SGPC ਨੇ ਪੰਜਾਬ ਸਰਕਾਰ ਨੂੰ ਕੀਰਤਨ ਦਰਬਾਰ ਆਯੋਜਿਤ ਕਰਨ ਦੀ ਨਹੀਂ ਦਿੱਤੀ ਇਜਾਜ਼ਤ, ਇਸ ਕਾਰਨ ਸ਼੍ਰੋਮਣੀ ਕਮੇਟੀ ਨੇ ਲਿਆ ਫੈਸਲਾ

ਦੱਸ ਦਈਏ ਕਿ ਪੰਜਾਬ ਸਰਕਾਰ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਸਮੇਤ ਵੱਖ ਵੱਖ ਸਥਾਨਾਂ ਤੇ ਇਤਿਹਾਸਿਕ ਗੁਰਦੁਆਰਾ ਸਾਹਿਬਾਨ ਦੇ ਵਿੱਚ ਕੀਰਤਨ ਦਰਬਾਰ ਦਾ ਆਯੋਜਨ ਕਰਨ ਸਬੰਧੀ ਸ਼੍ਰੋਮਣੀ ਕਮੇਟੀ ਤੋਂ ਇਜਾਜ਼ਤ ਮੰਗੀ ਗਈ ਸੀ।

By  Aarti November 8th 2025 01:30 PM

SGPC News : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਜਾਬ ਸਰਕਾਰ ਨੂੰ ਕਮੇਟੀ ਦੇ ਪ੍ਰਬੰਧ ਅਧੀਨ ਇਤਿਹਾਸਿਕ ਗੁਰਦੁਆਰਾ ਸਾਹਿਬਾਨ ਦੇ ਵਿੱਚ ਕੀਰਤਨ ਦਰਬਾਰ ਕਰਨ ਦੀ ਆਗਿਆ ਦੇਣ ਤੋਂ ਇਨਕਾਰ ਕਰ ਦਿੱਤਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਿਕ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮਰਿਆਦਾ ਨੂੰ ਮੁੱਖ ਰੱਖਦਿਆਂ ਫੈਸਲਾ ਲਿਆ ਗਿਆ ਹੈ। 

ਦੱਸ ਦਈਏ ਕਿ ਪੰਜਾਬ ਸਰਕਾਰ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਸਮੇਤ ਵੱਖ ਵੱਖ ਸਥਾਨਾਂ ਤੇ ਇਤਿਹਾਸਿਕ ਗੁਰਦੁਆਰਾ ਸਾਹਿਬਾਨ ਦੇ ਵਿੱਚ ਕੀਰਤਨ ਦਰਬਾਰ ਦਾ ਆਯੋਜਨ ਕਰਨ ਸਬੰਧੀ ਸ਼੍ਰੋਮਣੀ ਕਮੇਟੀ ਤੋਂ ਇਜਾਜ਼ਤ ਮੰਗੀ ਗਈ ਸੀ। 

ਕਾਬਿਲੇਗੌਰ ਹੈ ਕਿ ਸ਼੍ਰੀਨਗਰ ਵਿਖੇ ਪੰਜਾਬ ਸਰਕਾਰ ਵੱਲੋਂ ਸ਼੍ਰੀਨਗਰ ਵਿਖੇ ਗੁਰੂ ਸਾਹਿਬ ਦੀ ਸ਼ਹਾਦਤ ਨੂੰ ਸਮਰਪਿਤ ਕਰਵਾਏ ਗਏ ਸਮਾਗਮ ਵਿੱਚ ਬੇਅਦਬੀ ਹੋਈ ਸੀ। ਇਸ ਮਗਰੋਂ  ਮਾਮਲਾ ਕਾਫੀ ਗਰਮਾਇਆ ਸੀ ਨਾਲ ਹੀ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਧਾਰਮਿਕ ਸਜ਼ਾ ਸੁਣਾਈ ਗਈ ਸੀ।

ਦੂਜੇ ਪਾਸੇ ਸ਼੍ਰੋਮਣੀ ਕਮੇਟੀ ਅਨੁਸਾਰ ਧਾਰਮਿਕ ਸਮਾਗਮਾਂ ਅਤੇ ਕੀਰਤਨ ਦਰਬਾਰ ਦਾ ਆਯੋਜਨ ਕਰਨਾ ਜਾਂ ਫਿਰ ਨਗਰ ਕੀਰਤਨ ਸਜਾਉਣਾ ਇਹ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਕਾਰਜ ਖੇਤਰ ਹੈ। ਸੂਬਾ ਸਰਕਾਰ ਇਸ ਵਿੱਚ ਦਖਲ ਅੰਦਾਜੀ ਕਰਨ ਦੀ ਥਾਂ ਸ਼੍ਰੋਮਣੀ ਕਮੇਟੀ ਨੂੰ ਸਹਿਯੋਗ ਦੇ ਕੇ ਆਪਣੀ ਜਿੰਮੇਵਾਰੀ ਪੂਰੀ ਕਰੇ। 

ਇਹ ਵੀ ਪੜ੍ਹੋ : Punjab Gets Vande Bharat Express : ਪੰਜਾਬ ਨੂੰ ਮਿਲੀ ਇੱਕ ਹੋਰ ਵੰਦੇ ਭਾਰਤ ਟ੍ਰੇਨ ਦੀ ਸੌਗਾਤ; ਰੇਲ ਮਾਰਗ ਰਾਹੀਂ ਤਖ਼ਤ ਸ੍ਰੀ ਦਮਦਮਾ ਸਾਹਿਬ ਨੂੰ ਵੀ ਜੋੜਿਆ ਜਾਵੇਗਾ

Related Post