ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਹਰਿਰਾਏ ਸਾਹਿਬ ਜੀ ਦਾ ਗੁਰਤਾਗੱਦੀ ਦਿਵਸ ਮਨਾਇਆ

Shri Guru Har Rai Sahib Ji : SGPC ਵੱਲੋਂ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਦੀ ਛਤਰ-ਛਾਇਆ ਹੇਠ ਕੀਰਤਪੁਰ ਸਾਹਿਬ ਦੇ ਇਤਿਹਾਸਿਕ ਗੁਰਦੁਆਰਾ ਸ਼ੀਸ਼ ਮਹਿਲ ਸਾਹਿਬ ਵਿਖੇ ਸ਼ਰਧਾ ਸਤਿਕਾਰ ਸਹਿਤ ਮਨਾਇਆ ਗਿਆ, ਜਿਸ ਵਿੱਚ ਸਭ ਤੋਂ ਪਹਿਲਾਂ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ।

By  KRISHAN KUMAR SHARMA March 17th 2026 11:44 AM -- Updated: March 17th 2026 11:53 AM

Shri Guru Har Rai Sahib Ji : ਸੱਤਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਰਾਏ ਸਾਹਿਬ ਜੀ ਦਾ ਗੁਰਤਾ ਗੱਦੀ ਦਿਵਸ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੀ ਛਤਰ-ਛਾਇਆ ਹੇਠ ਕੀਰਤਪੁਰ ਸਾਹਿਬ ਦੇ ਇਤਿਹਾਸਿਕ ਗੁਰਦੁਆਰਾ ਸ਼ੀਸ਼ ਮਹਿਲ ਸਾਹਿਬ ਵਿਖੇ ਸ਼ਰਧਾ ਸਤਿਕਾਰ ਸਹਿਤ ਮਨਾਇਆ ਗਿਆ, ਜਿਸ ਵਿੱਚ ਸਭ ਤੋਂ ਪਹਿਲਾਂ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ। ਇਸ ਮੌਕੇ ਭੋਗ ਦੀ ਅਰਦਾਸ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਜੋਗਿੰਦਰ ਸਿੰਘ ਵੱਲੋਂ ਕੀਤੀ ਗਈ।

ਉਪਰੰਤ ਧਾਰਮਿਕ ਦੀਵਾਨ ਸਜਾਇਆ ਗਿਆ, ਜਿਸ ਵਿੱਚ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਹਜ਼ੂਰੀ ਰਾਗੀ ਜੱਥਿਆਂ ਵੱਲੋਂ ਆਈ ਸੰਗਤ ਨੂੰ ਗੁਰੂ ਸਾਹਿਬ ਜੀ ਦੇ ਚਰਨਾਂ ਨਾਲ ਜੋੜਿਆ ਗਿਆ। ਇਸ ਮੌਕੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਵੱਲੋਂ ਸ੍ਰੀ ਗੁਰੂ ਹਰਿਰਾਏ ਸਾਹਿਬ ਜੀ ਦੇ ਗੁਰਤਾ ਗੱਦੀ ਦਿਵਸ ਬਾਰੇ ਜਿੱਥੇ ਵਿਸਤਾਰ ਰੂਪ ਵਿੱਚ ਜਾਣਕਾਰੀ ਦਿੱਤੀ ਉੱਥੇ ਹੀ ਗੁਰਤਾ ਗੱਦੀ ਦਿਵਸ ਦੀ ਸਿੱਖ ਸੰਗਤ ਨੂੰ ਵਧਾਈ ਵੀ ਦਿੱਤੀ।

ਇਸ ਮੌਕੇ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਜੱਥੇਦਾਰ ਤਖਤ ਸ੍ਰੀ ਕੇਸਗੜ੍ਹ ਸਾਹਿਬ, ਭਾਈ ਅਮਰਜੀਤ ਸਿੰਘ ਚਾਵਲਾ ਮੁੱਖ ਬੁਲਾਰਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਸ਼੍ਰੀ ਅਨੰਦਪੁਰ ਸਾਹਿਬ, ਭਾਈ ਮਲਕੀਤ ਸਿੰਘ ਮੈਨੇਜਰ ਤਖਤ ਸ਼੍ਰੀ ਕੇਸਗੜ੍ਹ ਸਾਹਿਬ, ਐਡਵੋਕੇਟ ਹਰਦੇਵ ਸਿੰਘ ਹੈਪੀ ਵਧੀਕ ਮੈਨੇਜਰ ਤਖਤ ਸ੍ਰੀ ਕੇਸਗੜ੍ਹ ਸਾਹਿਬ, ਅਮਰਜੀਤ ਸਿੰਘ ਬਾੜੀਆਂ ਮੈਨੇਜਰ, ਫਤਿਹ ਸਿੰਘ, ਭੁਪਿੰਦਰ ਸਿੰਘ, ਸੁਖਦੇਵ ਸਿੰਘ ਪੋਲੂ, ਸੁਰਿੰਦਰ ਸਿੰਘ ਰਾਜਾ, ਮਿਸਤਰੀ ਹਾਕਮ ਸਿੰਘ ਆਦਿ ਤੋਂ ਇਲਾਵਾ ਵੱਡੀ ਗਿਣਤੀ 'ਚੋਂ ਸੰਗਤਾਂ ਹਾਜ਼ਰ ਸਨ।

Related Post