Shiromani Akali Dal ਵੱਲੋਂ ਜਗਸੀਰ ਸਿੰਘ ਭੋਲਾ ਖਿਲਾਫ ਕੀਤੀ ਵੱਡੀ ਕਾਰਵਾਈ, 6 ਸਾਲ ਲਈ ਕੀਤਾ ਬਰਖਾਸਤ

ਦੱਸ ਦਈਏ ਕਿ ਪ੍ਰੈਸ ਕਾਨਫਰੰਸ ਦੌਰਾਨ ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੌਰਾਨ ਹਲਕਾ ਬਾਘਾ ਪੁਰਾਣਾ ਵਿੱਚ ਪਾਰਟੀ ਵਿਰੋਧੀ ਗਤੀਵਿਧੀਆਂ ਕਰਨ ਦੇ ਮਾਮਲੇ ਨੂੰ ਗੰਭੀਰਤਾ ਨਾਲ ਲਿਆ ਗਿਆ ਹੈ।

By  Aarti December 20th 2025 04:39 PM

Shiromani Akali Dal News : ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਨਿਹਾਲ ਸਿੰਘ ਭੁੱਲਰ ਵੱਲੋਂ ਅੱਜ ਪ੍ਰੈਸ ਕਾਨਫਰੰਸ ਕਰਕੇ ਇਕ ਅਹਿਮ ਫੈਸਲੇ ਦਾ ਐਲਾਨ ਕੀਤਾ ਗਿਆ। ਦੱਸ ਦਈਏ ਕਿ ਪ੍ਰੈਸ ਕਾਨਫਰੰਸ ਦੌਰਾਨ ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੌਰਾਨ ਹਲਕਾ ਬਾਘਾ ਪੁਰਾਣਾ ਵਿੱਚ ਪਾਰਟੀ ਵਿਰੋਧੀ ਗਤੀਵਿਧੀਆਂ ਕਰਨ ਦੇ ਮਾਮਲੇ ਨੂੰ ਗੰਭੀਰਤਾ ਨਾਲ ਲਿਆ ਗਿਆ ਹੈ।

ਉਨ੍ਹਾਂ ਕਿਹਾ ਕਿ ਅਕਾਲੀ ਦਲ ਦੇ ਸੀਨੀਅਰ ਆਗੂ ਜਗਸੀਰ ਸਿੰਘ ਭੋਲਾ ਵਾਂਦਰ (ਸਾਬਕਾ ਡਾਇਰੈਕਟਰ ਲੈਂਡ ਮੋਰਟਗੇਜ ਬੈਂਕ) ਵੱਲੋਂ ਆਮ ਆਦਮੀ ਪਾਰਟੀ ਦੀ ਹਮਾਇਤ ਕਰਦੇ ਹੋਏ ਜੋਨ ਵਾਂਦਰ ਤੋਂ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਬਲਵਿੰਦਰ ਸਿੰਘ ਜੈਲਦਾਰ ਅਤੇ ਬਲਾਕ ਸੰਮਤੀ ਚੇਅਰਮੈਨ ਤਰਸੇਮ ਸਿੰਘ ਵਾਂਦਰ ਦੀ ਖੁੱਲ੍ਹੀ ਵਿਰੋਧਤਾ ਕੀਤੀ ਗਈ, ਜੋ ਕਿ ਪਾਰਟੀ ਅਨੁਸ਼ਾਸਨ ਦੇ ਖ਼ਿਲਾਫ਼ ਹੈ।

ਇਸ ਮਾਮਲੇ ਨੂੰ ਧਿਆਨ ਵਿੱਚ ਰੱਖਦਿਆਂ ਸ਼੍ਰੋਮਣੀ ਅਕਾਲੀ ਦਲ ਨੇ ਜਗਸੀਰ ਸਿੰਘ ਭੋਲਾ ਨੂੰ 6 ਸਾਲ ਲਈ ਪਾਰਟੀ ਵਿੱਚੋਂ ਬਾਹਰ ਦਾ ਰਸਤਾ ਦਿਖਾਇਆ ਹੈ।

ਨਿਹਾਲ ਸਿੰਘ ਭੁੱਲਰ ਨੇ ਸਪੱਸ਼ਟ ਕੀਤਾ ਕਿ ਇਹ ਫੈਸਲਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਹਲਕਾ ਇੰਚਾਰਜ ਤੇ ਕੋਰ ਕਮੇਟੀ ਮੈਂਬਰ ਜਥੇਦਾਰ ਤੀਰਥ ਸਿੰਘ ਮਾਹਲਾ ਦੇ ਧਿਆਨ ਵਿੱਚ ਲਿਆ ਕੇ ਕੀਤਾ ਗਿਆ। 

ਇਹ ਵੀ ਪੜ੍ਹੋ : Faridkot ’ਚ ਕਾਰ ਨੇ ਸੜਕ ’ਤੇ ਜਾ ਰਹੇ ਤਿੰਨ ਲੋਕਾਂ ਨੂੰ ਮਾਰੀ ਟੱਕਰ, ਇੱਕ ਦੀ ਹਾਲਤ ਗੰਭੀਰ, 2 ਨੂੰ ਵੱਜੀਆਂ ਸੱਟਾਂ

Related Post