ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ, ਹਲਕਾ ਖਡੂਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਨੂੰ ਮਿਲੀ ਵੱਡੀ ਜਿੱਤ
ਦੱਸ ਦਈਏ ਕਿ ਬਲਾਕ ਸੰਮਤੀ ਜੋਨ ਥੇ ਬਾਹਮਣਾਂ ਤੋਂ ਅਕਾਲੀ ਦਲ ਦੀ ਉਮੀਦਵਾਰ ( SC)ਜਸਬੀਰ ਕੌਰ ਬਿਨਾਂ ਮੁਕਾਬਲਾ ਜੇਤੂ ਰਹੇ ਹਨ। ਸੀਨੀਅਰ ਅਕਾਲੀ ਆਗੂ ਗੁਰਸੇਵਕ ਸਿੰਘ ਸ਼ੇਖ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਨੂੰ ਵੱਡੀ ਜਿੱਤ ਹਾਸਿਲ ਹੋਈ ਹੈ।
ਇੱਕ ਪਾਸੇ ਜਿੱਥੇ ਪਹਿਲਾਂ ਪੰਜਾਬ ’ਚ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਨੂੰ ਲੈ ਕੇ ਮਾਹੌਲ ਬੇਹੱਦ ਭਖਿਆ ਹੋਇਆ ਹੈ। ਉੱਥੇ ਹੀ ਦੂਜੇ ਪਾਸੇ ਹਲਕਾ ਖਡੂਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਨੂੰ ਵੱਡੀ ਜਿੱਤ ਮਿਲੀ ਹੈ। ਦੱਸ ਦਈਏ ਕਿ ਬਲਾਕ ਸੰਮਤੀ ਜੋਨ ਥੇ ਬਾਹਮਣਾਂ ਤੋਂ ਅਕਾਲੀ ਦਲ ਦੀ ਉਮੀਦਵਾਰ ( SC)ਜਸਬੀਰ ਕੌਰ ਬਿਨਾਂ ਮੁਕਾਬਲਾ ਜੇਤੂ ਰਹੇ ਹਨ। ਸੀਨੀਅਰ ਅਕਾਲੀ ਆਗੂ ਗੁਰਸੇਵਕ ਸਿੰਘ ਸ਼ੇਖ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਨੂੰ ਵੱਡੀ ਜਿੱਤ ਹਾਸਿਲ ਹੋਈ ਹੈ।
14 ਦਸੰਬਰ ਨੂੰ ਵੋਟਿੰਗ ਅਤੇ 17 ਦਸੰਬਰ ਨੂੰ ਵੋਟਾਂ ਦੀ ਗਿਣਤੀ ਦਾ ਐਲਾਨ ਕੀਤਾ ਗਿਆ ਹੈ। ਨਾਲ ਹੀ ਇਸ ਵਾਰ ਈਵੀਐਮ ਦੀ ਥਾਂ ਬੈਲਟ ਪੇਪਰ ਬਾਕਸ ਰਾਹੀਂ ਵੋਟਾਂ ਕਰਵਾਉਣ ਦਾ ਐਲਾਨ ਕੀਤਾ ਗਿਆ ਹੈ ਅਤੇ 50 ਫ਼ੀਸਦੀ ਸੀਟਾਂ ਔਰਤਾਂ ਲਈ ਐਲਾਨੀਆਂ ਗਈਆਂ ਹਨ।
ਦੱਸ ਦਈਏ ਕਿ ਜ਼ਿਲ੍ਹਾ ਪ੍ਰੀਸ਼ਦ ਲਈ 1725 ਨਾਮਜ਼ਦਗੀਆਂ ਯੋਗ ਪਾਈਆਂ ਗਈਆਂ ਹਨ। ਜਦਕਿ 140 ਨਾਮਜ਼ਦਗੀਆਂ ਰੱਦ ਕੀਤੀਆਂ ਗਈਆਂ ਹਨ। ਜ਼ਿਲ੍ਹਾ ਪ੍ਰੀਸ਼ਦ ਲਈ ਕੁੱਲ 1865 ਨਾਮਜ਼ਦਗੀਆਂ ਭਰੀਆਂ ਗਈਆਂ ਸੀ।
ਇਸ ਤੋਂ ਇਲਾਵਾ ਪੰਚਾਇਤ ਸੰਮਤੀ ਲਈ 11,089 ਨਾਮਜ਼ਦਗੀਆਂ ਯੋਗ ਪਾਈਆਂ ਗਈਆਂ ਹਨ। ਜਦਕਿ 1265 ਨਾਮਜ਼ਦਗੀਆਂ ਰੱਦ ਕੀਤੀਆਂ ਗਈਆਂ ਹਨ। ਪੰਚਾਇਤ ਸੰਮਤੀ ਲਈ ਕੁੱਲ 12354 ਨਾਮਜ਼ਦਗੀਆਂ ਭਰੀਆਂ ਗਈਆਂ ਸੀ।
ਇਹ ਵੀ ਪੜ੍ਹੋ : Punjab ’ਚ ਨਾਮਜ਼ਦਗੀਆਂ ਦੀ ਪੜਤਾਲ ਹੋਈ ਮੁਕੰਮਲ, ਜਾਣੋ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਕਿੰਨੀਆਂ ਯੋਗ ਪਾਈਆਂ ਨਾਮਜ਼ਦਗੀਆਂ