Shiromani Gurdwara Parbandhak Committee ਨੇ GTC Network ਖਿਲਾਫ ਸ਼ਿਕਾਇਤ ਕਰਵਾਈ ਦਰਜ, ਜਾਣੋ ਕੀ ਹੈ ਮਾਮਲਾ
SGPC Complaint Against GTC : ਦੱਸ ਦਈਏ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਯੂਟਿਊਬ ਚੈਨਲ ਤੋਂ ਸ੍ਰੀ ਦਰਬਾਰ ਸਾਹਿਬ ਦੇ ਲਾਈਵ ਪ੍ਰਸਾਰਨ ਦਾ ਗੈਰ ਕਾਨੂੰਨੀ ਢੰਗ ਨਾਲ ਮੁੜ ਪ੍ਰਸਾਰਨ ਕਰਨ ਦੇ ਦੋਸ਼ਾਂ ਤਹਿਤ ਬਣਦੀ ਕਾਰਵਾਈ ਕਰਨ ਦੀ ਮੰਗ ਕੀਤੀ ਗਈ।
SGPC Complaint Against GTC : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜੀਟੀਸੀ ਨੈੱਟਵਰਕ ਦੇ ਖਿਲਾਫ ਪੁਲਿਸ ਕਮਿਸ਼ਨਰ ਅੰਮ੍ਰਿਤਸਰ ਨੂੰ ਸ਼ਿਕਾਇਤ ਦਰਜ ਕਰਵਾਈ ਗਈ ਹੈ। ਨਾਲ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਯੂਟਿਊਬ ਚੈਨਲ ਤੋਂ ਸ੍ਰੀ ਦਰਬਾਰ ਸਾਹਿਬ ਦੇ ਲਾਈਵ ਪ੍ਰਸਾਰਨ ਦਾ ਗੈਰ ਕਾਨੂੰਨੀ ਢੰਗ ਨਾਲ ਮੁੜ ਪ੍ਰਸਾਰਨ ਕਰਨ ਦੇ ਦੋਸ਼ਾਂ ਤਹਿਤ ਬਣਦੀ ਕਾਰਵਾਈ ਕਰਨ ਦੀ ਮੰਗ ਕੀਤੀ ਗਈ ਹੈ।
ਸ਼੍ਰੋਮਣੀ ਕਮੇਟੀ ਨੇ ਕਾਰਵਾਈ ਦੀ ਕੀਤੀ ਮੰਗ
ਸ਼੍ਰੋਮਣੀ ਕਮੇਟੀ ਦਾ ਸਪੱਸ਼ਟ ਤੌਰ ’ਤੇ ਕਹਿਣਾ ਹੈ ਕਿ ਸ੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਪ੍ਰਸਾਰਨ ਦੀ ਪ੍ਰਵਾਨਗੀ ਦੇਣਾ ਹੈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਏਕਾ ਅਧਿਕਾਰ ਹੈ।

ਪੀਟੀਸੀ ਨੈੱਟਵਰਕ ਵੱਲੋਂ ਦਿੱਤੀ ਜਾ ਰਹੀ ਮੁਫਤ ਸੇਵਾ- ਸ਼੍ਰੋਮਣੀ ਕਮੇਟੀ
ਉਨ੍ਹਾਂ ਨੇ ਇਹ ਵੀ ਕਿਹਾ ਹੈ ਕਿ ਪੀਟੀਸੀ ਨੈੱਟਵਰਕ ਵੱਲੋਂ ਸ਼੍ਰੋਮਣੀ ਕਮੇਟੀ ਦੇ ਯੂਟੀਊਬ ਚੈਨਲ ਲਈ ਬਿਨਾਂ ਪੈਸਾ ਲਏ ਲਿੰਕ ਮੁਹਈਆ ਕਰਵਾਉਣ ਦੀ ਮੁਫਤ ਸੇਵਾ ਦਿੱਤੀ ਜਾ ਰਹੀ ਹੈ। ਜੀਟੀਸੀ ਨੈੱਟਵਰਕ ਵੱਲੋਂ ਰਾਤ 9 ਵਜੇ ਸ਼੍ਰੋਮਣੀ ਕਮੇਟੀ ਨੂੰ ਚਿੱਠੀ ਭੇਜ ਕੇ ਲਾਈਵ ਪ੍ਰਸਾਰਨ ਦੀ ਪ੍ਰਵਾਨਗੀ ਮੰਗੀ ਗਈ ਸੀ ਪਰ ਬਿਨਾਂ ਚਿੱਠੀ ਦੇ ਜਵਾਬ ਦਾ ਇੰਤਜ਼ਾਰ ਕੀਤੇ ਅਗਲੇ ਦਿਨ ਤੜਕਸਾਰ ਹੀ ਯੂਟੀਊਬ ਚੈਨਲ ਤੋਂ ਲਿੰਕ ਲੈ ਕੇ ਮੁੜ ਪ੍ਰਸਾਰਨ ਆਰੰਭ ਕੀਤਾ ਗਿਆ।

ਹਾਈਕੋਰਟ ਦਾ ਵੀ ਰੁਖ ਕਰੇਗੀ ਸ਼੍ਰੋਮਣੀ ਕਮੇਟੀ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਐਡਵੋਕੇਟ ਅਮਨਬੀਰ ਸਿੰਘ ਸਿਆਲੀ ਕਾਨੂੰਨੀ ਸਲਾਹਕਾਰ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਕਾਨੂੰਨੀ ਨੋਟਿਸ ਜੀਟੀਸੀ ਨੈਟਵਰਕ ਨੂੰ ਪਹਿਲਾਂ ਹੀ ਭੇਜਿਆ ਜਾ ਚੁੱਕਿਆ ਹੈ। ਹੁਣ ਜੀਟੀਸੀ ਨੈੱਟਵਰਕ ਦੇ ਮੈਨੇਜਿੰਗ ਡਾਇਰੈਕਟਰ ਖਿਲਾਫ ਪੁਲਿਸ ਨੂੰ ਸ਼ਿਕਰਾਇਤ ਦਿੱਤੀ ਗਈ ਹੈ।
ਸ਼ਿਕਾਇਤ ਮਿਲਣ ਮਗਰੋਂ ਪੁਲਿਸ ਕਮਿਸ਼ਨਰ ਵੱਲੋਂ ਇਸ ਮਾਮਲੇ ਦੀ ਜਾਂਚ ਕਰਕੇ ਕਾਰਵਾਈ ਦਾ ਭਰੋਸਾ ਦਿੱਤਾ ਗਿਆ ਹੈ। ਉਨ੍ਹਾਂ ਇਹ ਵੀ ਕਿਹਾ ਕਿ ਲੋੜ ਪੈਣ ’ਤੇ ਸ਼੍ਰੋਮਣੀ ਕਮੇਟੀ ਵੱਲੋਂ ਪੰਜਾਬ ਤੇ ਹਰਿਆਣਾ ਹਾਈਕੋਰਟ ਦਾ ਵੀ ਰੁਖ ਕੀਤਾ ਜਾਵੇਗਾ।
ਇਹ ਵੀ ਪੜ੍ਹੋ : Gurbani Live Telecast : ਸ਼੍ਰੋਮਣੀ ਕਮੇਟੀ ਨੇ GTC News ਨੂੰ ਭੇਜਿਆ ਨੋਟਿਸ, ਗੁਰਬਾਣੀ ਪ੍ਰਸਾਰਣ ਦੇ ਸਾਰੇ ਅਧਿਕਾਰ SGPC ਕੋਲ ਰਾਖਵੇਂ
ਐਸਜੀਪੀਸੀ ਪ੍ਰਧਾਨ ਦੀ ਜੀਟੀਸੀ ਨੈੱਟਵਰਕ ਨੂੰ ਚਿਤਾਵਨੀ
ਕਾਬਿਲੇਗੌਰ ਹੈ ਕਿ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਦੇ ਲਾਈਵ ਪ੍ਰਸਾਰਣ ਦੇ ਮਾਮਲੇ 'ਤੇ ਸ਼੍ਰੋਮਣੀ ਕਮੇਟੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੇ GTC ਨੈੱਟਵਰਕ ਵੱਲੋਂ ਗੁਰਬਾਣੀ ਦਾ ਲਾਈਵ ਪ੍ਰਸਾਰਣ ਆਪਣੇ ਚੈਨਲ 'ਤੇ ਬਿਨਾਂ ਮਨਜੂਰੀ ਚਲਾਏ ਜਾਣ 'ਤੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ (Adv Harjinder Singh Dhami) ਨੇ ਚੈਨਲ ਨੂੰ ਸਖਤ ਚਿਤਾਵਨੀ ਦਿੱਤੀ ਸੀ। ਉਨ੍ਹਾਂ ਚੈਨਲ ਨੂੰ ਗੁਰਬਾਣੀ ਪ੍ਰਸਾਰਣ ਤੁਰੰਤ ਬੰਦ ਕਰਨ ਲਈ ਕਿਹਾ ਸੀ। ਉਨ੍ਹਾਂ ਇਹ ਵੀ ਕਿਹਾ ਸੀ ਕਿ ਚੈਨਲ ਨੂੰ ਲਾਈਵ ਪ੍ਰਸਾਰਣ ਸਬੰਧੀ ਭੇਜੀ ਚਿੱਠੀ ਦਾ ਜਿਥੇ ਜਵਾਬ ਦਿੱਤਾ ਗਿਆ ਹੈ, ਉਥੇ ਹੀ ਬਿਨਾਂ ਮਨਜੂਰੀ ਲਾਈਵ ਕਰਨ ਲਈ ਨੋਟਿਸ ਵੀ ਭੇਜਿਆ ਗਿਆ ਹੈ।
'ਲਾਈਵ ਪ੍ਰਸਾਰਣ ਦੇ ਸਾਰੇ ਅਧਿਕਾਰ ਸ਼੍ਰੋਮਣੀ ਕਮੇਟੀ ਕੋਲ ਰਾਖਵੇਂ'
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੇ ਕਿਹਾ ਕਿ ਗੁਰਬਾਣੀ ਦੇ ਲਾਈਵ ਪ੍ਰਸਾਰਣ ਦਾ ਅਧਿਕਾਰ ਕੇਵਲ ਸ਼੍ਰੋਮਣੀ ਕਮੇਟੀ ਕੋਲ ਹੈ ਅਤੇ ਬਿਨਾਂ ਮਨਜ਼ੂਰੀ ਕਿਸੇ ਵੀ ਚੈਨਲ ਵੱਲੋਂ ਇਸ ਦਾ ਪ੍ਰਸਾਰਣ ਕਰਨਾ ਨਿਯਮਾਂ ਦੇ ਉਲਟ ਹੈ। ਧਾਮੀ ਨੇ GTC ਚੈਨਲ ਨੂੰ ਤੁਰੰਤ ਲਾਈਵ ਟੈਲੀਕਾਸਟ ਬੰਦ ਕਰਨ ਦੀ ਚਿਤਾਵਨੀ ਦਿੰਦਿਆਂ ਦੱਸਿਆ ਕਿ SGPC ਵੱਲੋਂ ਚੈਨਲ ਨੂੰ ਕਾਨੂੰਨੀ ਨੋਟਿਸ ਅਤੇ ਚਿੱਠੀ ਭੇਜੀ ਜਾ ਚੁੱਕੀ ਹੈ, ਜਿਸ ਦਾ ਜਵਾਬ ਵੀ ਭੇਜ ਦਿੱਤਾ ਗਿਆ ਹੈ।