MLA Pathanmajra Flees AAP ਦੀ ਹੜ੍ਹਾਂ ਤੋਂ ਧਿਆਨ ਭਟਕਾਉਣ ਦੀ ਰਣਨੀਤੀ, ਸ਼੍ਰੋਮਣੀ ਅਕਾਲੀ ਦਲ ਨੇ ਚੁੱਕੇ ਸਵਾਲ
ਪੰਜਾਬ ਵਿੱਚ ਸਿਆਸੀ ਉਥਲ-ਪੁਥਲ ਦੇ ਵਿਚਕਾਰ, ਆਮ ਆਦਮੀ ਪਾਰਟੀ ਦੇ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਨੂੰ ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਪਰ ਉਹ ਪੁਲਿਸ ਹਿਰਾਸਤ ਵਿੱਚੋਂ ਫਰਾਰ ਹੋ ਗਏ।
MLA Pathanmajra Flees Case : ਪੰਜਾਬ ਵਿੱਚ ਸਿਆਸੀ ਉਥਲ-ਪੁਥਲ ਦੇਖਣ ਨੂੰ ਮਿਲ ਰਹੀ ਹੈ। ਮੰਗਲਵਾਰ ਸਵੇਰੇ ਪੰਜਾਬ ਪੁਲਿਸ ਨੇ ਆਮ ਆਦਮੀ ਪਾਰਟੀ ਦੇ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਨੂੰ ਗ੍ਰਿਫ਼ਤਾਰ ਕਰ ਲਿਆ। ਪਰ ਥੋੜ੍ਹੀ ਦੇਰ ਬਾਅਦ ਹੀ ਇਹ ਖ਼ਬਰ ਆਈ ਕਿ ਉਹ ਪੁਲਿਸ ਹਿਰਾਸਤ ਵਿੱਚੋਂ ਫਰਾਰ ਹੋ ਗਿਆ ਹੈ। ਜਿਸ ਤੋਂ ਬਾਅਦ ਸਿਆਸੀ ਹਲਚਲ ਮਚ ਗਈ। ਹੁਣ ਇਸ ਮਾਮਲੇ ’ਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਸਵਾਲ ਚੁੱਕੇ ਗਏ ਹਨ।
ਦਰਅਸਲ ਸ਼੍ਰੋਮਣੀ ਅਕਾਲੀ ਦਲ ਦੇ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਵੱਲੋਂ ਪ੍ਰੈਸ ਕਾਨਫਰੰਸ ਕੀਤੀ ਗਈ। ਜਿਸ ’ਚ ਉਨ੍ਹਾਂ ਨੇ ਕਿਹਾ ਕਿ ਪਠਾਨਮਾਜਰਾ ਫਰਾਰੀ ਆਮ ਆਦਮੀ ਪਾਰਟੀ ਦੀ ਹੜ੍ਹਾਂ ਤੋਂ ਧਿਆਨ ਭਟਕਾਉਣ ਦੀ ਰਣਨੀਤੀ ਹੈ। ਉਨ੍ਹਾਂ ਨੇ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਕਿ ਹੜ੍ਹਾ ’ਚ ਫੇਲ੍ਹ ਰਹੀ ਪੰਜਾਬ ਸਰਕਾਰ ਧਿਆਨ ਨੂੰ ਭਟਕਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਹਰ ਕਿਸੇ ਨੂੰ ਪਤਾ ਹੈ ਕਿ ਪਠਾਨਮਾਜਰਾ ਸੀਐੱਮ ਭਗਵੰਤ ਮਾਨ ਦਾ ਨਜ਼ਦੀਕੀ ਹੈ।
ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਨੇ ਪੰਜਾਬ ਦੀ ਮਾਨ ਸਰਕਾਰ ਨੂੰ ਨਸੀਹਤ ਦਿੰਦੇ ਹੋਏ ਕਿਹਾ ਕਿ ਆਮ ਆਦਮੀ ਪਾਰਟੀ ਨੂੰ ਡਰਾਮੇ ਛੱਡ ਕੇ ਹੜ੍ਹਾਂ ਦੀ ਮਾਰ ਝੱਲ ਰਹੇ ਲੋਕਾਂ ਦੀ ਸਾਰ ਲੈਣੀ ਚਾਹੀਦੀ ਹੈ। ਪੰਜਾਬ ਦੇ ਜੋ ਇਸ ਸਮੇਂ ਹਾਲਾਤ ਹੁਣ ਉਸ ਦੇ ਲਈ ਸੀਐੱਮ ਭਗਵੰਤ ਮਾਨ, ਅਰਵਿੰਦ ਕੇਜਰੀਵਾਲ ਅਤੇ ਆਮ ਆਦਮੀ ਪਾਰਟੀ ਦੇ ਵਿਧਾਇਕ ਹਨ।
ਇਸ ਤੋਂ ਇਲਾਵਾ ਉਨ੍ਹਾਂ ਨੇ ਇਹ ਵੀ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹੜ੍ਹ ਵਿਚਾਲੇ ਲੋਕਾਂ ਦਾ ਸਹਾਰਾ ਬਣਿਆ ਹੋਇਆ ਹੈ। ਦੂਜੇ ਪਾਸੇ ਸਰਕਾਰ ਵੱਲੋਂ ਪਠਾਨਮਾਜਰੇ ਦੇ ਮਾਮਲੇ ’ਤੇ ਡਰਾਮੇਬਾਜ਼ੀ ਕਰ ਰਹੀ ਹੈ। ਉਨ੍ਹਾਂ ਸਵਾਲ ਚੁੱਕਦੇ ਹੋਏ ਕਿਹਾ ਕਿ ਪਿਛਲੇ ਤਿੰਨ ਸਾਲਾਂ ਤੋਂ ਪਠਾਨਮਾਜਰਾ ਨੂੰ ਕਿਉਂ ਬਚਾਉਂਦੀ ਰਹੀ ਹੈ।
ਇਹ ਵੀ ਪੜ੍ਹੋ : AAP ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਪੁਲਿਸ ਹਿਰਾਸਤ 'ਚੋਂ ਫਰਾਰ ,ਪੁਲਿਸ ਸਟੇਸ਼ਨ ਲਿਜਾਂਦੇ ਸਮੇਂ ਚਲਾਈਆਂ ਗੋਲੀਆਂ