Punjab Bachao Yatra: ਸ਼੍ਰੋਮਣੀ ਅਕਾਲੀ ਦਲ ਦੀ 'ਪੰਜਾਬ ਬਚਾਓ ਯਾਤਰਾ' ਦਾ ਹੋਇਆ ਆਗਾਜ਼, ਜਾਣੋ ਪੂਰਾ ਪ੍ਰੋਗਰਾਮ

By  Aarti February 1st 2024 10:09 AM

Akali Dal Punjab Bachao Yatra: ਅੱਜ ਪੰਜਾਬ ਭਰ ’ਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਬਚਾਓ ਯਾਤਰਾ ਦੀ ਸ਼ੁਰੂਆਤ ਹੋ ਗਈ ਹੈ। ਦੱਸ ਦਈਏ ਕਿ ਅਟਾਰੀ ਹਲਕੇ ਤੋਂ ਪੰਜਾਬ ਬਚਾਓ ਯਾਤਰਾ ਦੀ ਸ਼ੁਰੂਆਤ ਕੀਤੀ ਗਈ ਹੈ। ਜਿਸਦੀ ਅਗਵਾਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਕਰ ਰਹੇ ਹਨ। ਇਹ ਯਾਤਰਾ ਸਾਰੇ ਵਿਧਾਨਸਭਾ ਹਲਕਿਆਂ ’ਚ ਜਾਵੇਗੀ। 

ਜਾਣੋ ਪੂਰਾ ਪ੍ਰੋਗਰਾਮ 

ਸ਼੍ਰੋਮਣੀ ਅਕਾਲੀ ਦਲ ਭਾਰਤ-ਪਾਕਿਸਤਾਨ ਸਰਹੱਦ ਤੋਂ ਪੰਜਾਬ ਬਚਾਓ ਯਾਤਰਾ ਸ਼ੁਰੂ ਕੀਤੀ। ਇਸ ਦੌਰਾਨ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮੱਥਾ ਟੇਕਣ ਉਪਰੰਤ ਪਾਰਟੀ ਦੇ ਸੀਨੀਅਰ ਆਗੂਆਂ ਨਾਲ ਯਾਤਰਾ ਦੀ ਅਗਵਾਈ ਕਰਨਗੇ। ਸੁਖਬੀਰ ਬਾਦਲ ਨੇ ਇੱਕ ਮਹੀਨੇ ਵਿੱਚ ਸੂਬੇ ਦੇ 43 ਹਲਕਿਆਂ ਨੂੰ ਕਵਰ ਕਰਨ ਦਾ ਟੀਚਾ ਰੱਖਿਆ ਹੈ।

'ਪੰਜਾਬ ਬਚਾਓ ਯਾਤਰਾ' ਤੋਂ ਪਹਿਲਾਂ ਸ੍ਰੀ ਦਰਬਾਰ ਸਾਹਿਬ ਵਿਖੇ ਅਰਦਾਸ ਦੀ ਹੋਈ ਅਰੰਭਤਾ

????ਅੱਜ ਸ਼ੁਰੁ ਹੋਵੇਗੀ ਸ਼੍ਰੋਮਣੀ ਅਕਾਲੀ ਦਲ ਦੀ 'ਪੰਜਾਬ ਬਚਾਓ ਯਾਤਰਾ' ????ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ 'ਚ ਹੋਵੇਗੀ ਯਾਤਰਾ ????ਸ੍ਰੀ ਦਰਬਾਰ ਸਾਹਿਬ ਵਿਖੇ ਅਰਦਾਸ ਦੀ ਹੋਈ ਅਰੰਭਤਾ ????ਅਰਦਾਸ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਅਟਾਰੀ ਬਾਰਡਰ ਲਈ ਹੋਣਗੇ ਰਵਾਨਾ Shiromani Akali Dal Sukhbir Singh Badal #punjabbachaoyatra #attariborder #PunjabNews #PTCNews #sridarbarsahib #ardas

Posted by PTC News on Wednesday, January 31, 2024

ਬੀਤੇ ਦਿਨ ਜਾਰੀ ਕੀਤਾ ਸੀ ਕੈਲੰਡਰ 

ਕਾਬਿਲੇਗੌਰ ਹੈ ਕਿ ਬੀਤੇ ਦਿਨ ਹੀ ਸੁਖਬੀਰ ਬਾਦਲ ਨੇ ਯਾਤਰਾ ਦਾ ਕੈਲੰਡਰ ਜਾਰੀ ਕੀਤਾ ਸੀ। ਇਹ ਯਾਤਰਾ ਅੰਮ੍ਰਿਤਸਰ ਦੇ ਅਟਾਰੀ ਤੋਂ ਸ਼ੁਰੂ ਹੋ ਕੇ 6ਵੇਂ ਦਿਨ ਤਰਨਤਾਰਨ ਵਿੱਚ ਪ੍ਰਵੇਸ਼ ਕਰੇਗੀ।

ਇਹ ਵੀ ਪੜ੍ਹੋ: Weather Forecast: ਪੰਜਾਬ ’ਚ ਸੁੱਕੀ ਠੰਢ ਤੋਂ ਮਿਲੀ ਰਾਹਤ, ਕਈ ਜ਼ਿਲ੍ਹਿਆਂ ’ਚ ਭਾਰੀ ਮੀਂਹ ਦਾ ਅਲਰਟ

 

 

Related Post