Sukhbir Singh Badal ਦਾ ਕਾਦੀਆਂ ਤੋਂ ਐਲਾਨ , ਸਰਕਾਰ ਬਣਦਿਆਂ ਹੀ ਇੱਕ ਹਫ਼ਤੇ ਚ ਮਿਲਣਗੇ ਟਿਊਬਵੈੱਲ ਕੁਨੈਕਸ਼ਨ, ਸ਼ਗਨ ਸਕੀਮ ਹੋਵੇਗੀ 1 ਲੱਖ ਰੁਪਏ
SAD Punjab Bachao Rally Qadia : ਸ਼੍ਰੋਮਣੀ ਅਕਾਲੀ ਦਲ (Shiromani Akali Dal ) ਵੱਲੋਂ ਅੱਜ ਗੁਰਦਾਸਪੁਰ (Gurdaspur) ਦੇ ਕਾਦੀਆਂ (Qadia) ਵਿਧਾਨ ਸਭਾ ਹਲਕੇ ਵਿੱਚ 'ਪੰਜਾਬ ਬਚਾਓ ਰੈਲੀ' (Punjab Bachao Rally) ਕੀਤੀ ਗਈ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਨੇ ਅੱਜ ਕਾਦੀਆਂ ਹਲਕੇ ਤੋਂ 2027 ਦੀਆਂ ਵਿਧਾਨ ਸਭਾ ਚੋਣਾਂ ਦਾ ਰਸਮੀ ਆਗਾਜ਼ ਕਰਦਿਆਂ 'ਆਮ ਆਦਮੀ ਪਾਰਟੀ' 'ਤੇ ਤਿੱਖੇ ਹਮਲੇ ਕੀਤੇ ਅਤੇ ਅਕਾਲੀ ਸਰਕਾਰ ਬਣਨ 'ਤੇ ਲੋਕਾਂ ਲਈ ਵੱਡੀਆਂ ਸਹੂਲਤਾਂ ਦਾ ਐਲਾਨ ਕੀਤਾ
SAD Punjab Bachao Rally Qadia : ਸ਼੍ਰੋਮਣੀ ਅਕਾਲੀ ਦਲ (Shiromani Akali Dal ) ਵੱਲੋਂ ਅੱਜ ਗੁਰਦਾਸਪੁਰ (Gurdaspur) ਦੇ ਕਾਦੀਆਂ (Qadia) ਵਿਧਾਨ ਸਭਾ ਹਲਕੇ ਵਿੱਚ 'ਪੰਜਾਬ ਬਚਾਓ ਰੈਲੀ' (Punjab Bachao Rally) ਕੀਤੀ ਗਈ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਨੇ ਅੱਜ ਕਾਦੀਆਂ ਹਲਕੇ ਤੋਂ 2027 ਦੀਆਂ ਵਿਧਾਨ ਸਭਾ ਚੋਣਾਂ ਦਾ ਰਸਮੀ ਆਗਾਜ਼ ਕਰਦਿਆਂ 'ਆਮ ਆਦਮੀ ਪਾਰਟੀ' 'ਤੇ ਤਿੱਖੇ ਹਮਲੇ ਕੀਤੇ ਅਤੇ ਅਕਾਲੀ ਸਰਕਾਰ ਬਣਨ 'ਤੇ ਲੋਕਾਂ ਲਈ ਵੱਡੀਆਂ ਸਹੂਲਤਾਂ ਦਾ ਐਲਾਨ ਕੀਤਾ।
ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਜਿਨ੍ਹਾਂ ਕਿਸਾਨਾਂ ਕੋਲ ਟਿਊਬਲ ਕਨੈਕਸ਼ਨਾਂ ਨਹੀਂ ਹਨ ,ਉਨ੍ਹਾਂ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਆਉਣ 'ਤੇ ਇੱਕ ਹਫ਼ਤੇ ਦੇ ਅੰਦਰ ਟਿਊਬਵੈਲ ਕੁਨੈਕਸ਼ਨ ਦਿੱਤੇ ਜਾਣਗੇ। 'ਪੰਜਾਬ 'ਚੋਂ ਲੰਘਦੇ ਸਾਰੇ ਦਰਿਆਵਾਂ ਦੇ ਬੰਨ੍ਹ ਪੱਕੇ ਕੀਤੇ ਜਾਣਗੇ। ਬਾਰਡਰ ਏਰੀਏ 'ਚ ਜੋ ਲੋਕ 50 ਸਾਲਾਂ ਤੋਂ ਸਰਕਾਰੀ ਜ਼ਮੀਨਾਂ ਵਾਹ ਰਹੇ ਹਨ, ਉਨ੍ਹਾਂ ਨੂੰ ਉਸ ਜ਼ਮੀਨ ਦੀ ਮਾਲਕੀ ਦਿੱਤੀ ਜਾਵੇਗੀ। ਜ਼ਮੀਨਾਂ ਦੇ ਸਾਂਝੇ ਖ਼ਾਤਿਆਂ ਦੀ ਤਕਸੀਮ ਮੁਫ਼ਤ ਕਰਵਾਈ ਜਾਵੇਗੀ।
ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਗਰੀਬ ਪਰਿਵਾਰਾਂ ਨੂੰ 4 ਰੁਪਏ ਕਿੱਲੋ ਆਟਾ ਅਤੇ 20 ਰੁਪਏ ਕਿੱਲੋ ਦਾਲ ਮੁਹੱਈਆ ਕਰਵਾਈ ਜਾਵੇਗੀ। ਧੀ ਦੇ ਵਿਆਹ ਲਈ ਸ਼ਗਨ ਸਕੀਮ ਦੀ ਰਾਸ਼ੀ ਵਧਾ ਕੇ 1 ਲੱਖ ਰੁਪਏ ਕੀਤੀ ਜਾਵੇਗੀ। ਅਕਾਲੀ ਸਰਕਾਰ ਬਣਦਿਆਂ ਸਾਰ ਬੁਢਾਪਾ ਪੈਨਸ਼ਨ ਵਧਾ ਕੇ 3100 ਰੁਪਏ ਕੀਤੀ ਜਾਵੇਗੀ। ਸਿਰਫ਼ ਪੰਜਾਬੀਆਂ ਲਈ ਸਰਕਾਰੀ ਨੌਕਰੀਆਂ ਰਾਖਵੀਆਂ ਕਰਨ ਵਾਲਾ ਕਾਨੂੰਨ ਲਿਆਂਦਾ ਜਾਵੇਗਾ।
ਉਨ੍ਹਾਂ ਕਿਹਾ ਕਿ ਆਪਣਾ ਕੰਮ ਸ਼ੁਰੂ ਕਰਨ ਵਾਲੇ ਨੌਜਵਾਨਾਂ ਨੂੰ 10 ਲੱਖ ਰੁਪਏ ਦਾ ਵਿਆਜ-ਮੁਕਤ ਲੋਨ ਦਿੱਤਾ ਜਾਵੇਗਾ, ਜਿਸ ਦਾ ਵਿਆਜ ਸਰਕਾਰ ਭਰੇਗੀ। ਹਰ ਹਲਕੇ ਵਿੱਚ ਇੱਕ ਮੈਰੀਟੋਰੀਅਸ ਸਕੂਲ ਬਣਾਇਆ ਜਾਵੇਗਾ ਅਤੇ ਪੰਜਾਬ ਦੀਆਂ ਯੂਨੀਵਰਸਿਟੀਆਂ ਵਿੱਚ 50% ਸੀਟਾਂ ਪੰਜਾਬੀ ਬੱਚਿਆਂ ਲਈ ਰਾਖਵੀਆਂ ਹੋਣਗੀਆਂ। ਹਰ ਜ਼ਿਲ੍ਹੇ ਵਿੱਚ ਸਕਿੱਲ ਅਤੇ ਵੈਟਨਰੀ ਯੂਨੀਵਰਸਿਟੀਆਂ/ਕਾਲਜ ਬਣਾਏ ਜਾਣਗੇ। ਪੰਜਾਬ ਦੀ ਸ਼ਾਨ 'ਵਰਲਡ ਕੱਪ ਕਬੱਡੀ' ਨੂੰ ਮੁੜ ਸ਼ੁਰੂ ਕੀਤਾ ਜਾਵੇਗਾ। ਹੜ੍ਹਾਂ ਤੋਂ ਬਚਾਅ ਲਈ ਸਾਰੇ ਕੱਚੇ ਬੰਨ੍ਹ ਪੱਕੇ ਕੀਤੇ ਜਾਣਗੇ।
ਸੁਖਬੀਰ ਸਿੰਘ ਬਾਦਲ ਨੇ ਆਪ' ਸਰਕਾਰ 'ਤੇ ਸਾਧਿਆ ਹਮਲਾ
ਸੁਖਬੀਰ ਸਿੰਘ ਬਾਦਲ ਨੇ ਭਗਵੰਤ ਮਾਨ ਸਰਕਾਰ ਨੂੰ ਫੇਲ੍ਹ ਕਰਾਰ ਦਿੰਦਿਆਂ ਕਿਹਾ ਕਿ ਸਰਕਾਰ ਜਨਤਾ ਦਾ ਪੈਸਾ ਮਸ਼ਹੂਰੀਆਂ 'ਤੇ ਬਰਬਾਦ ਕਰ ਰਹੀ ਹੈ ਅਤੇ ਸਰਕਾਰੀ ਜ਼ਮੀਨਾਂ ਵੇਚ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਤਾਂ ਹੀ ਤਰੱਕੀ ਕਰੇਗਾ, ਜੇਕਰ ਬੱਚੇ ਪੜ੍ਹਨਗੇ ਅਤੇ ਨੌਜਵਾਨਾਂ ਨੂੰ ਆਪਣੇ ਸੂਬੇ ਵਿੱਚ ਹੀ ਰੁਜ਼ਗਾਰ ਮਿਲੇਗਾ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਡਾਕਟਰ ਦਲਜੀਤ ਸਿੰਘ ਚੀਮਾ ,ਹਲਕਾ ਇੰਚਾਰਜ ਗੁਰਇਕਬਾਲ ਸਿੰਘ ਮਾਹਲ , ਸ਼ਹਿਰੀ ਜ਼ਿਲ੍ਹਾ ਪ੍ਰਧਾਨ ਗੁਰਬਚਨ ਸਿੰਘ ਬੱਬੇਹਲੀ ਅਤੇ ਹੋਰ ਸੀਨੀਅਰ ਆਗੂਆਂ ਨੇ ਰੈਲੀ ਨੂੰ ਸੰਬੋਧਨ ਕੀਤਾ।





