ਭਲਕੇ ਪੰਜਾਬ ਰਾਜਪਾਲ ਨਾਲ ਮੁਲਾਕਾਤ ਕਰੇਗਾ ਸ਼੍ਰੋਮਣੀ ਅਕਾਲੀ ਦਲ ਦਾ ਵਫਦ ; ਇਨ੍ਹਾਂ ਮਾਮਲਿਆਂ ਨੂੰ ਲੈ ਕੇ ਸੌਂਪਿਆ ਜਾਵੇਗਾ ਮੰਗ ਪੱਤਰ
ਦੱਸ ਦਈਏ ਕਿ ਫਰੀਦਕੋਟ ਪੇਪਰ ਲੀਕ ਮਾਮਲਾ ਕਾਫੀ ਭਖਿਆ ਜਾ ਰਿਹਾ ਹੈ। ਨਾਲ ਹੀ ਸਿੱਖਿਆ ਮੰਤਰੀ ਹਰਜੋਤ ਬੈਂਸ ਦੇ ਅਸਤੀਫੇ ਦੀ ਵੀ ਮੰਗ ਕੀਤੀ ਜਾ ਰਹੀ ਹੈ। ਨਾਲ ਹੀ ਸ਼੍ਰੋਮਣੀ ਅਕਾਲੀ ਦਲ ਵੱਲੋਂ ਲਗਾਤਾਰ ਇਸ ਮਾਮਲੇ ’ਤੇ ਉੱਚ ਪੱਧਰੀ ਜਾਂਚ ਦੀ ਮੰਗ ਕੀਤੀ ਜਾ ਰਹੀ ਹੈ।
Shiromani Akali Dal News : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ’ਚ ਅਹਿਮ ਬੈਠਕ ਹੋਈ। ਇਸ ਬੈਠਕ ’ਚ ਪਾਰਟੀ ਆਗੂਆਂ ਦੇ ਨਾਲ ਗੰਭੀਰ ਵਿਚਾਰਾਂ ਹੋਈਆਂ। ਇਸ ਦੌਰਾਨ ਸ੍ਰੋਮਣੀ ਅਕਾਲੀ ਦਲ ਨੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਦੇ ਨਾਲ 12 ਵਜੇ ਮੁਲਾਕਾਤ ਕਰਨਗੇ।
ਰਾਜਪਾਲ ਨਾਲ ਮੁਲਾਕਾਤ ਕਰੇਗਾ ਸ਼੍ਰੋਮਣੀ ਅਕਾਲੀ ਦਲ ਦਾ ਵਫਦ
ਦੱਸ ਦਈਏ ਕਿ ਫਰੀਦਕੋਟ ਪੇਪਰ ਲੀਕ ਮਾਮਲਾ ਕਾਫੀ ਭਖਿਆ ਜਾ ਰਿਹਾ ਹੈ। ਨਾਲ ਹੀ ਸਿੱਖਿਆ ਮੰਤਰੀ ਹਰਜੋਤ ਬੈਂਸ ਦੇ ਅਸਤੀਫੇ ਦੀ ਵੀ ਮੰਗ ਕੀਤੀ ਜਾ ਰਹੀ ਹੈ। ਨਾਲ ਹੀ ਸ਼੍ਰੋਮਣੀ ਅਕਾਲੀ ਦਲ ਵੱਲੋਂ ਲਗਾਤਾਰ ਇਸ ਮਾਮਲੇ ’ਤੇ ਉੱਚ ਪੱਧਰੀ ਜਾਂਚ ਦੀ ਮੰਗ ਕੀਤੀ ਜਾ ਰਹੀ ਹੈ।
ਗਵਰਨਰ ਨੂੰ ਸੌਂਪਿਆ ਜਾਵੇਗਾ ਮੰਗ ਪੱਤਰ
ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਲਈ ਭਲਕੇ ਸਮਾਂ ਮੰਗਿਆ ਗਿਆ ਹੈ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ’ਚ ਰਾਜਪਾਲ ਦੇ ਨਾਲ ਮੁਲਾਕਾਤ ਕੀਤੀ ਜਾਵੇਗੀ। ਇਸ ਦੌਰਾਨ ਰਾਜਪਾਲ ਨੂੰ ਮੈਮੋਰੈਂਡਮ ਸੌਂਪਿਆ ਜਾਵੇਗਾ ਜੋ ਕਿ ਪੇਪਰ ਲੀਕ ਮਾਮਲਾ, ਮਨਰੇਗਾ ਵਰਕਰਾਂ ਤੇ ਸਫ਼ਾਈ ਕਰਮਚਾਰੀਆਂ ਦੀ ਕੁੱਟਮਾਰ ਦੇ ਮਾਮਲੇ ਦੇ ਨਾਲ ਸਬੰਧਿਤ ਹੋਵੇਗਾ। ਨਾਲ ਹੀ ਇਨ੍ਹਾਂ ਮਾਮਲਿਆਂ ਸਬੰਧੀ ਸਖਤ ਕਾਰਵਾਈ ਕਰਨ ਦੀ ਮੰਗ ਕੀਤੀ ਜਾਵੇਗੀ।
ਖੈਰ ਅੱਜ ਹੋਈ ਮੀਟਿੰਗ ’ਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਅਗਾਊਂ ਰੈਲੀਆਂ ਸਬੰਧੀ ਚਰਚਾ ਕੀਤੀ ਗਈ ਹੈ। ਆਉਣ ਵਾਲੇ ਸਮੇਂ ’ਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਜ਼ਿਲ੍ਹਾਂ ਪੱਧਰੀ ਰੈਲੀਆਂ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਬੇਅਬਦੀ ਰੇਕੂ ਬਿੱਲ ਤੇ ਪੰਜ ਮੈਂਬਰੀ ਕਮੇਟੀ ਬਣਾਉਣ ’ਤੇ ਦਿਲਜੀਤ ਸਿੰਘ ਚੀਮਾ ਨੇ ਕਿਹਾ ਕਿ ਇਹ ਜਥੇਦਾਰ ਸਾਹਿਬ ਦਾ ਅਧਿਕਾਰ ਖੇਤਰ ਹੈ ਉਹ ਜੋ ਵੀ ਕਰਨਗੇ ਸਭ ਨੂੰ ਮਨਜ਼ੂਰ ਹੋਵੇਗਾ।
ਇਹ ਵੀ ਪੜ੍ਹੋ : Sri Guru Nanak Dev Ji : ਸ਼੍ਰੋਮਣੀ ਕਮੇਟੀ ਨੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ ਪਾਸਪੋਰਟ ਮੰਗੇ