Sukhdev Singh Dhindsa Funeral Procession : ਸੁਖਦੇਵ ਸਿੰਘ ਢੀਂਡਸਾ ਨੂੰ ਅੱਜ ਅੰਤਿਮ ਵਿਦਾਈ; ਜੱਦੀ ਪਿੰਡ ’ਚ ਕੀਤਾ ਜਾਵੇਗਾ ਅੰਤਿਮ ਸਸਕਾਰ
ਇਸ ਤੋਂ ਪਹਿਲਾਂ ਸਵੇਰੇ ਉਨ੍ਹਾਂ ਦੀ ਦੇਹ ਨੂੰ ਚੰਡੀਗੜ੍ਹ ਤੋਂ ਰਾਜਪੁਰਾ, ਪਟਿਆਲਾ, ਭਵਾਨੀਗੜ੍ਹ ਰਾਹੀਂ ਸਵੇਰੇ 10:30 ਤੋਂ 11:00 ਵਜੇ ਦੇ ਵਿਚਕਾਰ ਸੰਗਤ ਦੇ ਅੰਤਿਮ ਦਰਸ਼ਨਾਂ ਲਈ ਸੰਗਰੂਰ ਸਥਿਤ ਉਨ੍ਹਾਂ ਦੇ ਨਿਵਾਸ ਸਥਾਨ 'ਤੇ ਲਿਆਂਦਾ ਜਾਵੇਗਾ।
Sukhdev Singh Dhindsa Funeral Procession : ਸਾਬਕਾ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸੁਖਦੇਵ ਸਿੰਘ ਢੀਂਡਸਾ ਦਾ ਅੰਤਿਮ ਸੰਸਕਾਰ ਅੱਜ ਸੰਗਰੂਰ ਜ਼ਿਲ੍ਹੇ ਦੇ ਉਨ੍ਹਾਂ ਦੇ ਜੱਦੀ ਪਿੰਡ ਉਭਾਵਾਲ ਵਿਖੇ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਸਵੇਰੇ ਉਨ੍ਹਾਂ ਦੀ ਦੇਹ ਨੂੰ ਚੰਡੀਗੜ੍ਹ ਤੋਂ ਰਾਜਪੁਰਾ, ਪਟਿਆਲਾ, ਭਵਾਨੀਗੜ੍ਹ ਰਾਹੀਂ ਸਵੇਰੇ 10:30 ਤੋਂ 11:00 ਵਜੇ ਦੇ ਵਿਚਕਾਰ ਸੰਗਤ ਦੇ ਅੰਤਿਮ ਦਰਸ਼ਨਾਂ ਲਈ ਸੰਗਰੂਰ ਸਥਿਤ ਉਨ੍ਹਾਂ ਦੇ ਨਿਵਾਸ ਸਥਾਨ 'ਤੇ ਲਿਆਂਦਾ ਜਾਵੇਗਾ। ਅੰਤਿਮ ਸਸਕਾਰ ਸੰਗਰੂਰ ਤੋਂ ਉਨ੍ਹਾਂ ਦੇ ਜੱਦੀ ਪਿੰਡ ਉਭਾਵਾਲ ਸੰਗਰੂਰ ਲਈ ਦੁਪਹਿਰ 3 ਵਜੇ ਦੇ ਕਰੀਬ ਰਵਾਨਾ ਹੋਵੇਗਾ।
ਇਸ ਤੋਂ ਪਹਿਲਾਂ ਵੀਰਵਾਰ ਨੂੰ ਉਨ੍ਹਾਂ ਦੀ ਦੇਹ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ਤੋਂ ਚੰਡੀਗੜ੍ਹ ਲਿਜਾਇਆ ਗਿਆ, ਜਿੱਥੇ ਕਈ ਮਸ਼ਹੂਰ ਹਸਤੀਆਂ ਉਨ੍ਹਾਂ ਨੂੰ ਅੰਤਿਮ ਸ਼ਰਧਾਂਜਲੀ ਦੇਣ ਲਈ ਪਹੁੰਚੀਆਂ। ਇਸ ਦੌਰਾਨ ਅਕਾਲੀ ਦਲ, ਆਮ ਆਦਮੀ ਪਾਰਟੀ, ਕਾਂਗਰਸ ਅਤੇ ਭਾਜਪਾ ਦੇ ਆਗੂ ਉਨ੍ਹਾਂ ਨੂੰ ਅੰਤਿਮ ਸ਼ਰਧਾਂਜਲੀ ਦੇਣ ਲਈ ਪਹੁੰਚੇ।
ਸੁਖਦੇਵ ਸਿੰਘ ਢੀਂਡਸਾ ਦੇ ਸਿਆਸੀ ਕਰੀਅਰ ’ਤੇ ਇੱਕ ਝਾਂਤ
- ਸੁਖਦੇਵ ਸਿੰਘ ਢੀਂਡਸਾ ਨੇ ਆਪਣੇ ਸਿਆਸੀ ਜੀਵਨ ਦੀ ਸ਼ੁਰੂਆਤ ਵਿਦਿਆਰਥੀ ਜੀਵਨ ਤੋਂ ਕੀਤੀ
- ਸਰਕਾਰੀ ਰਣਬੀਰ ਕਾਲਜ ਸੰਗਰੂਰ ਵਿਖੇ ਵਿਦਿਆਰਥੀ ਜਥੇਬੰਦੀ ਦੇ ਸੈਕਟਰੀ ਤੋਂ ਬਾਅਦ ਪ੍ਰਧਾਨ ਬਣੇ
- ਬੀਏ ਕਰਨ ਉਪਰੰਤ ਪਿੰਡ ਉਭਾਵਾਲ ਦੇ ਸਰਪੰਚ ਬਣੇ
- ਸਰਗਰਮ ਸਿਆਸਤ 1972 ਵਿਚ ਧਨੌਲਾ ਵਿਧਾਨ ਸਭਾ ਹਲਕੇ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਕੇ ਵਿਧਾਇਕ ਬਣਕੇ ਕੀਤੀ
- ਕਾਂਗਰਸ ਦੀ ਉਮੀਦਵਾਰ ਬੀਬੀ ਰਾਜਿੰਦਰ ਕੌਰ ਭੱਠਲ ਅਤੇ ਕਮਿਊਨਿਸਟ ਪਾਰਟੀ ਦੇ ਉਮੀਦਵਾਰ ਨੂੰ ਹਰਾਇਆ ਸੀ।
- ਉਸ ਸਮੇਂ ਗਿਆਨੀ ਜ਼ੈਲ ਸਿੰਘ ਦੀ ਅਗਵਾਈ ਹੇਠ ਕਾਂਗਰਸ ਦੀ ਸਰਕਾਰ ਬਣੀ, ਲੇਕਿਨ ਢੀਂਡਸਾ ਨੇ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਪ੍ਰੇਰਨਾ ਸਦਕਾ ਅਕਾਲੀ ਦਲ ਵਿੱਚ ਸ਼ਾਮਿਲ ਹੋਏ।
- ਉਹ ਚਾਰ ਵਾਰ ਵਿਧਾਇਕ, ਇੱਕ ਵਾਰ ਲੋਕ ਸਭਾ ਮੈਂਬਰ ਅਤੇ ਦੋ ਵਾਰ ਰਾਜ ਸਭਾ ਦੇ ਮੈਂਬਰ ਬਣੇ।
- 1972 ਧਨੌਲਾ ਤੋਂ ਅਜ਼ਾਦ ਉਮੀਦਵਾਰ ਵਜੋਂ
- 1977 ਸੁਨਾਮ ਹਲਕਾ ਅਕਾਲੀ ਦਲ ਦੇ ਉਮੀਦਵਾਰ ਵਜੋਂ
- 1980 ਸੰਗਰੂਰ ਅਕਾਲੀ ਦਲ ਦੇ ਉਮੀਦਵਾਰ ਵਜੋਂ
- 1985 ਸੁਨਾਮ ਅਕਾਲੀ ਉਮੀਦਵਾਰ ਵਜੋਂ
- ਪੰਜਾਬ ਸਰਕਾਰ ਵਿੱਚ ਮੰਤਰੀ ਅਤੇ ਐਨਡੀਏ ਸਰਕਾਰ ਵਿਚ ਅਟੱਲ ਬਿਹਾਰੀ ਵਾਜਪਾਈ ਦੀ ਅਗਵਾਈ ਹੇਠਲੀ ਸਰਕਾਰ ਵਿਚ ਕੇਂਦਰੀ ਵਜਾਰਤ ਵਿੱਚ ਕੈਬਨਿਟ ਮੰਤਰੀ ਰਹੇ।
- ਖੇਡਾਂ ਵੱਲ ਵਿਸ਼ੇਸ਼ ਰੁਚੀ ਰੱਖਦਿਆਂ ਪੰਜਾਬ ਓਲੰਪਿਕ ਐਸੋਸੀਏਸ਼ਨ ਦੇ ਪ੍ਰਧਾਨ ਬਣੇ ਰਹੇ।
- ਸਾਲ 2000 ਤੋਂ ਕੇਂਦਰੀ ਸਿਆਸਤ ਵਿੱਚ ਸਰਗਰਮ ਰਹੇ
- ਉਨ੍ਹਾਂ ਦੇ ਪੁੱਤਰ ਪਰਮਿੰਦਰ ਸਿੰਘ ਢੀਂਡਸਾ ਪੰਜ ਵਾਰ ਵਿਧਾਇਕ ਬਣੇ ਅਤੇ ਦਸ ਸਾਲ ਪੰਜਾਬ ਵਿੱਚ ਕੈਬਨਿਟ ਮੰਤਰੀ ਦੇ ਅਹੁਦਿਆਂ ਤੇ ਕਾਰਜਸ਼ੀਲ ਰਹੇ
ਇਹ ਵੀ ਪੜ੍ਹੋ : Punjab Weather Update : ਤੜਕਸਾਰ ਬਦਲਿਆ ਪੰਜਾਬ ਦਾ ਮੌਸਮ; ਇਨ੍ਹਾਂ 20 ਜ਼ਿਲ੍ਹਿਆਂ ਤੂਫਾਨ ਦੀ ਚਿਤਾਵਨੀ