Mohali Bestech Mall ’ਚ ਸਥਿਤ ਕਲੱਬ ’ਚ ਚੱਲੀਆਂ ਗੋਲੀਆਂ, ਇੱਕ ਨੌਜਵਾਨ ਹੋਇਆ ਜ਼ਖਮੀ, ਜਾਣੋ ਮਾਮਲਾ

ਹੁਣ ਤੱਕ ਮਿਲੀ ਜਾਣਕਾਰੀ ਅਨੁਸਾਰ ਇਹ ਪੂਰੀ ਘਟਨਾ ਦੁਪਹਿਰ 2:00 ਵਜੇ ਦੇ ਕਰੀਬ ਵਾਪਰੀ। ਜਿੱਥੇ ਰਾਜਸਥਾਨ ਤੋਂ 5 ਤੋਂ 6 ਨੌਜਵਾਨ ਕਲੱਬ ਵਿੱਚ ਮੌਜ-ਮਸਤੀ ਕਰਨ ਆਏ ਸੀ।

By  Aarti June 19th 2025 02:40 PM

Mohali Bestech Mall :  ਚੰਡੀਗੜ੍ਹ ਦੇ ਨਾਲ ਲੱਗਦੇ ਮੋਹਾਲੀ ਦੇ 11ਵੇਂ ਫੇਜ਼ ਬੈਸਟੇਕ ਮਾਲ ਵਿੱਚ ਸਥਿਤ ਇੱਕ ਕਲੱਬ ਵਿੱਚ ਦੇਰ ਰਾਤ ਗੋਲੀ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਿਕ ਰਾਜਸਥਾਨ ਤੋਂ ਆਏ ਇੱਕ ਨੌਜਵਾਨ ਨੂੰ ਗੋਲੀ ਲੱਗੀ ਹੈ। ਜਿਸ ਨੂੰ ਹਸਪਤਾਲ ’ਚ ਭਰਤੀ ਕਰਵਾਇਆ ਗਿਆ ਹੈ। 

ਹੁਣ ਤੱਕ ਮਿਲੀ ਜਾਣਕਾਰੀ ਅਨੁਸਾਰ ਇਹ ਪੂਰੀ ਘਟਨਾ ਦੁਪਹਿਰ 2:00 ਵਜੇ ਦੇ ਕਰੀਬ ਵਾਪਰੀ। ਜਿੱਥੇ ਰਾਜਸਥਾਨ ਤੋਂ 5 ਤੋਂ 6 ਨੌਜਵਾਨ ਕਲੱਬ ਵਿੱਚ ਮੌਜ-ਮਸਤੀ ਕਰਨ ਆਏ ਸਨ। ਪਹਿਲਾਂ ਉਨ੍ਹਾਂ ਦੀ ਕਲੱਬ ਦੇ ਇੱਕ ਨੌਜਵਾਨ ਨਾਲ ਕਿਸੇ ਗੱਲ ਨੂੰ ਲੈ ਕੇ ਬਹਿਸ ਹੋਈ ਅਤੇ ਕਲੱਬ ਤੋਂ ਬਾਹਰ ਆਉਂਦੇ ਹੀ ਉਨ੍ਹਾਂ ਨੇ ਗੰਗਾਨਗਰ ਦੇ ਇੱਕ ਨੌਜਵਾਨ 'ਤੇ ਗੋਲੀ ਚਲਾ ਦਿੱਤੀ ਜਿਸ ਵਿੱਚ ਨੌਜਵਾਨ ਨੂੰ ਗੋਲੀ ਲੱਗ ਗਈ।

ਜਾਣਕਾਰੀ ਅਨੁਸਾਰ ਜ਼ਖਮੀ ਨੌਜਵਾਨ ਨੂੰ ਸੋਹਾਣਾ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ ਜਿੱਥੇ ਉਸਦੀ ਸਰਜਰੀ ਹੋਈ। ਪੁਲਿਸ ਅਨੁਸਾਰ ਗੋਲੀਆਂ ਚਲਾਉਣ ਵਾਲੇ ਨੌਜਵਾਨਾਂ ਦੀ ਪਛਾਣ ਕਰ ਲਈ ਗਈ ਹੈ ਅਤੇ ਵੱਖ-ਵੱਖ ਟੀਮਾਂ ਬਣਾ ਕੇ ਛਾਪੇਮਾਰੀ ਕੀਤੀ ਜਾ ਰਹੀ ਹੈ। ਉਨ੍ਹਾਂ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਫੇਜ਼ 11 ਵਿੱਚ ਮਾਮਲਾ ਦਰਜ ਕਰ ਲਿਆ ਗਿਆ ਹੈ।

ਫਿਲਹਾਲ ਪੁਲਿਸ ਅਨੁਸਾਰ ਗੋਲੀਆਂ ਚਲਾਉਣ ਵਾਲੇ ਨੌਜਵਾਨਾਂ ਦੀ ਪਛਾਣ ਕਰ ਲਈ ਗਈ ਹੈ ਅਤੇ ਵੱਖ-ਵੱਖ ਟੀਮਾਂ ਬਣਾ ਕੇ ਛਾਪੇਮਾਰੀ ਕੀਤੀ ਜਾ ਰਹੀ ਹੈ। ਉਨ੍ਹਾਂ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਫੇਜ਼ 11 ਵਿੱਚ ਮਾਮਲਾ ਦਰਜ ਕਰ ਲਿਆ ਗਿਆ ਹੈ।

ਇਹ ਵੀ ਪੜ੍ਹੋ : Punjab University Chandigarh ’ਚ ਦਾਖਲਾ ਲੈਣ ਲਈ ਜਾਰੀ ਨਵੀਂਆਂ ਹਦਾਇਤਾ ਦਾ ਵਿਰੋਧ, ਜਾਣੋ ਕੀ ਹਨ ਨਵੇਂ ਨਿਯਮ

Related Post