Zila Parishad Elections : ਸ਼੍ਰੋਮਣੀ ਅਕਾਲੀ ਦਲ ਨੇ ਚੋਣਾਂ ਚ ਧੱਕੇਸ਼ਾਹੀ ਖਿਲਾਫ਼ ਪੰਜਾਬ ਚੋਣ ਕਮਿਸ਼ਨ ਨੂੰ ਦਿੱਤੀ ਸ਼ਿਕਾਇਤ, ਕਾਰਵਾਈ ਦੀ ਕੀਤੀ ਮੰਗ
Shiromani Akali Dal : ਅਰਸ਼ਦੀਪ ਸਿੰਘ ਕਲੇਰ ਨੇ ਕਿਹਾ ਕਿ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਸਬੰਧੀ ਬਲਾਕ ਪੱਧਰ 'ਤੇ ਪ੍ਰਸ਼ਾਸਨ ਜਿਸ ਤਰੀਕੇ ਨਾਲ ਕੰਮ ਕਰ ਰਿਹਾ ਹੈ, ਉਹ ਬਹੁਤ ਹੀ ਅਸਹਿਣਸ਼ੀਲ ਅਤੇ ਗੈਰ-ਸੰਵਿਧਾਨਕ ਹੈ। ਉਨ੍ਹਾਂ ਨੇ ਇਸ ਬਾਰੇ ਰਾਜ ਚੋਣ ਕਮਿਸ਼ਨ ਨੂੰ ਸ਼ਿਕਾਇਤ ਕੀਤੀ ਹੈ ਅਤੇ ਤੁਰੰਤ ਕਾਰਵਾਈ ਦੀ ਮੰਗ ਕੀਤੀ ਹੈ।
ਸ਼੍ਰੋਮਣੀ ਅਕਾਲੀ ਦਲ ਦਾ ਇੱਕ ਵਫ਼ਦ ਅੱਜ ਚੰਡੀਗੜ੍ਹ ਵਿਖੇ ਪੰਜਾਬ ਰਾਜ ਚੋਣ ਕਮਿਸ਼ਨ ਨਾਲ ਮੁਲਾਕਾਤ ਕਰਨ ਲਈ ਪਹੁੰਚਿਆ। ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਬੁਲਾਰੇ ਅਰਸ਼ਦੀਪ ਕਲੇਰ ਅਤੇ ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਦੀ ਅਗਵਾਈ ਹੇਠ ਵਫ਼ਦ ਨੇ ਮੀਟਿੰਗ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕੀਤੀ। ਮੀਟਿੰਗ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਅਰਸ਼ਦੀਪ ਸਿੰਘ ਕਲੇਰ ਨੇ ਕਿਹਾ ਕਿ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਸਬੰਧੀ ਬਲਾਕ ਪੱਧਰ 'ਤੇ ਪ੍ਰਸ਼ਾਸਨ ਜਿਸ ਤਰੀਕੇ ਨਾਲ ਕੰਮ ਕਰ ਰਿਹਾ ਹੈ, ਉਹ ਬਹੁਤ ਹੀ ਅਸਹਿਣਸ਼ੀਲ ਅਤੇ ਗੈਰ-ਸੰਵਿਧਾਨਕ ਹੈ। ਉਨ੍ਹਾਂ ਨੇ ਇਸ ਬਾਰੇ ਰਾਜ ਚੋਣ ਕਮਿਸ਼ਨ ਨੂੰ ਸ਼ਿਕਾਇਤ ਕੀਤੀ ਹੈ ਅਤੇ ਤੁਰੰਤ ਕਾਰਵਾਈ ਦੀ ਮੰਗ ਕੀਤੀ ਹੈ।