Youth Festival ਦੌਰਾਨ ਦੋ ਧਿਰਾਂ ਵਿਚਾਲੇ ਚੱਲੀਆਂ ਤਾਬੜਤੋੜ ਗੋਲੀਆਂ, ਨੌਜਵਾਨਾਂ ਨੂੰ ਪਈਆਂ ਭਾਜੜਾਂ

ਮੌਕੇ ’ਤੇ ਪਹੁੰਚੇ ਐਸਪੀ ਸਿਟੀ ਨਰਿੰਦਰ ਸਿੰਘ ਨੇ ਦੱਸਿਆ ਸਰਕਾਰੀ ਰਜਿੰਦਰਾ ਕਾਲਜ ਵਿਖੇ ਯੂਥ ਫੈਸਟੀਵਲ ਦੌਰਾਨ ਵਿਦਿਆਰਥੀਆਂ ਵਿੱਚ ਝਗੜਾ ਹੋਇਆ ਜਿਸ ਦੌਰਾਨ ਇੱਕ ਵਿਦਿਆਰਥੀ ਵੱਲੋਂ ਫਾਇਰਿੰਗ ਵੀ ਕੀਤੀ ਗਈ।

By  Aarti October 14th 2025 03:36 PM

Bathinda News : ਬਠਿੰਡਾ ’ਚ ਸਰਕਾਰੀ ਰਜਿੰਦਰਾ ਕਾਲਜ ’ਚ ਕਰਵਾਏ ਜਾ ਰਹੇ ਯੂਥ ਫੈਸਟੀਵਲ ’ਚ ਇਸ ਸਮੇਂ ਹੰਗਾਮਾ ਹੋ ਗਿਆ ਜਦੋ ਕੁਝ ਨੌਜਵਾਨਾਂ ਵੱਲੋਂ ਹਵਾਈ ਫਾਇਰਿੰਗ ਕੀਤੀ ਗਈ। ਮਿਲੀ ਜਾਣਕਾਰੀ ਮੁਤਾਬਿਕ ਦੋ ਧਿਰਾਂ ਵਿਚਾਲੇ ਝਗੜਾ ਹੋ ਗਿਆ ਜਿਸ ਤੋਂ ਬਾਅਦ ਇੱਕ ਨੌਜਵਾਨ ਵੱਲੋਂ ਦੂਜੀ ਧਿਰ ’ਤੇ ਫਾਇਰਿੰਗ ਕੀਤੀ ਗਈ ਜਿਸ ਤੋਂ ਬਾਅਦ ਮਾਹੌਲ ਬੇਹੱਦ ਹੀ ਤਣਾਅਪੂਰਨ ਹੋ ਗਿਆ। ਹਾਲਾਂਕਿ ਮੌਕੇ ’ਤੇ ਪਹੁੰਚੀ ਪੁਲਿਸ ਵੱਲੋਂ ਮਾਹੌਲ ਨੂੰ ਸ਼ਾਂਤ ਕਰਵਾਇਆ ਗਿਆ। 

ਦੱਸ ਦਈਏ ਕਿ ਉਕਤ ਮੁਲਜ਼ਮ ਨੌਜਵਾਨਾਂ ਵੱਲੋਂ ਕਿਸੇ ਪੁਰਾਣੀ ਰੰਜਿਸ਼ ਦੇ ਚੱਲਦੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਸੀ। ਘਟਨਾ ਦਾ ਪਤਾ ਚੱਲਦੇ ਹੀ ਵੱਡੀ ਗਿਣਤੀ ’ਚ ਪੁਲਿਸ ਪਹੁੰਚੀ। ਨੌਜਵਾਨ ਵੱਲੋਂ ਤਿੰਨ ਤੋਂ ਚਾਰ ਰਾਊਂਡ ਫਾਇਰ ਕੀਤੇ ਗਏ ਸੀ। ਪਰ ਇਸ ਦੌਰਾਨ ਕਿਸੇ ਵੀ ਤਰ੍ਹਾਂ ਦਾ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ। 

ਮੌਕੇ ’ਤੇ ਪਹੁੰਚੇ ਐਸਪੀ ਸਿਟੀ ਨਰਿੰਦਰ ਸਿੰਘ ਨੇ ਦੱਸਿਆ ਸਰਕਾਰੀ ਰਜਿੰਦਰਾ ਕਾਲਜ ਵਿਖੇ ਯੂਥ ਫੈਸਟੀਵਲ ਦੌਰਾਨ ਵਿਦਿਆਰਥੀਆਂ ਵਿੱਚ ਝਗੜਾ ਹੋਇਆ ਜਿਸ ਦੌਰਾਨ ਇੱਕ ਵਿਦਿਆਰਥੀ ਵੱਲੋਂ ਫਾਇਰਿੰਗ ਵੀ ਕੀਤੀ ਗਈ। ਗਣੀਮਤ ਇਹ ਰਹੀ ਕਿ ਇਸ ਦੌਰਾਨ ਕਿਸੇ ਵੀ ਤਰ੍ਹਾਂ ਦਾ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ। 

ਫਾਇਰਿੰਗ ਕਰਨ ਵਾਲੇ ਨੌਜਵਾਨ ਦੀ ਪਛਾਣ ਜਸਦੀਪ ਸਿੰਘ ਵਜੋਂ ਹੋਈ ਹੈ। ਜੋ ਕਿ ਬੀੜ ਵਹਿਮਣ ਦਾ ਰਹਿਣ ਵਾਲਾ ਹੈ। ਇਸ ਨੌਜਵਾਨ ਵੱਲੋਂ 32 ਬੋਰ ਦੇ ਪਿਸਤੌਲ ਨਾਲ ਹਵਾਈ ਫਾਇਰ ਕੀਤੇ ਹਨ, ਇਸ ਮਾਮਲੇ ਦੀ ਡੁਘਾਈ ਨਾਲ ਜਾਂਚ ਕਰਕੇ ਮੁਲਜ਼ਮ ਖਿਲਾਫ ਮਾਮਲਾ ਦਰਜ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ।  

ਉਨ੍ਹਾਂ ਦੱਸਿਆ ਕਿ ਮੌਕੇ ਦੇ ਗਵਾਹਾਂ ਮੁਤਾਬਕ ਤਿੰਨ ਤੋਂ ਚਾਰ ਰਾਊਂਡ ਫਾਇਰ ਕੀਤੇ ਗਏ ਹਨ, ਇਹਨਾਂ ਦੋ ਗਰੁੱਪਾਂ ਵਿੱਚ ਆਪਸ ਵਿੱਚ ਝਗੜਾ ਚੱਲ ਰਿਹਾ ਸੀ ਅਤੇ ਇਸ ਤੋਂ ਪਹਿਲਾਂ ਵੀ ਇਨ੍ਹਾਂ ’ਤੇ ਇੱਕ ਮਾਮਲਾ ਦਰਜ ਹੈ, ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮੌਕੇ ’ਤੇ ਜਖਮੀ ਹੋਣ ਦੀ ਕੋਈ ਸੂਚਨਾ ਨਹੀਂ ਮਿਲੀ ਪਰ ਮਾਮਲੇ ਦੀ ਡੁੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। 

ਇਹ ਵੀ ਪੜ੍ਹੋ : BBMB ’ਚ 4 ਪੱਕੇ ਮੈਂਬਰ ਬਣਾਉਣ ਦੀ ਤਿਆਰੀ ! ਕੇਂਦਰ ਸਰਕਾਰ ਨੇ ਪੰਜਾਬ, ਹਰਿਆਣਾ, ਹਿਮਾਚਲ ਤੇ ਰਾਜਸਥਾਨ ਨੂੰ ਲਿਖੀ ਚਿੱਠੀ

Related Post