SGPC Youtube Channel: ਸ਼੍ਰੋਮਣੀ ਕਮੇਟੀ ਨੇ ਗੁਰਬਾਣੀ ਦੇ ਪ੍ਰਸਾਰਣ ਲਈ ਯੂ ਟਿਊਬ ਚੈਨਲ ਕੀਤਾ ਲਾਂਚ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਪਣਾ ਯੂ ਟਿਊਬ ਚੈਨਲ ਲਾਂਚ ਕੀਤਾ ਗਿਆ ਹੈ। ਜਿਸ ’ਤੇ ਭਲਕੇ ਤੋਂ ਸ਼੍ਰੋਮਣੀ ਕਮੇਟੀ ਦੇ ਯੂ ਨਿਊਬ ਚੈਨਲ ’ਤੇ ਗੁਰਬਾਣੀ ਦਾ ਪ੍ਰਸਾਰਣ ਸ਼ੁਰੂ ਹੋਵੇਗਾ।
SGPC Youtube Channel: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਪਣਾ ਯੂ ਟਿਊਬ ਚੈਨਲ ਲਾਂਚ ਕੀਤਾ ਗਿਆ ਹੈ। ਜਿਸ ’ਤੇ ਭਲਕੇ ਤੋਂ ਸ਼੍ਰੋਮਣੀ ਕਮੇਟੀ ਦੇ ਯੂ ਨਿਊਬ ਚੈਨਲ ’ਤੇ ਗੁਰਬਾਣੀ ਦਾ ਪ੍ਰਸਾਰਣ ਸ਼ੁਰੂ ਹੋਵੇਗਾ। ਦੱਸ ਦਈਏ ਕਿ ਚੈਨਲ ਲਾਂਚ ਕਰਨ ਤੋਂ ਪਹਿਲਾਂ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਜੀ ਵਿਖੇ ਅਖੰਡ ਸਾਹਿਬ ਦੇ ਭੋਗ ਪਾਏ ਗਏ।
ਹਾਲਾਂਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਯੂ ਟਿਊਬ ਚੈਨਲ ਦੇ ਨਾਲ-ਨਾਲ ਪੀਟੀਸੀ ’ਤੇ ਵੀ ਗੁਰਬਾਣੀ ਦਾ ਪ੍ਰਸਾਰਣ ਜਾਰੀ ਰਹੇਗਾ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਜਥੇਦਾਰ ਸਾਹਿਬ ਦੇ ਆਦੇਸ਼ ਮੁਤਾਬਿਕ ਪੀਟੀਸੀ ਚੈਨਲ ’ਤੇ ਵੀ ਗੁਰਬਾਣੀ ਦਾ ਪ੍ਰਸਾਰਣ ਜਾਰੀ ਰਹੇਗਾ।
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਰਕਾਰ ਦੇ ਇਸ਼ਾਰੇ ’ਤੇ ਸ਼੍ਰੋਮਣੀ ਕਮੇਟੀ ਦੇ ਕੰਮਾਂ ‘ਚ ਦਖਲ ਦਿੱਤਾ ਜਾ ਰਿਹਾ ਹੈ। ਸ਼੍ਰੋਮਣੀ ਕਮੇਟੀ ਦੇ 103 ਸਾਲ ਦੇ ਇਤਿਹਾਸ ’ਚ ਕਦੇ ਸਰਕਾਰਾਂ ਨੇ ਦਖਲ ਨਹੀਂ ਦਿੱਤਾ। ਇਨ੍ਹਾਂ ਹੀ ਨਹੀਂ ਸ਼੍ਰੋਮਣੀ ਕਮੇਟੀ ਨੂੰ ਬਦਨਾਮ ਕਰਨ ਲਈ ਕੇਂਦਰ ਸਮੇਤ ਪੰਜਾਬ ਦੀ ਸਰਕਾਰ ਦਾ ਪੂਰਾ ਜੋਰ ਲੱਗਾ ਹੈ। ਉਨ੍ਹਾਂ ਦੱਸਿਆ ਕਿ ਯੂ ਟਿਊਬ ਚੈਨਲ ਦੇ ਸਾਰੇ ਅਧਿਕਾਰ ਸ਼੍ਰੋਮਣੀ ਕਮੇਟੀ ਕੋਲ ਰਾਖਵੇਂ ਹੋਣਗੇ।
ਇਸ ਦੌਰਾਨ ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ‘ਤੇ ਵੀ ਤੰਜ਼ ਕੱਸਦੇ ਹੋਏ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਉਨ੍ਹਾਂ ਨੂੰ ਸਿਰਫ ਐਸ.ਜੀ.ਪੀ.ਸੀ ਦਿਖਦੀ ਹੈ। ਸਰਕਾਰ ਦੇ ਕੁਝ ਚੈਨਲ ਹਨ ਜੋ ਸਵੇਰ ਉੱਠਦੇ ਹੀ ਐਸਜੀਪੀਸੀ ਨੂੰ ਨਿਸ਼ਾਨਾ ਬਣਾਉਣਾ ਸ਼ੁਰੂਰ ਕਰ ਦਿੰਦੀ ਹੈ। ਇਸ ਦੇ ਨਾਲ ਹੀ ਉਨ੍ਹਾਂ ਮੁੱਖ ਮੰਤਰੀ ਨੂੰ ਧਾਰਮਿਕ ਮਾਮਲਿਆਂ ਵਿੱਚ ਦਖ਼ਲ ਨਾ ਦੇਣ ਦੀ ਵੀ ਸਲਾਹ ਦਿੱਤੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਨੂੰ ਚਲਾਉਣ ਲਈ ਅਸੀਂ ਸਾਰੇ ਮੌਜੂਦ ਹਾਂ, ਉਨ੍ਹਾਂ ਨੂੰ ਸਰਕਾਰ ਚਲਾਉਣ 'ਤੇ ਧਿਆਨ ਦੇਣਾ ਚਾਹੀਦਾ ਹੈ।
ਇਹ ਵੀ ਪੜ੍ਹੋ: Yamuna Danger Mark: ਦਿੱਲੀ 'ਚ ਮੁੜ ਮੰਡਰਾਇਆ ਹੜ੍ਹ ਦਾ ਖ਼ਤਰਾ, ਖਤਰੇ ਦੇ ਨਿਸ਼ਾਨ ਤੋਂ ਉਪਰ ਪਹੁੰਚਿਆ ਯਮੁਨਾ ਦਾ ਪਾਣੀ