131ਵੀਂ ਸੰਵਿਧਾਨਿਕ ਸੋਧ ਬਿੱਲ ਦੇ ਖਿਲਾਫ਼ ਨਿਤਰਿਆ ਸ਼੍ਰੋਮਣੀ ਅਕਾਲੀ ਦਲ ; ਕੋਰ ਕਮੇਟੀ ਦੀ ਸੱਦੀ ਗਈ ਐਮਰਜੈਂਸੀ ਮੀਟਿੰਗ
ਮਿਲੀ ਜਾਣਕਾਰੀ ਮੁਤਾਬਿਕ ਸ਼੍ਰੋਮਣੀ ਅਕਾਲੀ ਦਲ ਵੱਲੋਂ 24 ਨਵੰਬਰ ਨੂੰ ਕੋਰ ਕਮੇਟੀ ਦੀ ਐਮਰਜੈਂਸੀ ਮੀਟਿੰਗ ਵੀ ਸੱਦੀ ਗਈ ਹੈ। ਜਿਸ ’ਚ ਉਸ ਸਬੰਧੀ ਅਗਲੇ ਪੜਾਅ ਦੀ ਰੂਪ ਰੇਖਾ ਵੀ ਤਿਆਰ ਕੀਤੀ ਜਾਵੇਗੀ। ਨਾਲ ਹੀ ਸੀਨੀਅਰ ਸੰਵਿਧਾਨਕ ਮਾਹਿਰਾਂ ਨਾਲ ਵੀ ਸਲਾਹ ਮਸ਼ਵਰਾਂ ਵੀ ਕੀਤਾ ਜਾਵੇਗਾ।
Shiromani Akali Dal News : ਚੰਡੀਗੜ੍ਹ ਨੂੰ ਲੈ ਕੇ ਸੰਸਦ ਦੇ ਆਉਂਦੇ ਸਰਦ ਰੁੱਤ ਇਜਲਾਸ ਵਿਚ 131ਵਾਂ ਸੰਵਿਧਾਨਕ ਸੋਧ ਬਿੱਲ ਨੂੰ ਲੈ ਕੇ ਪੰਜਾਬ ਵਿੱਚ ਸਿਆਸੀ ਹੰਗਾਮਾ ਮਚ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਨੇ ਇਸਦਾ ਸਖ਼ਤ ਵਿਰੋਧ ਕੀਤਾ ਹੈ। ਇਹ ਸੋਧ ਬਿੱਲ 1 ਤੋਂ 19 ਦਸੰਬਰ ਤੱਕ ਹੋਣ ਵਾਲੇ ਸੰਸਦ ਦੇ ਸਰਦ ਰੁੱਤ ਸੈਸ਼ਨ ਵਿੱਚ ਪੇਸ਼ ਕੀਤਾ ਜਾ ਰਿਹਾ ਹੈ। ਇਸ ਬਿੱਲ ਦੇ ਤਹਿਤ ਕੇਂਦਰ ਸਰਕਾਰ ਚੰਡੀਗੜ੍ਹ ਨੂੰ ਸੰਵਿਧਾਨ ਦੀ ਧਾਰਾ 240 ਦੇ ਤਹਿਤ ਸ਼ਾਮਲ ਕਰਨ ਜਾ ਰਹੀ ਹੈ। ਸ਼੍ਰੋਮਣੀ ਅਕਾਲੀ ਦਲ ਵੱਲੋਂ ਇਸਦਾ ਸਖਤ ਵਿਰੋਧ ਕੀਤਾ ਜਾ ਰਿਹਾ ਹੈ।
ਮਿਲੀ ਜਾਣਕਾਰੀ ਮੁਤਾਬਿਕ ਸ਼੍ਰੋਮਣੀ ਅਕਾਲੀ ਦਲ ਵੱਲੋਂ 24 ਨਵੰਬਰ ਨੂੰ ਕੋਰ ਕਮੇਟੀ ਦੀ ਐਮਰਜੈਂਸੀ ਮੀਟਿੰਗ ਵੀ ਸੱਦੀ ਗਈ ਹੈ। ਜਿਸ ’ਚ ਉਸ ਸਬੰਧੀ ਅਗਲੇ ਪੜਾਅ ਦੀ ਰੂਪ ਰੇਖਾ ਵੀ ਤਿਆਰ ਕੀਤੀ ਜਾਵੇਗੀ। ਨਾਲ ਹੀ ਸੀਨੀਅਰ ਸੰਵਿਧਾਨਕ ਮਾਹਿਰਾਂ ਨਾਲ ਵੀ ਸਲਾਹ ਮਸ਼ਵਰਾਂ ਵੀ ਕੀਤਾ ਜਾਵੇਗਾ।
ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸੋਸ਼ਲ ਮੀਡੀਆ ਐਕਸ ’ਤੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਕਦੇ ਵੀ ਇਹ ਉਮੀਦ ਨਹੀਂ ਕੀਤੀ ਸੀ ਕਿ ਕੇਂਦਰ ਪੰਜਾਬ ਤੋਂ ਚੰਡੀਗੜ੍ਹ ਖੋਹਣ ਦੀ ਸਾਜ਼ਿਸ਼ ਰਚੇਗਾ। ਖਾਸ ਕਰਕੇ ਅਜਿਹੇ ਸਮੇਂ ਜਦੋਂ ਦੇਸ਼ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਮਹਾਨ ਸ਼ਹਾਦਤ ਦੇ 350 ਸਾਲ ਮਨਾ ਰਿਹਾ ਹੈ। ਇਸ ਇਤਿਹਾਸਕ ਪਲ 'ਤੇ, ਪੰਜਾਬ ਨੂੰ ਉਮੀਦ ਸੀ ਕਿ ਭਾਰਤ ਸਰਕਾਰ ਜ਼ਖ਼ਮਾਂ ਨੂੰ ਡੂੰਘਾ ਨਹੀਂ ਕਰੇਗੀ, ਸਗੋਂ ਪੁਰਾਣੀਆਂ ਬੇਇਨਸਾਫ਼ੀਆਂ ਨੂੰ ਠੀਕ ਕਰੇਗੀ।
ਸੁਖਬੀਰ ਸਿੰਘ ਬਾਦਲ ਨੇ ਇਹ ਵੀ ਕਿਹਾ ਕਿ ਆਉਣ ਵਾਲੇ ਸਰਦ ਰੁੱਤ ਸੈਸ਼ਨ ਵਿੱਚ ਪ੍ਰਸਤਾਵਿਤ ਸੰਵਿਧਾਨ (131ਵੀਂ ਸੋਧ) ਬਿੱਲ ਨੇ ਪੰਜਾਬੀਆਂ ਨੂੰ ਹੈਰਾਨ ਕਰ ਦਿੱਤਾ ਹੈ। ਇਸ ਲਈ ਸ਼੍ਰੋਮਣੀ ਅਕਾਲੀ ਦਲ ਨੇ ਅਗਲੇ ਕਦਮਾਂ ਦੀ ਰੂਪ-ਰੇਖਾ ਤਿਆਰ ਕਰਨ ਲਈ 24 ਨਵੰਬਰ ਨੂੰ ਦੁਪਹਿਰ 2 ਵਜੇ ਚੰਡੀਗੜ੍ਹ ਸਥਿਤ ਪਾਰਟੀ ਮੁੱਖ ਦਫ਼ਤਰ ਵਿਖੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਪ੍ਰਧਾਨਗੀ ਹੇਠ ਐਮਰਜੈਂਸੀ ਕੋਰ ਕਮੇਟੀ ਦੀ ਮੀਟਿੰਗ ਬੁਲਾਈ ਹੈ।
ਉਨ੍ਹਾਂ ਨੇ ਇਹ ਵੀ ਕਿਹਾ ਕਿ ਕੇਂਦਰ ਸਰਕਾਰ ਦੇ ਇਸ ਗਲਤ ਕਦਮ ਦਾ ਮੁਕਾਬਲਾ ਕਰਨ ਲਈ ਇੱਕ ਮਜ਼ਬੂਤ ਰਣਨੀਤੀ ਨੂੰ ਅੰਤਿਮ ਰੂਪ ਦੇਣ ਲਈ ਸੀਨੀਅਰ ਸੰਵਿਧਾਨਕ ਮਾਹਿਰਾਂ ਨਾਲ ਸਲਾਹ-ਮਸ਼ਵਰਾ ਕੀਤਾ ਜਾਵੇਗਾ।
ਕਾਬਿਲੇਗੌਰ ਹੈ ਕਿ ਬੀਤੇ ਦਿਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਸੰਸਦ ਦੇ ਆਉਂਦੇ ਸਰਦ ਰੁੱਤ ਇਜਲਾਸ ਵਿਚ 131ਵਾਂ ਸੰਵਿਧਾਨਕ ਸੋਧ ਬਿੱਲ ਪੇਸ਼ ਨਾ ਕਰੇ ਅਤੇ ਉਹਨਾਂ ਜ਼ੋਰ ਦੇ ਕੇ ਕਿਹਾ ਕਿ ਅਜਿਹਾ ਕਰਨਾ ਉਹਨਾਂ ਬਹਾਦਰ ਪੰਜਾਬੀਆਂ ਨਾਲ ਧੋਖਾ ਤੇ ਵਿਤਕਰਾ ਹੋਵੇਗਾ, ਜਿਹਨਾਂ ਨੇ ਦੇਸ਼ ਵਾਸਤੇ ਸਭ ਤੋਂ ਵੱਧ ਸ਼ਹਾਦਤਾਂ ਦਿੱਤੀਆਂ ਅਤੇ ਇਹ ਚੰਡੀਗੜ੍ਹ ਪੰਜਾਬ ਨੂੰ ਦੇਣ ਵਾਸਤੇ ਕੀਤੇ ਗਏ ਸਾਰੇ ਵਾਅਦਿਆਂ ਤੋਂ ਪਿੱਛੇ ਹਟਣਾ ਹੋਵੇਗਾ।
ਇਹ ਵੀ ਪੜ੍ਹੋ : Jalandhar ’ਚ ਇਨਸਾਨੀਅਤ ਹੋਈ ਸ਼ਰਮਸਾਰ; 12 ਸਾਲਾਂ ਬੱਚੀ ਦਾ ਬੇਰਹਿਮੀ ਨਾਲ ਕਤਲ