Punjab ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਦੌਰੇ ’ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਪਿੰਡਾਂ ਦੇ ਲੋਕਾਂ ਦੀ ਕੀਤੀ ਮਦਦ

ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਦੌਰੇ ਦੌਰਾਨ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਦੀ ਮਾਨ ਸਰਕਾਰ ਨੂੰ ਘੇਰਿਆ। ਉਨ੍ਹਾਂ ਨੇ ਕਿਹਾ ਕਿ ਹੜ੍ਹ ਪ੍ਰਭਾਵਿਤ ਇਲਾਕਿਆਂ ’ਚ ਸਰਕਾਰ ਨੇ ਵਿਧਾਇਕ ਨਹੀਂ ਭੇਜੇ।

By  Aarti August 23rd 2025 02:34 PM -- Updated: August 23rd 2025 02:35 PM

Sukhbir Singh Badal News : ਇਸ ਸਮੇਂ ਪੰਜਾਬ ਦੇ ਹਾਲਾਤ ਹੜ੍ਹ ਕਾਰਨ ਬੱਦ ਤੋਂ ਬਦਤਰ ਹੋਏ ਪਏ ਹਨ। ਜਿਸ ਦੇ ਚੱਲਦੇ ਹੜ੍ਹ ਪ੍ਰਭਾਵਿਤ ਇਲਾਕਿਆਂ ’ਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਦੌਰਾ ਕੀਤਾ ਗਿਆ। ਉਨ੍ਹਾਂ ਨੇ ਹਲਕਾ ਅਬੋਹਰ ਤੇ ਬੱਲੂਆਣਾ ਦੇ ਪਿੰਡਾਂ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਹੜ੍ਹ ਪ੍ਰਭਾਵਿਤ ਪਿੰਡਾਂ ਦੇ ਲੋਕਾਂ ਦੀ ਸਾਰ ਲਈ।  

ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਦੌਰੇ ਦੌਰਾਨ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਦੀ ਮਾਨ ਸਰਕਾਰ ਨੂੰ ਘੇਰਿਆ। ਉਨ੍ਹਾਂ ਨੇ ਕਿਹਾ ਕਿ ਹੜ੍ਹ ਪ੍ਰਭਾਵਿਤ ਇਲਾਕਿਆਂ ’ਚ ਸਰਕਾਰ ਨੇ ਵਿਧਾਇਕ ਨਹੀਂ ਭੇਜੇ। ਸਥਾਨਕ ਵਿਧਾਇਕ ਤੇ ਪ੍ਰਸ਼ਾਸਨ ਲੋਕਾਂ ਦੀ ਮਦਦ ਨਹੀਂ ਕਰ ਰਿਹਾ ਹੈ। ਦਿੱਲੀ ਤੋਂ ਆਏ ਲੁਟੇਰਿਆਂ ਨੂੰ ਪੰਜਾਬ ਦਾ ਦਰਦ ਨਹੀਂ ਦਿਖ ਰਿਹਾ ਹੈ। 

ਮਿਲੀ ਜਾਣਕਾਰੀ ਮੁਤਾਬਿਕ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਲੋਕਾਂ ਦੀ ਮਦਦ ਲਈ 4 ਇੰਜਣ ਪੰਪ ਸੈੱਟ ਦਿੱਤੇ ਹਨ। ਇਸ ਤੋਂ ਇਲਾਵਾ ਅਕਾਲੀ ਦਲ ਵੱਲੋਂ ਇੱਕ ਹਜ਼ਾਰ ਫੁੱਟ ਪਾਈਪ ਵੀ ਦਿੱਤੀ ਗਈ ਹੈ। 

ਦੱਸ ਦਈਏ ਕਿ ਅਬੋਹਰ ਅਤੇ ਬੱਲੂਆਣਾ ਦੇ ਕਈ ਪਿੰਡਾਂ ’ਚ ਹੜ੍ਹ ਵਰਗੇ ਹਾਲਾਤ ਬਣੇ ਹੋਏ ਹਨ। ਸੈਂਕੜੇ ਏਕੜ ਫਸਲ ਅਤੇ ਘਰ ਪਾਣੀ ’ਚ ਡੁੱਬੇ ਪਏ ਹਨ। ਤਕਰੀਬਨ 20 ਦਿਨ ਲੰਘ ਜਾਣ ਦੇ ਬਾਵਜੂਦ ਪਾਣੀ ਦੀ ਨਿਕਾਸੀ ਨਹੀਂ ਹੋ ਰਹੀ ਹੈ। ਜਿਸ ਕਾਰਨ ਲੋਕ ਪਰੇਸ਼ਾਨ ਹਨ। ਸਰਕਾਰ ਵੱਲੋਂ ਉਨ੍ਹਾਂ ਦੀ ਸਾਰ ਵੀ ਨਹੀਂ ਲਈ ਜਾ ਰਹੀ ਹੈ। 

ਇਨ੍ਹਾਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ 

  • ਹਲਕਾ ਬੱਲੂਆਣਾ ਦੇ ਪਿੰਡ ਸੱਯਦਾ ਵਾਲਾ, ਖੂਈ ਖੇੜਾ ਰੁਕਨਪੁਰਾ
  • ਹਲਕਾ ਅਬੋਹਰ ਦੇ ਪਿੰਡ ਪੱਟੀ ਖਿੱਲਾ, ਦਲਮੀਰ ਖੇੜਾ, ਜੰਡਵਾਲਾ ਹਨਵੰਤਾ, ਗਿੱਦੜਾ ਵਾਲੀ, ਦੀਵਾਨ ਖੇੜਾਂ, ਖੂਈਆਂ ਸਰਵਰ  

ਇਹ ਵੀ ਪੜ੍ਹੋ : Jaswinder Bhalla Funeral : ਪੰਜ ਤੱਤਾਂ ’ਚ ਵਿਲੀਨ ਹੋਏ ਮਰਹੂਮ ਕਾਮੇਡੀਅਨ ਜਸਵਿੰਦਰ ਭੱਲਾ, ਅੰਤਿਮ ਵਿਦਾਇਗੀ ਦੇਣ ਲਈ ਪਹੁੰਚੀ ਫੈਨਜ਼ ਦੀ ਭੀੜ

Related Post