Panchayat Samiti Elections : ਹਲਕਾ ਮਜੀਠਾ ਦੇ ਕਈ ਜੋਨਾਂ ਤੋਂ ਜੇਤੂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ

Panchayat Samiti Elections : ਪੰਚਾਇਤ ਸੰਮਤੀ ਚੋਣਾਂ ਦੇ ਨਤੀਜਿਆਂ ਦੌਰਾਨ ਹਲਕਾ ਮਜੀਠਾ ਵਿੱਚ ਸ਼੍ਰੋਮਣੀ ਅਕਾਲੀ ਦਲ ਨੇ ਵੀ ਆਪਣਾ ਖਾਤਾ ਖੋਲ੍ਹ ਲਿਆ ਹੈ। ਹਲਕੇ ਦੇ ਵੱਖ-ਵੱਖ ਜੋਨਾਂ ਤੋਂ ਅਕਾਲੀ ਦਲ ਦੇ ਉਮੀਦਵਾਰਾਂ ਨੇ ਜਿੱਤ ਦਰਜ ਕਰਕੇ ਪਾਰਟੀ ਵਰਕਰਾਂ ਵਿੱਚ ਨਵਾਂ ਜੋਸ਼ ਭਰ ਦਿੱਤਾ ਹੈ। ਚੋਣ ਨਤੀਜੇ ਆਉਣ ਮਗਰੋਂ ਜੇਤੂ ਉਮੀਦਵਾਰਾਂ ਵੱਲੋਂ ਸਮਰਥਕਾਂ ਨਾਲ ਮਿਲ ਕੇ ਜਸ਼ਨ ਮਨਾਇਆ ਗਿਆ ਅਤੇ ਇਕ ਦੂਜੇ ਨੂੰ ਵਧਾਈਆਂ ਦਿੱਤੀਆਂ ਗਈਆਂ

By  Shanker Badra December 17th 2025 02:12 PM

Panchayat Samiti Elections : ਪੰਚਾਇਤ ਸੰਮਤੀ ਚੋਣਾਂ ਦੇ ਨਤੀਜਿਆਂ ਦੌਰਾਨ ਹਲਕਾ ਮਜੀਠਾ ਵਿੱਚ ਸ਼੍ਰੋਮਣੀ ਅਕਾਲੀ ਦਲ ਨੇ ਵੀ ਆਪਣਾ ਖਾਤਾ ਖੋਲ੍ਹ ਲਿਆ ਹੈ। ਹਲਕੇ ਦੇ ਵੱਖ-ਵੱਖ ਜੋਨਾਂ ਤੋਂ ਅਕਾਲੀ ਦਲ ਦੇ ਉਮੀਦਵਾਰਾਂ ਨੇ ਜਿੱਤ ਦਰਜ ਕਰਕੇ ਪਾਰਟੀ ਵਰਕਰਾਂ ਵਿੱਚ ਨਵਾਂ ਜੋਸ਼ ਭਰ ਦਿੱਤਾ ਹੈ। ਚੋਣ ਨਤੀਜੇ ਆਉਣ ਮਗਰੋਂ ਜੇਤੂ ਉਮੀਦਵਾਰਾਂ ਵੱਲੋਂ ਸਮਰਥਕਾਂ ਨਾਲ ਮਿਲ ਕੇ ਜਸ਼ਨ ਮਨਾਇਆ ਗਿਆ ਅਤੇ ਇਕ ਦੂਜੇ ਨੂੰ ਵਧਾਈਆਂ ਦਿੱਤੀਆਂ ਗਈਆਂ। 

ਇਸ ਮੌਕੇ ਜੇਤੂ ਅਕਾਲੀ ਦਲ ਦੇ ਪੰਚਾਇਤ ਸੰਮਤੀ ਮੈਂਬਰਾਂ ਨੇ ਕਿਹਾ ਕਿ ਇਹ ਜਿੱਤ ਸਿੱਧੇ ਤੌਰ ‘ਤੇ ਬਿਕਰਮ ਸਿੰਘ ਮਜੀਠੀਆ ਦੀ ਲੋਕਪ੍ਰਿਯਤਾ ਦਾ ਨਤੀਜਾ ਹੈ। ਉਹਨਾਂ ਦਾਅਵਾ ਕੀਤਾ ਕਿ ਜੇਕਰ ਬਿਕਰਮ ਸਿੰਘ ਮਜੀਠੀਆ ਮੈਦਾਨ ਵਿੱਚ ਖੁੱਲ੍ਹੇ ਤੌਰ ‘ਤੇ ਮੌਜੂਦ ਹੁੰਦੇ ਤਾਂ ਹਲਕਾ ਮਜੀਠਾ ਵਿੱਚ ਚੋਣੀ ਨਤੀਜੇ ਇਕਤਰਫਾ ਅਕਾਲੀ ਦਲ ਦੇ ਹੱਕ ਵਿੱਚ ਹੁੰਦੇ ਅਤੇ ਜ਼ਿਆਦਾਤਰ ਸੀਟਾਂ ‘ਤੇ ਅਕਾਲੀ ਉਮੀਦਵਾਰ ਹੀ ਜਿੱਤਦੇ।

ਜੇਤੂ ਉਮੀਦਵਾਰਾਂ ਨੇ ਕਿਹਾ ਕਿ ਲੋਕ ਅਜੇ ਵੀ ਅਕਾਲੀ ਦਲ ਦੀਆਂ ਨੀਤੀਆਂ ਅਤੇ ਪਿਛਲੇ ਵਿਕਾਸ ਕਾਰਜਾਂ ‘ਤੇ ਭਰੋਸਾ ਕਰਦੇ ਹਨ। ਉਹਨਾਂ ਭਰੋਸਾ ਜਤਾਇਆ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਪੰਜਾਬ ਦੇ ਲੋਕ ਅਕਾਲੀ ਦਲ ਨੂੰ ਮੁੜ ਸੱਤਾ ਸੌਂਪਣਗੇ ਅਤੇ ਪੰਜਾਬ ਵਿੱਚ ਅਕਾਲੀ ਦਲ ਦੀ ਸਰਕਾਰ ਬਣੇਗੀ।

Related Post