Batala ’ਚ ਸ਼੍ਰੋਮਣੀ ਅਕਾਲੀ ਦਲ ਨੂੰ ਮਿਲਿਆ ਵੱਡਾ ਹੁੰਗਾਰਾ, 70 ਪਰਿਵਾਰ ਪਾਰਟੀ ’ਚ ਹੋਏ ਸ਼ਾਮਲ

ਦੂਜੇ ਪਾਸੇ ਬੱਬੇਹਾਲੀ ਅਤੇ ਨਰੇਸ਼ ਮਹਾਜਨ ਨੇ ਕਿਹਾ ਕਿ ਜਿਵੇਂ-ਜਿਵੇਂ 2027 ਨਜ਼ਦੀਕ ਆ ਰਿਹਾ ਹੈ। ਉਸੇ ਤਰ੍ਹਾਂ ਹੀ ਲੋਕਾਂ ਅੰਦਰ ਬਦਲਾਅ ਦੀਆਂ ਲਹਿਰਾਂ ਉੱਚੀਆਂ ਉੱਠ ਰਹੀਆਂ ਹਨ।

By  Aarti November 25th 2025 04:22 PM

Batala News :  ਬਟਾਲਾ ’ਚ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਵੇਲੇ ਵੱਡਾ ਬਲ ਮਿਲਿਆ ਜਦੋਂ ਸ਼੍ਰੋਮਣੀ ਅਕਾਲੀ ਦਲ ਦੇ ਬਟਾਲਾ ਤੋਂ ਹਲਕਾ ਇੰਚਾਰਜ ਨਰੇਸ਼ ਮਹਾਜਨ ਦੀ ਅਗਵਾਈ ’ਚ ਕਰਵਾਏ ਗਏ। ਸਮਾਗਮ ’ਚ ਭੁਪਿੰਦਰ ਟਿੰਕੂ 70 ਪਰਿਵਾਰਾਂ ਸਮੇਤ ਦੂਜੀਆਂ ਰਾਜਨੀਤਿਕ ਪਾਰਟੀਆਂ ਨੂੰ ਅਲਵਿਦਾ ਕਹਿ ਕਿ ਸ਼੍ਰੋਮਣੀ ਅਕਾਲੀ ਦਲ ਚ ਸ਼ਾਮਿਲ ਹੋ ਗਏ।

ਇਸ ਮੌਕੇ ਇਹਨਾਂ ਪਰਿਵਾਰਾਂ ਨੂੰ ਸ਼ਾਮਿਲ ਕਰਵਾਉਣ ਲਈ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਗੁਰਬਚਨ ਸਿੰਘ ਬੱਬੇਹਾਲੀ ਖਾਸ ਤੌਰ ’ਤੇ ਪਹੁੰਚੇ। ਇਸ ਮੌਕੇ ਗੁਰਇਕਬਾਲ ਸਿੰਘ ਮਾਹਲ ਸਮੇਤ ਭਾਰੀ ਗਿਣਤੀ ’ਚ ਸ਼੍ਰੋਮਣੀ ਅਕਾਲੀ ਦਲ ਦੇ ਵਰਕਰ ਵੀ ਮੌਜੂਦ ਰਹੇ। 

ਦੂਜੇ ਪਾਸੇ ਬੱਬੇਹਾਲੀ ਅਤੇ ਨਰੇਸ਼ ਮਹਾਜਨ ਨੇ ਕਿਹਾ ਕਿ ਜਿਵੇਂ-ਜਿਵੇਂ 2027 ਨਜ਼ਦੀਕ ਆ ਰਿਹਾ ਹੈ। ਉਸੇ ਤਰ੍ਹਾਂ ਹੀ ਲੋਕਾਂ ਅੰਦਰ ਬਦਲਾਅ ਦੀਆਂ ਲਹਿਰਾਂ ਉੱਚੀਆਂ ਉੱਠ ਰਹੀਆਂ ਹਨ। ਉਨ੍ਹਾਂ ਦਾਅਵਾ ਕੀਤਾ ਕਿ 2027 ਚ ਲੋਕ ਪੰਜਾਬ ਅੰਦਰ ਸ਼ਿਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਜਾ ਰਹੇ ਹਨ। 

ਉੱਥੇ ਹੀ ਸ਼੍ਰੋਮਣੀ ਅਕਾਲੀ ਦਲ ’ਚ 70 ਪਰਿਵਾਰਾਂ ਸਣੇ ਸ਼ਾਮਿਲ ਹੋਣ ਵਾਲੇ ਭੁਪਿੰਦਰ ਟਿੰਕੂ ਨੇ ਕਿਹਾ ਕਿ ਦੂਸਰੀਆਂ ਪਾਰਟੀਆਂ ਵਲੋਂ ਕੀਤੇ ਵਾਅਦੇ ਨਿਭਾਏ ਨਹੀਂ ਗਏ ਜਿਸ ਕਾਰਨ ਦੂਜੀਆਂ ਪਾਰਟੀਆਂ ਨੂੰ ਛੱਡ ਕੇ ਉਹ ਸ਼੍ਰੋਮਣੀ ਅਕਾਲੀ ਦਲ ’ਚ ਸ਼ਾਮਿਲ ਹੋਏ ਹਨ। 

ਇਹ ਵੀ ਪੜ੍ਹੋ : Panjab University ’ਚ ਭਲਕੇ ਮੁੜ ਹੰਗਾਮਾ ਹੋਣ ਦੇ ਆਸਾਰ, PU ਪ੍ਰਸ਼ਾਸਨ ਵੱਲੋਂ ਜਾਰੀ ਨੋਟੀਫਿਕੇਸ਼ਨ ’ਤੇ ਵਿਦਿਆਰਥੀਆਂ ਦੀ ਦੋ ਟੁੱਕ

Related Post