Fatehgarh Sahib News : ਫਤਿਹਗੜ੍ਹ ਸਾਹਿਬ ਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਨੇ ਆਪਣੇ ਚੋਣ ਨਾਮਜ਼ਦਗੀ ਪੱਤਰ ਦਾਖਲ ਕਰਵਾਏ

Fatehgarh Sahib News : 14 ਦਸੰਬਰ ਨੂੰ ਹੋਣ ਜਾ ਰਹੀਆਂ ਚੋਣਾਂ ਲਈ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਨੂੰ ਲੈ ਕੇ ਸਰਗਰਮੀਆਂ ਪੂਰੀ ਤਰ੍ਹਾਂ ਸਰਗਰਮ ਹੋ ਗਈਆਂ ਹਨ ,ਜਿਸ ਨੂੰ ਲੈ ਕੇ ਵੱਖੋ -ਵੱਖ ਪਾਰਟੀਆਂ ਦੇ ਉਮੀਦਵਾਰਾਂ ਵੱਲੋਂ ਆਪੋ ਆਪਣੇ ਚੋਣ ਨਾਮਜ਼ਦਗੀ ਪੱਤਰ ਭਰਨੇ ਸ਼ੁਰੂ ਕਰ ਦਿੱਤੇ ਗਏ ਹਨ, ਜਿਸ ਦੀ ਕੜੀ ਤਹਿਤ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਵੱਲੋਂ ਆਪਣੇ ਚੋਣ ਨਾਮਜ਼ਦਗੀ ਪੱਤਰ ਦਾਖਲ ਕਰਵਾਏ ਗਏ

By  Shanker Badra December 3rd 2025 05:25 PM

Fatehgarh Sahib News : 14 ਦਸੰਬਰ ਨੂੰ ਹੋਣ ਜਾ ਰਹੀਆਂ ਚੋਣਾਂ ਲਈ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਨੂੰ ਲੈ ਕੇ ਸਰਗਰਮੀਆਂ ਪੂਰੀ ਤਰ੍ਹਾਂ ਸਰਗਰਮ ਹੋ ਗਈਆਂ ਹਨ ,ਜਿਸ ਨੂੰ ਲੈ ਕੇ ਵੱਖੋ -ਵੱਖ ਪਾਰਟੀਆਂ ਦੇ ਉਮੀਦਵਾਰਾਂ ਵੱਲੋਂ ਆਪੋ ਆਪਣੇ ਚੋਣ ਨਾਮਜ਼ਦਗੀ ਪੱਤਰ ਭਰਨੇ ਸ਼ੁਰੂ ਕਰ ਦਿੱਤੇ ਗਏ ਹਨ, ਜਿਸ ਦੀ ਕੜੀ ਤਹਿਤ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਵੱਲੋਂ ਆਪਣੇ ਚੋਣ ਨਾਮਜ਼ਦਗੀ ਪੱਤਰ ਦਾਖਲ ਕਰਵਾਏ ਗਏ।

ਅਕਾਲੀ ਦਲ ਬਾਦਲ ਦੇ ਉਮੀਦਵਾਰਾਂ ਵੱਲੋਂ ਸੀਨੀਅਰ ਅਕਾਲੀ ਆਗੂ ਪਾਰਟੀ ਦੇ ਮੁੱਖ ਬੁਲਾਰੇ ਐਡਵੋਕੇਟ ਅਮਰਦੀਪ ਸਿੰਘ ਧਾਰਨੀ, ਜ਼ਿਲ੍ਹਾ ਪ੍ਰਧਾਨ ਸ਼ਰਨਜੀਤ ਸਿੰਘ ਚਨਾਰਥਲ ਅਤੇ ਜਥੇਦਾਰ ਮਨਮੋਹਨ ਸਿੰਘ ਮੁਕਾਰੋਂਪੁਰ ਦੀ ਅਗਵਾਈ ਵਿੱਚ ਜ਼ਿਲ੍ਹਾ ਪਰਿਸ਼ਦ ਤੇ ਬਲਾਕ ਸੰਮਤੀ ਉਮੀਦਵਾਰਾਂ ਦੇ ਨਾਮਜਦਗੀ ਪੱਤਰ ਦਾਖਲ ਕੀਤੇ ਗਏ ਹਨ।

ਆਗੂਆਂ ਨੇ ਕਿਹਾ ਕਿ ਇਸ ਵੇਲੇ ਪਿੰਡਾਂ ਵਿੱਚ ਅਕਾਲੀ ਦਲ ਦੀ ਹਵਾ ਬਣੀ ਹੋਈ ਹੈ, ਜਿਸ ਨੂੰ ਦੇਖਦਿਆਂ ਮੌਜੂਦਾ ਸਰਕਾਰ ਵੱਲੋਂ ਧੱਕੇਸ਼ਾਹੀ ਕਰਨ ਦੀਆਂ ਕੋਜੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ, ਜਿਸ ਨੂੰ ਅਕਾਲੀ ਦਲ ਵੱਲੋਂ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। 

ਉਹਨਾਂ ਕਿਹਾ ਜੇਕਰ ਆਮ ਆਦਮੀ ਪਾਰਟੀ ਨੇ ਕੋਈ ਚੰਗਾ ਕੰਮ ਕੀਤਾ ਹੁੰਦਾ ਤਾਂ ਅੱਜ ਨਿਰਪੱਖ ਚੋਣ ਲੜ ਕੇ ਜਿੱਤ ਕੇ ਦਿਖਾਉਂਦੇ। ਉਹਨਾਂ ਕਿਹਾ ਕਿ ਵੋਟਰ ਆਮ ਆਦਮੀ ਪਾਰਟੀ ਨੂੰ ਇਹਨਾਂ ਚੋਣਾਂ ਵਿੱਚ ਕਰਾਰੀ ਹਾਰ ਦੇਣਗੇ ਅਤੇ ਅਕਾਲੀ ਦਲ ਵੱਡੇ ਮਾਰਜਨ ਨਾਲ ਜਿੱਤ ਹਾਸਿਲ ਕਰੇਗਾ।

Related Post