PTC News
Search
🔍 Search

SAD Chandigarh : ਸ਼੍ਰੋਮਣੀ ਅਕਾਲੀ ਦਲ ਦੀ ਚੰਡੀਗੜ੍ਹ ਇਕਾਈ ਵੱਲੋਂ ਅਹੁਦੇਦਾਰਾਂ ਦੀ ਪਹਿਲੀ ਸੂਚੀ ਜਾਰੀ

SAD Chandigarh : ਚੰਡੀਗੜ੍ਹ ਇਕਾਈ ਦੇ ਪ੍ਰਧਾਨ ਚਰਨਜੀਤ ਸਿੰਘ ਵਿਲੀ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਪਾਰਟੀ ਦੇ ਸੀਨੀਅਰ ਆਗੂਆਂ ਨਾਲ ਵਿਸਥਾਰਪੂਰਵਕ ਵਿਚਾਰ-ਵਟਾਂਦਰੇ ਅਤੇ ਸਲਾਹ-ਮਸ਼ਵਰੇ ਤੋਂ ਬਾਅਦ ਚੰਡੀਗੜ੍ਹ ਇਕਾਈ ਦੇ ਅਹੁਦੇਦਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ।

By  KRISHAN KUMAR SHARMA November 13th 2026 11:29 AM -- Updated: November 13th 2026 11:41 AM

SAD Chandigarh : ਸ਼੍ਰੋਮਣੀ ਅਕਾਲੀ ਦਲ (SAD), ਚੰਡੀਗੜ੍ਹ ਇਕਾਈ ਦੇ ਪ੍ਰਧਾਨ ਚਰਨਜੀਤ ਸਿੰਘ ਵਿਲੀ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਪਾਰਟੀ ਦੇ ਸੀਨੀਅਰ ਆਗੂਆਂ ਨਾਲ ਵਿਸਥਾਰਪੂਰਵਕ ਵਿਚਾਰ-ਵਟਾਂਦਰੇ ਅਤੇ ਸਲਾਹ-ਮਸ਼ਵਰੇ ਤੋਂ ਬਾਅਦ ਚੰਡੀਗੜ੍ਹ ਇਕਾਈ ਦੇ ਅਹੁਦੇਦਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ।


ਚੰਡੀਗੜ੍ਹ ਇਕਾਈ ਦੇ ਪ੍ਰਧਾਨ ਚਰਨਜੀਤ ਸਿੰਘ ਵਿਲੀ ਨੇ ਕਿਹਾ ਕਿ ਅੱਜ ਜਥੇਬੰਦਕ ਢਾਂਚੇ ਦਾ ਵਿਸਥਾਰ ਕਰਦਿਆਂ - 1 ਸਰਪ੍ਰਸਤ, 4 ਸੀਨੀਅਰ ਮੀਤ ਪ੍ਰਧਾਨ, 6 ਮੀਤ ਪ੍ਰਧਾਨ, 1 ਸਕੱਤਰ ਜਨਰਲ, 1 ਜਨਰਲ ਸਕੱਤਰ- ਜਥੇਬੰਦੀ, 1 ਜਨਰਲ ਸਕੱਤਰ, 4 ਸਕੱਤਰ ਤੇ 1 ਖਜ਼ਾਨਚੀ ਦੇ ਅਹੁੱਦੇਦਾਰਾਂ ਦੀਆਂ ਨਿਯੁਕਤੀਆਂ ਕੀਤੀਆਂ ਗਈਆਂ ਹਨ। ਜਾਰੀ ਸੂਚੀ ਅਨੁਸਾਰ ਮੇਜਰ ਕਰਨੈਲ ਸਿੰਘ ਨੂੰ ਸਰਪ੍ਰਸਤ ਲਗਾਇਆ ਗਿਆ ਹੈ। ਇਸੇ ਤਰ੍ਹਾਂ ਸੀਨੀਅਰ ਮੀਤ ਪ੍ਰਧਾਨ ਵਜੋਂ ਬਲਵਿੰਦਰ ਸਿੰਘ, ਜ਼ਬਰਜੰਗ ਸਿੰਘ, ਨਾਇਬ ਸਿੰਘ ਦੇਸੂਮਾਜਰਾ ਤੇ ਬਚਿੱਤਰ ਸਿੰਘ ਟਿਵਾਣਾ, ਮੀਤ ਪ੍ਰਧਾਨਾਂ 'ਚ ਜਸਵਿੰਦਰ ਸਿੰਘ, ਅਸ਼ੋਕ ਗਰੋਵਰ, ਪਰਜਿੰਦਰ ਸਿੰਘ ਲਾਲੀ, ਰਾਜੀਵ ਤੁਲੀ, ਨਿਰਭੈ ਸਿੰਘ ਤੇ ਡਾ. ਸੰਜੀਵ ਕੰਬੋਜ ਨੂੰ ਸ਼ਾਮਿਲ ਕੀਤਾ ਗਿਆ ਹੈ। ਇਸੇ ਤਰ੍ਹਾਂ ਚਰਨਜੀਤ ਸਿੰਘ ਚੰਨਾ ਨੂੰ ਸਕੱਤਰ ਜਨਰਲ, ਮਨਦੀਪ ਸਿੰਘ ਨੂੰ ਜਨਰਲ ਸਕੱਤਰ ਜਥੇਬੰਦੀ, ਐਡਵੋਕੇਟ ਅਮਰਜੀਤ ਸਿੰਘ ਗੁਜਰਾਲ ਨੂੰ ਜਨਰਲ ਸਕੱਤਰ ਅਤੇ ਅਸ਼ੋਕ ਸ਼ਰਮਾ, ਸੁਨੀਲ ਰਾਠੀ, ਅਮਰਜੀਤ ਸਿੰਘ ਸੈਣੀ, ਆਦਿਲ ਖਾਨ ਨੂੰ ਸਕੱਤਰ ਤੇ ਗੌਰਵ ਸੇਠੀ ਨੂੰ ਖ਼ਜਾਨਚੀ ਵਜੋਂ ਨਿਯੁਕਤ ਕੀਤਾ ਗਿਆ ਹੈ।

ਨਿਯੁਕਤੀਆਂ ਦਾ ਐਲਾਨ ਕਰਦਿਆਂ ਚਰਨਜੀਤ ਸਿੰਘ ਵਿਲੀ ਨੇ ਸਾਰੇ ਨਵੇਂ ਨਿਯੁਕਤ ਕੀਤੇ ਗਏ ਅਹੁਦੇਦਾਰਾਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਨੂੰ ਨਵੀਆਂ ਜ਼ਿੰਮੇਵਾਰੀਆਂ ਲਈ ਸ਼ੁਭਕਾਮਨਾਵਾਂ ਭੇਟ ਕੀਤੀਆਂ।

ਸ. ਵਿਲੀ ਨੇ ਭਰੋਸਾ ਪ੍ਰਗਟਾਇਆ ਕਿ ਸਾਰੇ ਅਹੁਦੇਦਾਰ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਲਈ ਪੂਰੀ ਲਗਨ, ਵਚਨਬੱਧਤਾ ਅਤੇ ਇਮਾਨਦਾਰੀ ਨਾਲ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਸਾਰੇ ਅਹੁਦੇਦਾਰਾਂ ਦੇ ਸਾਂਝੇ ਯਤਨਾਂ ਨਾਲ ਚੰਡੀਗੜ੍ਹ ਦੇ ਲੋਕਾਂ ਵਿੱਚ ਪਾਰਟੀ ਜ਼ਮੀਨੀ ਪੱਧਰ 'ਤੇ  ਹੋਰ ਮਜ਼ਬੂਤ ਹੋਵੇਗੀ ਅਤੇ ਲੋਕਾਂ ਦੀਆਂ ਸਮੱਸਿਆਵਾਂ ਤੇ ਚਿੰਤਾਵਾਂ ਨੂੰ ਹੱਲ ਕਰਵਾਉਣ ਲਈ ਪਾਰਟੀ ਦੀ ਵਚਨਬੱਧਤਾ ਨੂੰ ਹੋਰ ਬਲ ਮਿਲੇਗਾ।

ਉਨ੍ਹਾਂ ਨੇ ਇਸ ਗੱਲ 'ਤੇ ਵੀ ਜ਼ੋਰ ਦਿੱਤਾ ਕਿ ਨਵੀਂ ਨਿਯੁਕਤ ਕੀਤੀ ਗਈ ਟੀਮ ਚੰਡੀਗੜ੍ਹ ਦੇ ਸਮਾਜ ਦੇ ਹਰ ਵਰਗ ਤੱਕ ਸ਼੍ਰੋਮਣੀ ਅਕਾਲੀ ਦਲ ਦੀ ਵਿਚਾਰਧਾਰਾ, ਸਿਧਾਂਤਾਂ ਅਤੇ ਨੀਤੀਆਂ ਨੂੰ ਪਹੁੰਚਾਉਣ ਵਿੱਚ ਅਹਿਮ ਭੂਮਿਕਾ ਨਿਭਾਏਗੀ।

ਉਨ੍ਹਾਂ ਅੱਗੇ ਦੱਸਿਆ ਕਿ ਬਹੁਤ ਜਲਦ ਇਸ ਸੂਚੀ ਵਿੱਚ ਹੋਰ ਨਾਂ ਵੀ ਸ਼ਾਮਲ ਕੀਤੇ ਜਾਣਗੇ ਅਤੇ ਵਾਧੂ ਨਿਯੁਕਤੀਆਂ ਸਬੰਧੀ ਜਾਣਕਾਰੀ ਵੀ ਸਮੇਂ ਸਿਰ ਮੀਡੀਆ ਦੇ ਸਾਥੀਆਂ ਨਾਲ ਸਾਂਝੀ ਕੀਤੀ ਜਾਵੇਗੀ।

ਇਹ ਵੀ ਪੜ੍ਹੋ... ਹਵਾਈ ਯਾਤਰਾ ਦਾ ਸਫ਼ਰ ਹੋਇਆ ਮਹਿੰਗਾ, ਉਡਾਣਾਂ ਦੀਆਂ ਕੀਮਤਾਂ ਅਸਮਾਨ ਨੂੰ ਛੂਹ ਰਹੀਆਂ

Related Post