸ਼ਟਰਪਤੀ ਚੋਣ ਦਾ ਬਾਈਕਾਟ, ਸਾਂਸਦ ਹਰਸਿਮਰਤ ਕੌਰ ਬਾਦਲ ਨਹੀਂ ਪਾਉਣਗੇ ਵੋਟ

Vice President Election 2025 : ਸ਼੍ਰੋਮਣੀ ਅਕਾਲੀ ਦਲ ਨੇ ਉਪ ਰਾਸ਼ਟਰਪਤੀ ਚੋਣ ਦਾ ਬਾਈਕਾਟ ਕੀਤਾ ਹੈ। ਪਾਰਟੀ ਨੇ ਪੰਜਾਬ ਵਿੱਚ ਆਏ ਭਿਆਨਕ ਹੜ੍ਹਾਂ ਦਾ ਕਾਰਨ ਦੱਸਿਆ ਹੈ ਅਤੇ ਕਿਹਾ ਹੈ ਕਿ ਉਸਦੇ ਸੰਸਦ ਮੈਂਬਰ ਵੋਟਿੰਗ ਵਿੱਚ ਹਿੱਸਾ ਨਹੀਂ ਲੈਣਗੇ। ਇਸ ਵੇਲੇ ਅਕਾਲੀ ਦਲ ਕੋਲ ਸਿਰਫ਼ ਇੱਕ ਸੀਟ ਹੈ। ਬਠਿੰਡਾ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ,ਪਾਰਟੀ ਪ੍ਰਧਾਨ ਸੁਖਬੀਰ ਬਾਦਲ ਦੀ ਪਤਨੀ ਹੈ। ਇਸ ਫੈਸਲੇ ਤੋਂ ਬਾਅਦ ਸਾਂਸਦ ਹਰਸਿਮਰਤ ਕੌਰ ਬਾਦਲ ਵੋਟ ਨਹੀਂ ਪਾਉਣਗੇ

By  Shanker Badra September 9th 2025 02:08 PM -- Updated: September 9th 2025 02:18 PM

Vice President Election 2025 : ਸ਼੍ਰੋਮਣੀ ਅਕਾਲੀ ਦਲ ਨੇ ਉਪ ਰਾਸ਼ਟਰਪਤੀ ਚੋਣ ਦਾ ਬਾਈਕਾਟ ਕੀਤਾ ਹੈ। ਪਾਰਟੀ ਨੇ ਪੰਜਾਬ ਵਿੱਚ ਆਏ ਭਿਆਨਕ ਹੜ੍ਹਾਂ ਦਾ ਕਾਰਨ ਦੱਸਿਆ ਹੈ ਅਤੇ ਕਿਹਾ ਹੈ ਕਿ ਉਸਦੇ ਸੰਸਦ ਮੈਂਬਰ ਵੋਟਿੰਗ ਵਿੱਚ ਹਿੱਸਾ ਨਹੀਂ ਲੈਣਗੇ। ਇਸ ਵੇਲੇ ਅਕਾਲੀ ਦਲ ਕੋਲ ਸਿਰਫ਼ ਇੱਕ ਸੀਟ ਹੈ। ਬਠਿੰਡਾ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ,ਪਾਰਟੀ ਪ੍ਰਧਾਨ ਸੁਖਬੀਰ ਬਾਦਲ ਦੀ ਪਤਨੀ ਹੈ। ਇਸ ਫੈਸਲੇ ਤੋਂ ਬਾਅਦ ਸਾਂਸਦ ਹਰਸਿਮਰਤ ਕੌਰ ਬਾਦਲ ਵੋਟ ਨਹੀਂ ਪਾਉਣਗੇ। ਪਾਰਟੀ ਨੇ ਕਿਹਾ ਹੈ ਕਿ ਜਦੋਂ ਪੂਰਾ ਪੰਜਾਬ ਹੜ੍ਹਾਂ ਦੀ ਤਬਾਹੀ ਦਾ ਸਾਹਮਣਾ ਕਰ ਰਿਹਾ ਹੈ ਤਾਂ  ਹੜ੍ਹ ਪੀੜਤ ਲੋਕਾਂ ਦੀ ਮਦਦ ਕਰਨ 'ਤੇ ਧਿਆਨ ਕੇਂਦਰਿਤ ਕਰਨਾ ਉਨ੍ਹਾਂ ਦਾ ਫਰਜ਼ ਹੈ।

ਕੇਂਦਰ , ਕਾਂਗਰਸ ਅਤੇ ਪੰਜਾਬ ਸਰਕਾਰ ਦੇ ਰਵੱਈਏ ਨੂੰ ਦੱਸਿਆ ਕਾਰਨ  

ਸ਼੍ਰੋਮਣੀ ਅਕਾਲੀ ਦਲ ਨੇ ਉਪ ਰਾਸ਼ਟਰਪਤੀ ਚੋਣ ਤੋਂ ਬਾਹਰ ਰਹਿਣ ਦਾ ਇੱਕ ਹੋਰ ਕਾਰਨ ਕੇਂਦਰ ਸਰਕਾਰ ,ਕਾਂਗਰਸ ਅਤੇ ਪੰਜਾਬ ਸਰਕਾਰ ਦੇ ਰਵੱਈਏ ਨੂੰ ਦੱਸਿਆ ਹੈ। ਪਾਰਟੀ ਦਾ ਕਹਿਣਾ ਹੈ ਕਿ ਨਾ ਤਾਂ ਕੇਂਦਰ ਸਰਕਾਰ, ਨਾ ਪੰਜਾਬ ਸਰਕਾਰ ਅਤੇ ਨਾ ਹੀ ਕਾਂਗਰਸ ਨੇ ਹੜ੍ਹਾਂ 'ਚ ਡੁੱਬੇ ਪੰਜਾਬ ਦੀ ਕੋਈ ਸਾਰ ਲਈ ਹੈ। ਹੁਣ ਤੱਕ ਰਾਹਤ ਅਤੇ ਬਚਾਅ ਕਾਰਜਾਂ ਵਿੱਚ ਲੋੜੀਂਦੇ ਕਦਮ ਨਹੀਂ ਚੁੱਕੇ ਗਏ ਹਨ।

ਹਜ਼ਾਰਾਂ ਪਰਿਵਾਰ ਬੇਘਰ ਹੋ ਗਏ ਹਨ, ਕਿਸਾਨਾਂ ਦੀਆਂ ਫਸਲਾਂ ਤਬਾਹ ਹੋ ਗਈਆਂ ਹਨ ਅਤੇ ਲੋਕ ਮੁੱਢਲੀਆਂ ਜ਼ਰੂਰਤਾਂ ਤੋਂ ਵੀ ਵਾਂਝੇ ਹਨ। ਜਿਸ ਕਰਕੇ ਸ਼੍ਰੋਮਣੀ ਅਕਾਲੀ ਦਲ ਦੀ ਸਾਂਸਦ ਹਰਸਿਮਰਤ ਕੌਰ ਬਾਦਲ ਕਿਸੇ ਵੀ ਪਾਰਟੀ ਦੇ ਉਮੀਦਵਾਰ ਨੂੰ ਵੋਟ ਨਹੀਂ ਪਾਉਣਗੇ। ਉਨ੍ਹਾਂ ਕਿਹਾ ਕਿ ਅਜਿਹੇ ਸਮੇਂ ਚੋਣਾਂ ਵਿੱਚ ਹਿੱਸਾ ਲੈਣ ਦੀ ਬਜਾਏ ਉਨ੍ਹਾਂ ਦਾ ਸਭ ਤੋਂ ਵੱਡਾ ਫਰਜ਼ ਪ੍ਰਭਾਵਿਤਾਂ ਦੀ ਮਦਦ ਕਰਨਾ ਹੈ।

ਉਪ ਰਾਸ਼ਟਰਪਤੀ ਚੋਣ ਲਈ ਅੱਜ ਵੋਟਿੰਗ 

ਭਾਰਤ ਦੀ 17ਵੀਂ ਉਪ ਰਾਸ਼ਟਰਪਤੀ ਚੋਣ ਲਈ ਅੱਜ ਸੰਸਦ ਭਵਨ ਵਿੱਚ ਵੋਟਿੰਗ ਹੋਵੇਗੀ। ਇਸ ਵਾਰ ਮੁਕਾਬਲਾ ਐਨਡੀਏ ਉਮੀਦਵਾਰ ਸੀਪੀ ਰਾਧਾਕ੍ਰਿਸ਼ਨਨ ਅਤੇ ਇੰਡੀਆ ਅਲਾਇੰਸ ਦੇ ਸਾਂਝੇ ਉਮੀਦਵਾਰ ਜਸਟਿਸ ਬੀ ਸੁਦਰਸ਼ਨ ਰੈੱਡੀ ਵਿਚਕਾਰ ਮੰਨਿਆ ਜਾ ਰਿਹਾ ਹੈ। ਇਹ ਚੋਣ ਸਾਬਕਾ ਉਪ ਰਾਸ਼ਟਰਪਤੀ ਜਗਦੀਪ ਧਨਖੜ ਵੱਲੋਂ 21 ਜੁਲਾਈ ਨੂੰ ਸਿਹਤ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਅਚਾਨਕ ਅਸਤੀਫਾ ਦੇਣ ਤੋਂ ਬਾਅਦ ਹੋ ਰਹੀ ਹੈ। ਸੰਸਦ ਭਵਨ ਵਿੱਚ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਵੋਟਿੰਗ ਹੋਵੇਗੀ।ਵੋਟਾਂ ਦੀ ਗਿਣਤੀ ਸ਼ਾਮ 6 ਵਜੇ ਸ਼ੁਰੂ ਹੋਵੇਗੀ ਅਤੇ ਫਿਰ ਜੇਤੂ ਉਮੀਦਵਾਰ ਦਾ ਐਲਾਨ ਕੀਤਾ ਜਾਵੇਗਾ। 

ਇਸ ਤੋਂ ਇਲਾਵਾ ਦੋ ਹੋਰ ਪਾਰਟੀਆਂ - ਕੇ ਚੰਦਰਸ਼ੇਖਰ ਰਾਓ ਦੀ ਅਗਵਾਈ ਵਾਲੀ ਭਾਰਤੀ ਰਾਸ਼ਟਰ ਸਮਿਤੀ (ਬੀਆਰਐਸ) ਅਤੇ ਨਵੀਨ ਪਟਨਾਇਕ ਦੀ ਅਗਵਾਈ ਵਾਲੀ ਬੀਜੂ ਜਨਤਾ ਦਲ (ਬੀਜੇਡੀ) ਨੇ ਵੀ ਵੋਟਿੰਗ ਤੋਂ ਦੂਰ ਰਹਿਣ ਦਾ ਐਲਾਨ ਕੀਤਾ ਹੈ। ਤੁਹਾਨੂੰ ਦੱਸ ਦੇਈਏ ਕਿ ਇਹ ਦੋਵੇਂ ਪਾਰਟੀਆਂ ਰਾਸ਼ਟਰੀ ਪੱਧਰ 'ਤੇ ਕਿਸੇ ਵੀ ਗੱਠਜੋੜ ਦਾ ਹਿੱਸਾ ਨਹੀਂ ਹਨ, ਨਾ ਹੀ ਐਨਡੀਏ ਅਤੇ ਨਾ ਹੀ ਇੰਡੀਆ ਅਲਾਇੰਸ। ਇਸ ਸਮੇਂ ਬੀਆਰਐਸ ਦੇ 4 ਅਤੇ ਬੀਜੂ ਜਨਤਾ ਦਲ ਦੇ 7 ਰਾਜ ਸਭਾ ਮੈਂਬਰ ਹਨ। ਦੋਵਾਂ ਪਾਰਟੀਆਂ ਦਾ ਲੋਕ ਸਭਾ ਵਿੱਚ ਕੋਈ ਸੰਸਦ ਮੈਂਬਰ ਨਹੀਂ ਹੈ। 

Related Post