ਸ਼ੁਭਕਰਨ ਸਿੰਘ ਦੀ ਮੌਤ ਦਾ ਮਾਮਲਾ; ਹਰਿਆਣਾ ਸਰਕਾਰ ਨੇ HC ਦੇ ਹੁਕਮਾਂ ਨੂੰ SC ’ਚ ਦਿੱਤੀ ਚੁਣੌਤੀ

By  Aarti March 14th 2024 04:31 PM

ShubhKaran Singh Death News: ਕਿਸਾਨ ਸ਼ੁਭਕਰਨ ਸਿੰਘ ਦੀ ਮੌਤ ਦੇ ਮਾਮਲੇ ’ਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਨੂੰ ਹਰਿਆਣਾ ਸਰਕਾਰ ਨੇ ਸੁਪਰੀਮ ਕੋਰਟ ’ਚ ਚੁਣੌਤੀ ਦਿੱਤੀ ਗਈ ਹੈ। ਇਸ ਮਾਮਲੇ ਦੀ ਜਾਂਚ ਲਈ ਜਾਂਚ ਕਮੇਟੀ ਸੇਵਾਮੁਕਤ ਜਸਟਿਸ ਜੈਸ਼੍ਰੀ ਠਾਕੁਰ ਦੀ ਪ੍ਰਧਾਨਗੀ ’ਚ ਗਠਿਤ ਕੀਤੀ ਗਈ ਸੀ। ਹਾਈਕੋਰਟ ਦੇ ਇਸੇ ਹੁਕਮਾਂ ਨੂੰ ਹਰਿਆਣਾ ਸਰਕਾਰ ਨੇ ਹੁਣ ਸੁਪਰੀਮ ਕੋਰਟ ’ਚ ਚੁਣੌਤੀ ਦੇ ਦਿੱਤੀ ਹੈ। 

ਹਰਿਆਣਾ ਸਰਕਾਰ ਨੇ ਆਪਣੀ ਅਪੀਲ ਵਿੱਚ ਕਿਹਾ ਹੈ ਕਿ ਹਰਿਆਣਾ ਪੁਲਿਸ ਨਾ ਸਿਰਫ਼ ਇਸ ਮਾਮਲੇ ਦੀ ਜਾਂਚ ਕਰਨ ਵਿੱਚ ਪੂਰੀ ਤਰ੍ਹਾਂ ਸਮਰੱਥ ਹੈ ਸਗੋਂ ਜਾਂਚ ਲਈ ਵੀ ਤਿਆਰ ਹੈ। ਇਸ ਮਾਮਲੇ ਦੀ ਜਾਂਚ ਲਈ ਇੱਕ ਸੇਵਾਮੁਕਤ ਜੱਜ ਦੀ ਪ੍ਰਧਾਨਗੀ ਹੇਠ ਕਮੇਟੀ ਦਾ ਗਠਨ ਕਰਦਿਆਂ ਹਾਈ ਕੋਰਟ ਨੇ ਇਹ ਵੀ ਨਹੀਂ ਕਿਹਾ ਕਿ ਹੁਣ ਤੱਕ ਦੀ ਜਾਂਚ ਵਿੱਚ ਕੋਈ ਕਮੀ ਆਈ ਹੈ। 

ਇਸ ਦੌਰਾਨ ਹਰਿਆਣਾ ਪੁਲਿਸ ਦੇ ਨਾਲ ਕੇਂਦਰੀ ਸੁਰੱਖਿਆ ਬਲ ਵੀ ਤਾਇਨਾਤ ਕੀਤੇ ਗਏ ਸਨ। ਸੁਪਰੀਮ ਕੋਰਟ 'ਚ ਅਪੀਲ ਦਾਇਰ ਕੀਤੀ ਗਈ ਹੈ, ਜਿਸ 'ਤੇ ਆਉਣ ਵਾਲੇ ਦਿਨਾਂ 'ਚ ਸੁਪਰੀਮ ਕੋਰਟ ਵੱਲੋਂ ਸੁਣਵਾਈ ਕੀਤੀ ਜਾ ਸਕਦੀ ਹੈ।

ਉੱਥੇ ਹੀ ਇਸ ਦੌਰਾਨ ਹਰਿਆਣਾ ਪੁਲਿਸ ਦੇ ਨਾਲ ਕੇਂਦਰੀ ਸੁਰੱਖਿਆ ਫੋਰਸ ਵੀ ਤੈਨਾਤ ਸੀ। ਸੁਪਰੀਮ ਕੋਰਟ ’ਚ ਪਟੀਸ਼ਨ ਦਾਇਰ ਕਰ ਦਿੱਤੀ ਗਈ ਹੈ ਜਿਸ ’ਤੇ ਆਉਣ ਵਾਲੇ ਦਿਨਾਂ ’ਚ ਸੁਪਰੀਮ ਕੋਰਟ ਸੁਣਵਾਈ ਕਰ ਸਕਦਾ ਹੈ। 

ਕਾਬਿਲੇਗੌਰ ਹੈ ਕਿ 21 ਫਰਵਰੀ ਨੂੰ ਕਿਸਾਨ ਸ਼ੁਭਕਰਨ ਸਿੰਘ ਦੀ ਮੌਤ ਦੇ ਮਾਮਲੇ ’ਚ ਹਾਈਕੋਰਟ ਨੇ ਸੇਵਾਮੁਕਤ ਹਾਈਕੋਰਟ ਜਜ ਜਸਟਿਸ ਜੈਸ਼੍ਰੀ ਠਾਕੁਰ ਦੀ ਪ੍ਰਧਾਨਗੀ ’ਚ ਜਾਂਚ ਕਮੇਟੀ ਗਠਿਤ ਕੀਤੀ ਸੀ, ਜਿਸ ’ਚ ਪੰਜਾਬ ਵੱਲੋਂ ਏਡੀਜੀਪੀ ਪ੍ਰਬੋਧ ਬਾਨ ਅਤੇ ਹਰਿਆਣਾ ਵੱਲੋਂ ਏਡੀਜੀਪੀ ਅਮਿਤਾਭ ਸਿੰਘ ਢਿੱਲੋਂ ਨੂੰ ਕਮੇਟੀ ’ਚ ਸ਼ਾਮਲ ਕੀਤਾ ਗਿਆ ਸੀ ਅਤੇ ਇੱਕ ਮਹੀਨੇ ’ਚ ਕਮੇਟੀ ਨੂੰ ਜਾਂਚ ਪੂਰੀ ਕਰ ਇਸਦੀ ਰਿਪੋਰਟ ਦੇਣ ਨੂੰ ਕਿਹਾ ਗਿਆ ਸੀ। 

ਇਹ ਵੀ ਪੜ੍ਹੋ: Dog Lovers ਲਈ ਵੱਡੀ ਖ਼ਬਰ, ਭਾਰਤ 'ਚ ਕੁੱਤਿਆਂ ਦੀਆਂ 23 ਨਸਲਾਂ 'ਤੇ ਲੱਗ ਸਕਦੀ ਹੈ ਪਾਬੰਦੀ, ਵੇਖੋ ਪੂਰੀ ਸੂਚੀ

Related Post