Shiromani Akali Dal : ਸ਼੍ਰੋਮਣੀ ਅਕਾਲੀ ਦਲ ਵੱਲੋਂ ਉਦਯੋਗ ਅਤੇ ਵਪਾਰ ਵਿੰਗ ਦਾ ਵਿਸਥਾਰ, ਵੇਖੋ ਪੂਰੀ ਸੂਚੀ

Shiromani Akali Dal Wapar Wing : ਸ਼੍ਰੋਮਣੀ ਅਕਾਲੀ ਦਲ ਦੇ ਖਜਾਨਚੀ, ਉਦਯੋਗ ਅਤੇ ਵਪਾਰ ਵਿੰਗ ਦੇ ਪ੍ਰਧਾਨ ਐਨ.ਕੇ.ਸ਼ਰਮਾ ਨੇ ਉਦਯੋਗ ਅਤੇ ਵਪਾਰ ਵਿੰਗ ਦੇ ਜਥੇਬੰਦਕ ਢਾਂਚੇ ਦਾ ਵਿਸਥਾਰ ਕਰਦੇ ਹੋਏ ਇਸ ਵਿੱਚ ਉਦਯੋਗ ਅਤੇ ਵਪਾਰ ਵਰਗ ਨਾਲ ਸਬੰਧਤ ਹੋਰ ਪਾਰਟੀ ਦੇ ਨੁਮਾਇੰਦਿਆਂ ਨੂੰ ਸ਼ਾਮਲ ਕੀਤਾ ਹੈ।

By  KRISHAN KUMAR SHARMA February 19th 2026 04:38 PM -- Updated: February 19th 2026 04:39 PM

Shiromani Akali Dal Wapar Wing : ਸ਼੍ਰੋਮਣੀ ਅਕਾਲੀ ਦਲ ਦੇ ਖਜਾਨਚੀ,  ਉਦਯੋਗ ਅਤੇ ਵਪਾਰ ਵਿੰਗ ਦੇ ਪ੍ਰਧਾਨ ਐਨ.ਕੇ.ਸ਼ਰਮਾ ਨੇ ਉਦਯੋਗ ਅਤੇ ਵਪਾਰ ਵਿੰਗ ਦੇ ਜਥੇਬੰਦਕ ਢਾਂਚੇ ਦਾ  ਵਿਸਥਾਰ ਕਰਦੇ ਹੋਏ ਇਸ ਵਿੱਚ ਉਦਯੋਗ ਅਤੇ ਵਪਾਰ ਵਰਗ ਨਾਲ ਸਬੰਧਤ ਹੋਰ ਪਾਰਟੀ ਦੇ ਨੁਮਾਇੰਦਿਆਂ ਨੂੰ ਸ਼ਾਮਲ ਕੀਤਾ ਹੈ।

ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਇਸ ਬਾਰੇ ਜਾਣਕਾਰੀ ਐਨ. ਕੇ.ਸ਼ਰਮਾ ਨੇ ਦੱਸਿਆ, ਜਿਹਨਾਂ ਆਗੂਆਂ ਨੂੰ ਵਪਾਰ ਵਿੰਗ ਦੀ ਕੋਰ ਕਮੇਟੀ ਵਿੱਚ ਸ਼ਾਮਲ ਕੀਤਾ ਗਿਆ ਹੈ, ਇਨ੍ਹਾਂ ਵਿੱਚ ਅਸ਼ੋਕ ਮੱਕੜ ਲੁਧਿਆਣਾ, ਜਸਪਾਲ ਸਿੰਘ ਬਿੱਟੂ ਚੱਠਾ ਪਟਿਆਲਾ, ਚਰਨਦੀਪ ਸਿੰਘ ਚੰਨੀ ਲੁਧਿਆਣਾ, ਕੁਲਦੀਪ ਸਿੰਘ ਲੱਕੀ ਨਵਾਂਸ਼ਹਿਰ ਅਤੇ ਦਿਲਾਵਰ ਸਿੰਘ ਬਲਾਚੌਰ ਦੇ ਨਾਮ ਸ਼ਾਮਲ ਹਨ।

ਇਸਤੋਂ ਇਲਾਵਾ ਜਿਨ੍ਹਾਂ ਆਗੂਆਂ ਨੂੰ ਵਪਾਰ ਅਤੇ ਉਦਯੋਗ ਵਿੰਗ ਦਾ ਮੀਤ ਪ੍ਰਧਾਨ ਬਣਾਏ ਗਏ ਆਗੂਆਂ 'ਚ ਕਰਨ ਕੌੜਾ ਲੁਧਿਆਣਾ, ਗੁਰਕਿਰਪਾਲ ਸਿੰਘ ਸੰਧੂ ਮੋਹਾਲੀ, ਇਕਬਾਲ ਸਿੰਘ ਹੁਸ਼ਿਆਰਪੁਰ ਅਤੇ ਅੰਮ੍ਰਿਤਪਾਲ ਸਿੰਘ ਹੁਸ਼ਿਆਰਪੁਰ ਦੇ ਨਾਮ ਸ਼ਾਮਲ ਹਨ। ਜਦਕਿ ਵਿੰਗ ਦੇ ਜਨਰਲ ਸਕੱਤਰ ਵੱਜੋਂ ਹਰਜੀਤ ਸਿੰਘ ਸੀ.ਏ ਮੋਹਾਲੀ ( ਇਕਨਾਮਿਕਸ), ਗੋਪਾਲ ਸ਼ਰਮਾ ਸਮਾਣਾ, ਅਸ਼ੋਕ ਮਲਹੋਤਰਾ ਲੁਧਿਆਣਾ, ਹਰਜੀਤ ਸਿੰਘ ਪੰਨੂ ਖਰੜ ਅਤੇ ਅਜੈ ਕੁਮਾਰ ਅੰਮ੍ਰਿਤਸਰ ਦੇ ਨਾਮ ਸ਼ਾਮਲ ਹਨ।

ਐਨ.ਕੇ. ਸ਼ਰਮਾ ਨੇ ਦੱਸਿਆ ਕਿ ਰਵਿੰਦਰ ਕੁਮਾਰ ਗਰਗ ਕੋਟਕਪੁਰਾ ਨੂੰ ਵਪਾਰ ਵਿੰਗ ਦਾ ਜ਼ਿਲ੍ਹਾ ਫਰੀਦਕੋਟ ਦਾ ਪ੍ਰਧਾਨ ਬਣਾਇਆ ਗਿਆ ਹੈ।

Related Post