ਸ਼੍ਰੋਮਣੀ ਅਕਾਲੀ ਦਲ ਵੱਲੋਂ CM ਮਾਨ ਤੇ ਸੰਜੇ ਸਿੰਘ ਖਿਲਾਫ਼ ਮੁੱਖ ਚੋਣ ਅਧਿਕਾਰੀ ਨੂੰ ਸ਼ਿਕਾਇਤ

ਅਕਾਲੀ ਦਲ ਨੇ ਕਿਹਾ ਹੈ ਕਿ ਮੁੱਖ ਮੰਤਰੀ ਨਿਵਾਸ ਅਤੇ ਸਰਕਾਰੀ ਮਸ਼ੀਨਰੀ ਦੀ ਸਿਆਸੀ ਮੀਟਿੰਗਾਂ ਲਈ ਵਰਤੋਂ ਕਰਕੇ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕੀਤੀ ਗਈ ਹੈ, ਇਸ ਲਈ ਇਸ ਮਾਮਲੇ ਵਿੱਚ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।

By  KRISHAN KUMAR SHARMA April 11th 2024 05:15 PM -- Updated: April 11th 2024 05:20 PM

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (CM Mann) ਅਤੇ ਰਾਜ ਸਭਾ ਮੈਂਬਰ ਸੰਜੇ ਸਿੰਘ (Sanjay Singh) ਖਿਲਾਫ ਮੁੱਖ ਚੋਣ ਅਧਿਕਾਰੀ (ECI) ਨੂੰ ਸ਼ਿਕਾਇਤ ਕੀਤੀ ਹੈ। ਅਕਾਲੀ ਦਲ (SAD) ਨੇ ਕਿਹਾ ਹੈ ਕਿ ਮੁੱਖ ਮੰਤਰੀ ਨਿਵਾਸ ਅਤੇ ਸਰਕਾਰੀ ਮਸ਼ੀਨਰੀ ਦੀ ਸਿਆਸੀ ਮੀਟਿੰਗਾਂ ਲਈ ਵਰਤੋਂ ਕਰਕੇ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕੀਤੀ ਗਈ ਹੈ, ਇਸ ਲਈ ਇਸ ਮਾਮਲੇ ਵਿੱਚ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।


ਅਕਾਲੀ ਦਲ ਦੇ ਮੁੱਖ ਬੁਲਾਰੇ ਅਰਸ਼ਦੀਪ ਸਿੰਘ ਕਲੇਰ ਨੇ ਆਪਣੀ ਸ਼ਿਕਾਇਤ ਵਿੱਚ ਕਿਹਾ ਹੈ ਕਿ ਮੁੱਖ ਮੰਤਰੀ ਅਤੇ ਰਾਜ ਸਭਾ ਮੈਂਬਰ ਨੇ ਆਪਣੇ ਸਿਆਸੀ ਅਹੁਦਿਆਂ ਦੀ ਦੁਰਵਰਤੋਂ ਕੀਤੀ ਹੈ। ਆਮ ਆਦਮੀ ਪਾਰਟੀ ਦੇ ਸਿਆਸੀ ਏਜੰਡੇ ਨੂੰ ਅੱਗੇ ਵਧਾਉਣ ਲਈ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ਅਤੇ ਪੰਜਾਬ ਸਰਕਾਰ ਦੇ ਮੀਡੀਆ ਪਲੇਟਫਾਰਮਾਂ ਦੀ ਵਰਤੋਂ ਕਰਕੇ ਚੋਣ ਜ਼ਾਬਤੇ ਦੀ ਉਲੰਘਣਾ ਕੀਤੀ ਗਈ ਹੈ।


ਅਕਾਲੀ ਦਲ ਨੇ ਕਿਹਾ ਕਿ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਰਣਨੀਤੀ ਤੈਅ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਅਤੇ ਸੰਜੇ ਸਿੰਘ ਵੱਲੋਂ ਮੰਤਰੀਆਂ ਨਾਲ ਮੀਟਿੰਗ ਕੀਤੀ ਗਈ। ਨੇ ਕਿਹਾ ਕਿ 'ਆਪ' ਦੇ ਇਕ ਮੰਤਰੀ ਨੇ ਵੀ ਇਸ ਸਬੰਧੀ ਵੀਡੀਓ ਰਾਹੀਂ ਜਾਣਕਾਰੀ ਦਿੱਤੀ ਹੈ ਅਤੇ ਉਨ੍ਹਾਂ ਨੇ ਇਹ ਵੀਡੀਓ ਸ਼ਿਕਾਇਤ ਨਾਲ ਨੱਥੀ ਕੀਤੀ ਹੈ। ਇਹ ਆਦਰਸ਼ ਚੋਣ ਜ਼ਾਬਤੇ ਤਹਿਤ ਸਿਆਸੀ ਪਾਰਟੀਆਂ ਲਈ ਨਿਰਧਾਰਤ ਸ਼ਰਤਾਂ ਦੀ ਪੂਰੀ ਤਰ੍ਹਾਂ ਉਲੰਘਣਾ ਹੈ। ਕਲੇਰ ਨੇ ਕਿਹਾ ਕਿ ਉਨ੍ਹਾਂ ਇਸ ਸਬੰਧੀ ਮੁੱਖ ਚੋਣ ਅਧਿਕਾਰੀ ਕੋਲ ਸਖ਼ਤ ਰੋਸ ਪ੍ਰਗਟ ਕੀਤਾ ਹੈ ਅਤੇ ਮਾਮਲੇ ਵਿੱਚ ਕਾਰਵਾਈ ਦੀ ਮੰਗ ਕੀਤੀ ਹੈ।

Related Post