ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੀਤੀ ਪੰਜਾਬ ਵਾਸੀਆਂ ਨੂੰ ਅਪੀਲ, ਕਿਹਾ- ਖੇਤਰੀ ਪਾਰਟੀ ਨੂੰ ਵੋਟਾਂ ਪਾ ਕੇ ਬਣਾਓ ਮਜ਼ਬੂਤ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਗਈ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ ਐਕਸ ’ਤੇ ਵੀਡੀਓ ਸਾਂਝੀ ਕਰਕੇ ਪੰਜਾਬ ਦੇ ਲੋਕਾਂ ਨੂੰ ਆਪਣੀ ਖੇਤਰੀ ਪਾਰਟੀ ਨੂੰ ਮਜ਼ਬੂਤ ਕਰਨ ਲਈ ਅਪੀਲ ਕੀਤੀ ਹੈ
ਪੰਜਾਬ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਮਾਹੌਲ ਕਾਫੀ ਭਖਿਆ ਹੋਇਆ ਹੈ। ਹਰ ਪਾਰਟੀ ਵੱਲੋਂ ਆਪਣੇ ਉਮੀਦਵਾਰਾਂ ਨੂੰ ਜਿਤਾਉਣ ਲਈ ਜ਼ੋਰਾਂ ਸ਼ੋਰਾਂ ਦੇ ਨਾਲ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ। 26 ਮਈ ਨੂੰ ਵੋਟਾਂ ਪੈਣਗੀਆਂ ਜਿਸਦੇ ਨਤੀਜੇ 29 ਮਈ ਨੂੰ ਐਲਾਨੇ ਜਾਣਗੇ।
ਉੱਥੇ ਇਨ੍ਹਾਂ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਗਈ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ ਐਕਸ ’ਤੇ ਵੀਡੀਓ ਸਾਂਝੀ ਕਰਕੇ ਪੰਜਾਬ ਦੇ ਲੋਕਾਂ ਨੂੰ ਆਪਣੀ ਖੇਤਰੀ ਪਾਰਟੀ ਨੂੰ ਮਜ਼ਬੂਤ ਕਰਨ ਲਈ ਅਪੀਲ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਲੋਕ ਆਪਣੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਵੋਟਾਂ ਪਾ ਕੇ ਮਜ਼ਬੂਤ ਬਣਾਉਣ।
ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਪੰਜਾਬ ਦੇ ਲੋਕਾਂ ਨੂੰ ਲੈ ਕੇ ਕਾਂਗਰਸ ਅਤੇ ਆਮ ਆਦਮੀ ਪਾਰਟੀ ਨੇ ਪੰਜਾਬ ਨੂੰ ਲੁੱਟਿਆ ਹੈ। ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ’ਚ ਚੋਣਾਂ ’ਚ ਧੱਕੇਸ਼ਾਹੀ ਕਰ ਰਹੀ ਹੈ। ਪੰਜਾਬ ਦੇ ਲੋਕ ਖੇਤਰੀ ਪਾਰਟੀ ਨੂੰ ਵੋਟਾਂ ਪਾ ਕੇ ਉਨ੍ਹਾਂ ਵੱਲੋਂ ਕੀਤੀ ਜਾ ਰਹੀ ਧੱਕੇਸ਼ਾਹੀ ਨੂੰ ਜਵਾਬ ਦੇਣ।
ਕਾਬਿਲੇਗੌਰ ਹੈ ਕਿ ਪੰਜਾਬ ’ਚ ਹੋਣ ਵਾਲੀਆਂ ਚੋਣਾਂ ਹੁਣ ਬੈਲੇਟ ਪੇਪਰ ਰਾਹੀਂ ਹੀ ਹੋਣਗੀਆਂ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਤਿੰਨ ਪਟੀਸ਼ਨਾਂ ਨੂੰ ਖ਼ਾਰਜ ਕਰਦਿਆਂ ਨਿਗਮ ਤੇ ਕੌਂਸਲ ਚੋਣਾਂ ਬੈਲਟ ਪੇਪਰ ਨਾਲ ਕਰਵਾਏ ਜਾਣ ਲਈ ਰਾਹ ਪੱਧਰਾ ਕਰ ਦਿੱਤਾ ਹੈ। ਹਾਈਕੋਰਟ ਨੇ ਪਟੀਸ਼ਨਾਂ ਨੂੰ ਖਾਰਜ ਕਰਦੇ ਹੋਏ ਕਿਹਾ ਸੀ ਕਿ ਹੁਣ ਪੜਾਅ ਆਖਰੀ ਹੈ, ਜਿਸ ਕਾਰਨ ਦਖਲ ਨਹੀਂ ਦਿੱਤਾ ਸਕਦਾ।
ਇਹ ਵੀ ਪੜ੍ਹੋ : Punjab MC Polls ਨੂੰ ਲੈ ਕੇ HC ਵੱਲੋਂ ਸੂਬਾ ਚੋਣ ਕਮਿਸ਼ਨ ਨੂੰ ਜਾਰੀ ਨਿਰਦੇਸ਼, ਕੇਂਦਰਾਂ ਅੰਦਰ ਤੇ ਬਾਹਰ ਲਾਏ ਜਾਣ CCTV ਕੈਮਰੇ