AAP MLA ਵੱਲੋਂ ਉਮੀਦਵਾਰਾਂ ਨੂੰ ਜਿਤਾਉਣ ਵਾਲੇ ਪਿੰਡਾਂ ਨੂੰ ਗ੍ਰਾਂਟ ’ਤੇ ਗਰਮਾਈ ਸਿਆਸਤ, ਅਕਾਲੀ ਦਲ ਵੱਲੋਂ ਸਟੇਟ ਚੋਣ ਕਮਿਸ਼ਨ ਨੂੰ ਸ਼ਿਕਾਇਤ
MLA Jagtar Singh Dayalpura : ਹਲਕਾ ਸਮਰਾਲਾ ਦੇ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਵਲੋਂ ਪਿੰਡਾਂ ਵਿਚ ਜ਼ਿਲ੍ਹਾ ਪਰਿਸ਼ਦ ਤੇ ਬਲਾਕ ਸਮਿਤੀ ਚੋਣਾਂ ਦੌਰਾਨ ‘ਆਪ’ ਉਮੀਦਵਾਰਾਂ ਨੂੰ ਜਿਤਾਉਣ ਵਾਲੇ ਪਿੰਡਾਂ ਨੂੰ 31 ਲੱਖ, 11 ਲੱਖ ਅਤੇ 5-5 ਲੱਖ ਰੁਪਏ ਦੀ ਗ੍ਰਾਂਟ ਦੇਣ ਦੇ ਮਾਮਲੇ ’ਤੇ ਸਿਆਸਤ ਗਰਮਾ ਗਈ ਹੈ।
AAP MLA Jagtar Singh Dayalpura : ਹਲਕਾ ਸਮਰਾਲਾ ਦੇ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਵਲੋਂ ਪਿੰਡਾਂ ਵਿਚ ਜ਼ਿਲ੍ਹਾ ਪਰਿਸ਼ਦ ਤੇ ਬਲਾਕ ਸਮਿਤੀ ਚੋਣਾਂ ਦੌਰਾਨ ‘ਆਪ’ ਉਮੀਦਵਾਰਾਂ ਨੂੰ ਜਿਤਾਉਣ ਵਾਲੇ ਪਿੰਡਾਂ ਨੂੰ 31 ਲੱਖ, 11 ਲੱਖ ਅਤੇ 5-5 ਲੱਖ ਰੁਪਏ ਦੀ ਗ੍ਰਾਂਟ ਦੇਣ ਦੇ ਮਾਮਲੇ ’ਤੇ ਸਿਆਸਤ ਗਰਮਾ ਗਈ ਹੈ।
ਸ਼੍ਰੋਮਣੀ ਅਕਾਲੀ ਦਲ ਦੇ ਆਗੂ ਹਰਜਿੰਦਰ ਸਿੰਘ ਪਵਾਤ, ਜ਼ਿਲ੍ਹਾ ਪਰਿਸ਼ਦ ਉਮੀਦਵਾਰ ਹਰਜੋਤ ਸਿੰਘ ਮਾਂਗਟ ਨੇ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ ਕਿ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੇ ਹਾਰ ਨੂੰ ਦੇਖਦਿਆਂ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਵਲੋਂ ਪਿੰਡਾਂ ਨੂੰ ਲੱਖਾਂ ਰੁਪਏ ਦੀ ਗ੍ਰਾਂਟ ਦੇਣ ਦਾ ਲਾਲਚ ਦਿੱਤਾ ਗਿਆ ਹੈ ਜੋ ਕਿ ਚੋਣ ਜਾਬਤੇ ਦੀ ਉਲੰਘਣਾ ਹੈ।
ਆਗੂਆਂ ਨੇ ਕਿਹਾ ਕਿ ਪਹਿਲਾਂ ਤਾਂ ‘ਆਪ’ ਨੂੰ ਪਿੰਡਾਂ ਵਿਚ ਉਮੀਦਵਾਰ ਨਹੀਂ ਲੱਭੇ ਅਤੇ ਫਿਰ ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਦੇ ਕਾਗਜ਼ ਰੱਦ ਕਰਵਾਉਣ ਦੀ ਕੋਸ਼ਿਸ਼ ਕੀਤੀ ਜਿਸ ਵਿਚ ਵੀ ਉਹ ਨਾਕਾਮ ਹੋਏ। ਉਨ੍ਹਾਂ ਕਿਹਾ ਕਿ ਹੁਣ ਉਹ ਵੋਟਰਾਂ ਨੂੰ ਲਾਲਚ ਦੇਣ ਦੀ ਕੋਸ਼ਿਸ਼ ਕਰ ਰਹੇ ਹਨ ਪਰ ਹੁਣ ਸੂਝਵਾਨ ਵੋਟਰ ‘ਆਪ’ ਸਰਕਾਰ ਦੇ ਝੂਠੇ ਵਾਅਦਿਆਂ ਤੋਂ ਚੰਗੀ ਤਰ੍ਹਾਂ ਜਾਣੂ ਹੋ ਚੁੱਕੇ ਹਨ।
ਅਕਾਲੀ ਆਗੂਆਂ ਨੇ ਕਿਹਾ ਕਿ ਵਿਧਾਇਕ ਦਿਆਲਪੁਰਾ ਨੂੰ ਪਤਾ ਲੱਗ ਚੁੱਕਾ ਹੈ ਕਿ ਉਸਦੀ ਪਾਰਟੀ ਦੇ ਉਮੀਦਵਾਰ ਹਾਰ ਰਹੇ ਹਨ, ਜਿਸ ਕਰਨ ਉਹ ਅਜਿਹੇ ਲਾਲਚ ਦੇਣ ਵਾਲੇ ਵਾਅਦੇ ਕਰ ਰਿਹਾ ਹੈ। ਉਕਤ ਆਗੂਆਂ ਨੇ ਕਿਹਾ ਕਿ ਇਸ ਸਬੰਧੀ ਅਸੀਂ ਚੋਣ ਕਮਿਸ਼ਨ ਨੂੰ ਵੀ ਸ਼ਿਕਾਇਤ ਕੀਤੀ ਹੈ ਕਿ ਇਹ ਨਿਯਮਾਂ ਦੀ ਉਲੰਘਣਾ ਹੈ ਜਿਸ ਸਬੰਧੀ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ।