Ferozepur Shopkeeper Shot : ਪੰਜਾਬ ਚ ਚਿੱਟੇ ਦਿਨ ਵਪਾਰੀ ਦਾ ਗੋਲੀਆਂ ਮਾਰ ਕੇ ਕਤਲ, ਮੱਖੂ ਚ ਬਾਜ਼ਾਰ ਬੰਦ, ਦੁਕਾਨਦਾਰਾਂ ਚ ਸਹਿਮ

Ferozepur Murder : ਮੱਖੂ ਦੇ ਇੱਕ ਗਾਬਾ ਕਰਿਆਨਾ ਸਟੋਰ 'ਤੇ ਇੱਕ ਨੌਜਵਾਨ ਗੁਰਚਰਨ ਸਿੰਘ ਕਾਲਾ ਗਾਬਾ ਦਾ ਦੋ ਮੋਟਰਸਾਈਕਲ ਸਵਾਰ ਹਮਲਾਵਰਾਂ ਨੇ ਅੰਨੇਵਾਹ ਗੋਲੀਆਂ ਚਲਾ ਦਿੱਤੀਆਂ, ਜਿਸ ਦੌਰਾਨ ਨੌਜਵਾਨ ਗੰਭੀਰ ਜ਼ਖਮੀ ਹੋ ਗਿਆ, ਜਿਸਨੂੰ ਹਸਪਤਾਲ ਲਿਜਾਇਆ ਗਿਆ ਪਰ ਉਥੇ ਉਸਦੀ ਮੌਤ ਹੋ ਗਈ।

By  KRISHAN KUMAR SHARMA June 1st 2026 04:41 PM -- Updated: June 1st 2026 05:21 PM

Ferozepur Shopkeeper Shot : ਫਿਰੋਜ਼ਪੁਰ ਅੰਦਰ ਗੋਲੀਆਂ ਚੱਲਣ ਦੀਆਂ ਘਟਨਾਵਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ। ਤਾਜੀ ਘਟਨਾ ਫਿਰੋਜ਼ਪੁਰ ਦੇ ਕਸਬਾ ਮੱਖੂ ਵਿੱਚ ਵਾਪਰੀ ਹੈ। ਜਿਥੇ ਦਿਨ ਦਿਹਾੜੇ ਇੱਕ ਦੁਕਾਨਦਾਰ ਗੁਰਚਰਨ ਸਿੰਘ ਕਾਲਾ ਗਾਬਾ ਦਾ ਗੋਲੀਆਂ ਮਾਰ (Firing) ਕੇ ਕਤਲ ਕਰ ਦਿੱਤਾ ਗਿਆ ਹੈ। 

ਜਾਣਕਾਰੀ ਅਨੁਸਾਰ, ਕਸਬਾ ਮੱਖੂ (Makhu Murder) ਦੇ ਇੱਕ ਗਾਬਾ ਕਰਿਆਨਾ ਸਟੋਰ 'ਤੇ ਇੱਕ ਨੌਜਵਾਨ ਗੁਰਚਰਨ ਸਿੰਘ ਕਾਲਾ ਗਾਬਾ ਦਾ ਦੋ ਮੋਟਰਸਾਈਕਲ ਸਵਾਰ ਹਮਲਾਵਰਾਂ ਨੇ ਅੰਨੇਵਾਹ ਗੋਲੀਆਂ ਚਲਾ ਦਿੱਤੀਆਂ, ਜਿਸ ਦੌਰਾਨ ਨੌਜਵਾਨ ਗੰਭੀਰ ਜ਼ਖਮੀ ਹੋ ਗਿਆ, ਜਿਸਨੂੰ ਹਸਪਤਾਲ ਲਿਜਾਇਆ ਗਿਆ ਪਰ ਉਥੇ ਉਸਦੀ ਮੌਤ ਹੋ ਗਈ।

ਚਿੱਟੇ ਦਿਨ ਵਾਪਰੀ ਇਸ ਘਟਨਾ ਨਾਲ ਇਲਾਕੇ ਭਰ 'ਚ ਸਹਿਮ ਤੇ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਹੈ। ਦੁਕਾਨਦਾਰਾਂ ਵੱਲੋਂ ਘਟਨਾ ਦੀ ਸਖਤ ਨਿਖੇਧੀ ਕੀਤੀ ਜਾ ਰਹੀ ਹੈ ਅਤੇ ਰੋਸ ਵੱਜੋਂ ਪੂਰਾ ਬਾਜ਼ਾਰ ਬੰਦ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ... ਪੰਜਾਬ 'ਚ ਚਿੱਟੇ ਦਿਨ ਵਪਾਰੀ ਦਾ ਗੋਲੀਆਂ ਮਾਰ ਕੇ ਕਤਲ, ਮੱਖੂ 'ਚ ਬਾਜ਼ਾਰ ਬੰਦ, ਦੁਕਾਨਦਾਰਾਂ 'ਚ ਸਹਿਮ

ਫਿਲਹਾਲ, ਕਤਲ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਕਿ ਕਿਸ ਕਾਰਨ ਨੂੰ ਲੈ ਕੇ ਇਹ ਗੋਲੀਆਂ ਚਲਾਈਆਂ ਗਈਆਂ ਅਤੇ ਗੋਲੀਆਂ ਚਲਾਉਣ ਵਾਲੇ ਹਮਲਾਵਰ ਕੌਣ ਸਨ ? ਮੌਕੇ 'ਤੇ ਕਾਂਗਰਸ ਦੇ ਸਾਬਕਾ ਵਿਧਾਇਕ ਕੁਲਬੀਰ ਸਿੰਘ ਜੀਰਾ ਨੇ ਪੁਲਿਸ ਪ੍ਰਸ਼ਾਸਨ 'ਤੇ ਸਵਾਲ ਖੜੇ ਕੀਤੇ ਹਨ ਅਤੇ ਜਲਦ ਹਮਲਾਵਰਾਂ ਨੂੰ ਫੜਨ ਦੀ ਮੰਗ ਕੀਤੀ ਹੈ।

ਪੁਲਿਸ ਨੇ ਸੂਚਨਾ ਮਿਲਣ 'ਤੇ ਘਟਨਾ ਸਥਾਨ 'ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਹੇਠ ਲੈ ਲਿਆ ਹੈ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਵੱਲੋਂ ਸੀਸੀਟੀਵੀ ਨੂੰ ਕਬਜ਼ੇ 'ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਦੱਸਿਆ ਜਾ ਰਿਹਾ ਹੈ ਕਿ ਸੀਸੀਟੀਵੀ ਵਿੱਚ ਦੋ ਦੋ ਮੋਟਰਸਾਈਕਲ ਸਵਾਰ ਹਮਲਾ ਵਿਖਾਈ ਦੇ ਰਹੇ ਹਨ, ਜਿਨ੍ਹਾਂ ਨੂੰ ਲੈ ਕੇ ਪੁਲਿਸ ਵੱਲੋਂ ਭਾਲ ਲਈ ਟੀਮਾਂ ਬਣਾ ਕੇ ਭਾਲ ਕੀਤੀ ਜਾ ਰਹੀ ਹੈ।

Related Post