Siblings Died in Accident: ਕੈਂਟਰ ਤੇ ਮੋਟਰਸਾਈਕਲ ਵਿਚਾਲੇ ਹੋਈ ਭਿਆਨਕ ਟੱਕਰ, ਇੱਕੋ ਘਰ ਦੇ ਤਿੰਨ ਜੀਆਂ ਦੀ ਮੌਤ

ਕੈਂਟਰ ਤੇ ਮੋਟਰਸਾਈਕਲ ਦੀ ਟੱਕਰ ਕਾਰਨ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ। ਬੀਤੀ ਰਾਤ ਇਹ ਘਟਨਾ ਵਾਪਰੀ ਸੀ। ਜਿਸ ’ਚ ਇੱਕੋਂ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ ਹੋ ਗਈ।

By  Aarti May 22nd 2024 05:18 PM

Siblings Died In Road Accident: ਪੰਜਾਬ ’ਚੋਂ  ਲਗਾਤਾਰ ਸੜਕੀ ਹਾਦਸੇ ਵਾਪਰਨ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ। ਇਨ੍ਹਾਂ ਹਾਦਸਿਆਂ ’ਚ ਕਦੇ ਤੇਜ਼ ਰਫਤਾਰ ਜਾਂ ਫਿਰ ਕਦੇ ਅਣਗਹਿਲੀ ਹਾਦਸੇ ਦਾ ਕਾਰਨ ਬਣਦੀ ਹੈ। ਇਸ ਤਰ੍ਹਾਂ ਦਾ ਇੱਕ ਹੋਰ ਮਾਮਲਾ ਫਿਰੋਜ਼ਪੁਰ ਤੋਂ ਸਾਹਮਣੇ ਆਇਆ ਹੈ। ਜਿੱਥੇ ਕੈਂਟਰ ਤੇ ਮੋਟਰਸਾਈਕਲ ਦੀ ਟੱਕਰ ਕਾਰਨ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ। ਬੀਤੀ ਰਾਤ ਇਹ ਘਟਨਾ ਵਾਪਰੀ ਸੀ। ਜਿਸ ’ਚ ਇੱਕੋਂ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ ਹੋ ਗਈ। 

ਮਿਲੀ ਜਾਣਕਾਰੀ ਮੁਤਾਬਿਕ ਤਿੰਨੇ ਨੌਜਵਾਨ ਜਿਨ੍ਹਾਂ ’ਚ ਦੋ ਕੁੜੀਆਂ ਅਤੇ ਇੱਕ ਮੁੰਡਾ ਸ਼ਾਮਿਲ ਹਨ ਭੈਣ ਭਰਾ ਸੀ। ਜੋ ਕਿ ਘਰੋਂ ਦਵਾਈ ਲੈਣ ਦੇ ਲਈ ਨਿਕਲੇ ਸੀ ਪਰ ਰਸਤੇ ’ਚ ਉਨ੍ਹਾਂ ਦੇ ਨਾਲ ਇਹ ਹਾਦਸਾ ਵਾਪਰ ਗਿਆ। ਹਾਲਾਂਕਿ ਇਸ ਹਾਦਸੇ ਮਗਰੋਂ ਕੈਂਟਰ ਚਾਲਕ ਫਰਾਰ ਹੋ ਗਿਆ। ਜਿਸਦੀ ਪੁਲਿਸ ਵੱਲੋਂ ਭਾਲ ਕੀਤੀ ਜਾ ਰਹੀ ਹੈ। ਦੂਜੇ ਪਾਸੇ ਪਰਿਵਾਰ ਅਤੇ ਆਸ ਪਾਸ ਦੇ ਲੋਕ ਸਦਮੇ ’ਚ ਚੱਲੇ ਗਏ ਹਨ। ਪਰਿਵਾਰ ਦਾ ਰੋ ਰੋ ਕੇ ਬੁਰਾ ਹਾਲ ਹੋਇਆ ਪਿਆ ਹੈ। 

ਦੱਸਣਯੋਗ ਹੈ ਕਿ ਕੈਂਟਰ ਚਾਲਕ ਦੇ ਫਰਾਰ ਹੋਣ ਤੋਂ ਬਾਅਦ ਪਰਿਵਾਰ ਤੇ ਲੋਕਾਂ ਵੱਲੋਂ ਗੁੱਸਾ ਜਾਹਿਰ ਕੀਤਾ ਜਾ ਰਿਹਾ ਹੈ।  ਰੋਸ ਜਾਹਿਰ ਕੀਤਾ ਜਾ ਰਿਹਾ ਹੈ। ਹਾਲਾਂਕਿ ਪੁਲਿਸ ਵੱਲੋਂ ਕੈਂਟਰ ਚਾਲਕ ਨੂੰ ਕਾਬੂ ਕਰਨ ਦੀ ਗੱਲ ਆਖੀ ਜਾ ਰਹੀ ਹੈ ਪਰ ਲੋਕਾਂ ਦਾ ਗੁੱਸਾ ਘੱਟ ਨਹੀਂ ਹੋ ਰਿਹਾ ਹੈ। 

ਇਹ ਵੀ ਪੜ੍ਹੋ: Ludhiana: ਹਾਦਸਾ ਨਹੀਂ, ਕਤਲ ਸੀ... ਪ੍ਰੇਮਿਕਾ ਵਿਆਹ ਲਈ ਪ੍ਰੇਮੀ ’ਤੇ ਪਾ ਰਹੀ ਸੀ ਦਬਾਅ, ਤਾਂ ਪ੍ਰੇਮੀ ਨੇ ਪ੍ਰੇਮਿਕਾ ਦੀ ਇੰਝ ਲਈ ਜਾਨ

Related Post