Shiromani Akali Dal : ਸ਼੍ਰੋਮਣੀ ਅਕਾਲੀ ਦਲ ਦੀ ਨਵੀਂ ਕੋਰ ਕਮੇਟੀ ਦੀ ਅੱਜ ਹੋਵੇਗੀ ਮੀਟਿੰਗ

Shiromani Akali Dal : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਦੋ ਦਿਨ ਪਹਿਲਾਂ ਐਲਾਨੀ 31 ਮੈਂਬਰੀ ਕੋਰ ਕਮੇਟੀ ਦੀ ਪਹਿਲੀ ਮੀਟਿੰਗ ਸੱਦ ਲਈ ਹੈ। ਇਹ ਮੀਟਿੰਗ 30 ਜੂਨ ਨੂੰ ਦੁਪਹਿਰੇ 2 ਵਜੇ ਚੰਡੀਗੜ੍ਹ ਸਥਿਤ ਪਾਰਟੀ ਹੈੱਡਕੁਆਰਟਰ ਵਿੱਚ ਹੋਵੇਗੀ

By  Shanker Badra June 30th 2025 08:17 AM -- Updated: June 30th 2025 08:23 AM

 Shiromani Akali Dal : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ 2 ਦਿਨ ਪਹਿਲਾਂ ਐਲਾਨੀ 31 ਮੈਂਬਰੀ ਕੋਰ ਕਮੇਟੀ ਦੀ ਅੱਜ ਪਹਿਲੀ ਮੀਟਿੰਗ ਸੱਦ ਲਈ ਹੈ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿੱਚ ਮੀਟਿੰਗ ਹੋਵੇਗੀ। ਇਹ ਮੀਟਿੰਗ 30 ਜੂਨ ਨੂੰ ਦੁਪਹਿਰੇ 2 ਵਜੇ ਚੰਡੀਗੜ੍ਹ ਸਥਿਤ ਪਾਰਟੀ ਹੈੱਡਕੁਆਰਟਰ ਵਿੱਚ ਹੋਵੇਗੀ। 

 ਪਾਰਟੀ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਨਵ-ਨਿਯੁਕਤ ਕੋਰ ਕਮੇਟੀ ਦੀ ਮੀਟਿੰਗ ਵਿੱਚ ਪੰਜਾਬ ਦੇ ਮੌਜੂਦਾ ਸਿਆਸੀ ਹਾਲਾਤ ਬਾਰੇ ਚਰਚਾ ਕੀਤੀ ਜਾਵੇਗੀ। ਇਸ ਦੇ ਨਾਲ ਹੀ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਵੱਲੋਂ ਪਾਰਟੀ ਦੀ ਭਵਿੱਖ ਦੀ ਰਣਨੀਤੀ ਤਿਆਰ ਕੀਤੀ ਜਾਵੇਗੀ।

ਜ਼ਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ 27 ਜੂਨ ਨੂੰ ਪਾਰਟੀ ਦੇ ਨਵੇਂ ਜਥੇਬੰਦਕ ਢਾਂਚੇ ਦਾ ਐਲਾਨ ਕਰਦਿਆਂ 31 ਮੈਂਬਰੀ ਕੋਰ ਕਮੇਟੀ ਬਣਾਈ ਸੀ। ਇਸ ਵਿੱਚ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਵੀ ਸ਼ਾਮਲ ਕੀਤਾ ਗਿਆ ਸੀ।  

Related Post