ਸਿੱਧੂ ਨੂੰ ਇਸ ਤਰ੍ਹਾਂ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਵੇਂ ਉਸਨੇ ਕੋਈ ਵੱਡਾ ਕ੍ਰਾਇਮ ਕੀਤਾ ਹੋਵੇ- ਢਿੱਲੋਂ
ਸੂਬਾਈ ਅਤੇ ਕੇਂਦਰੀ ਸਰਕਾਰ ਵੱਲੋਂ ਪ੍ਰੈਸ ’ਤੇ ਲਗਾਈ ਗਈ ਅਣ ਐਲਾਨੀ ਐਂਮਰਜੈਂਸੀ ਦੇ ਵਿਰੁੱਧ ਬਠਿੰਡਾ ਪ੍ਰੈਸ ਕਲੱਬ ਨੇ ਪ੍ਰਧਾਨ ਬਖਤੌਰ ਢਿੱਲੋਂ ਦੀ ਅਗਵਾਈ ਹੇਠ ਗਵਰਨਰ ਦੇ ਨਾਮ ਮੰਗ ਪੱਤਰ ਐਡੀਸ਼ਨਲ ਡਿਪਟ ਕਮਿਸ਼ਨਰ ਨੂੰ ਸੌਂਪਿਆਂ।

Bathinda News: ਸੂਬਾਈ ਅਤੇ ਕੇਂਦਰੀ ਸਰਕਾਰ ਵੱਲੋਂ ਪ੍ਰੈਸ ’ਤੇ ਲਗਾਈ ਗਈ ਅਣ ਐਲਾਨੀ ਐਂਮਰਜੈਂਸੀ ਦੇ ਵਿਰੁੱਧ ਬਠਿੰਡਾ ਪ੍ਰੈਸ ਕਲੱਬ ਨੇ ਪ੍ਰਧਾਨ ਬਖਤੌਰ ਢਿੱਲੋਂ ਦੀ ਅਗਵਾਈ ਹੇਠ ਗਵਰਨਰ ਦੇ ਨਾਮ ਮੰਗ ਪੱਤਰ ਐਡੀਸ਼ਨਲ ਡਿਪਟ ਕਮਿਸ਼ਨਰ ਨੂੰ ਸੌਂਪਿਆਂ। ਐਡੀਸ਼ਨਲ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦੇਣ ਸਮੇਂ ਬਠਿੰਡਾ ਪ੍ਰੈਸ ਕਲੱਬ ਦੇ ਅਹੁਦੇਦਾਰਾਂ ਤੋਂ ਇਲਾਵਾ ਵੱਖ ਵੱਖ ਅਖਬਾਰਾਂ ਤੇ ਚੈਨਲਾਂ ਦੇ ਇੰਚਾਰਜ਼ ਹਾਜ਼ਰ ਸਨ।
ਇਸ ਮੌਕੇ ਪ੍ਰੈਸ ਕਲੱਬ ਦੇ ਪ੍ਰਧਾਨ ਬਖਤੌਰ ਢਿੱਲੋਂ ਅਤੇ ਜਨਰਲ ਸਕੱਤਰ ਸਵਰਨ ਸਿੰਘ ਦਾਨੇਵਾਲੀਆ ਨੇ ਕਿਹਾ ਕਿ ਪਿਛਲੇ ਕੁੱਝ ਸਮੇਂ ਤੋਂ ਸੂਬੇ ਅੰਦਰ ਨਾਗਰਿਕ ਅਜ਼ਾਦੀ ਤੋਂ ਇਲਾਵਾ ਮੀਡੀਆ ਤੇ ਸ਼ੋਸ਼ਲ ਮੀਡੀਆ ਕਾਰਕੁੰਨਾ ਨਾਲ ਅਣਐਲਾਨੀ ਐਂਮਰਜੈਂਸੀ ਵਾਲਾ ਵਰਤਾਓ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਲੋਕਤੰਤਰ ਦੇ ਚੌਥੇ ਥੰਮ ਪ੍ਰੈਸ ਦੀ ਅਜ਼ਾਦੀ ਨੂੰ ਦਬਾਉਣ ਦੇ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਹੋਰਨਾਂ ਜ਼ਿਲ੍ਹਿਆਂ ਤੋਂ ਇਲਾਵਾ ਬਠਿੰਡਾ ਵਿਚ ਸ਼ੋਸ਼ਲ ਮੀਡੀਆ ਪੱਤਰਕਾਰ ਸੁਖਨੈਬ ਸਿੱਧੂ ਵਿਰੱਧ ਸਖਤ ਤੇ ਖਤਰਨਾਕ ਧਰਾਵਾਂ ਲਾ ਕੇ ਗ੍ਰਿਫ਼ਤਾਰ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸਿੱਧੂ ਨੂੰ ਇਸ ਤਰ੍ਹਾਂ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਵੇਂ ਉਸਨੇ ਕੋਈ ਵੱਡਾ ਕ੍ਰਾਇਮ ਕੀਤਾ ਹੋਵੇ। ਉਨ੍ਹਾਂ ਕਿਹਾ ਕਿ ਕੋਈ ਕੇਸ ਕਰਨ ਤੋਂ ਪਹਿਲਾਂ ਪੁਲਿਸ ਨੂੰ ਮਾਮਲੇ ਦੀ ਪੜਤਾਲ ਕਰਨੀ ਚਾਹੀਦੀ ਹੈ, ਪਰ ਪੱਤਰਕਾਰਾਂ ਤੇ ਸ਼ੋਸ਼ਲ ਮੀਡੀਆ ’ਤੇ ਕੰਮ ਕਰਨ ਵਾਲਿਆਂ ਨੂੰ ਟਾਰਗੈਟ ਕੀਤਾ ਜਾ ਰਿਹਾ ਹੈ।
ਪੱਤਰਕਾਰਾਂ ਨੇ ਮੰਗ ਕੀਤੀ ਕਿ ਬਗੈਰ ਲੋੜੀਦੀ ਪੜਤਾਲ ਕੀਤਿਆਂ ਕਿਸੇ ਵੀ ਪੱਤਰਕਾਰ ਜਾਂ ਸ਼ੋਸ਼ਲ ਮੀਡੀਆ ਕਾਰਕੁੰਨ ਨੂੰ ਗ੍ਰਿਫ਼ਤਾਰ ਨਾ ਕੀਤਾ ਜਾਵੇ।
ਰਿਹਾਈ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਖਨੈਬ ਸਿੰਘ ਸਿੱਧੂ
ਰਿਹਾਈ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਖਨੈਬ ਸਿੰਘ ਸਿੱਧੂ ਨੇ ਦੱਸਿਆ ਕਿ ਬੇਸ਼ੱਕ ਉਸ ਦਾ ਦੋ ਦਿਨ ਦਾ ਪੁਲਿਸ ਰਿਮਾਂਡ ਸੀ ਜੋ ਖਤਮ ਹੋਣਾ ਸੀ ਪਰ ਅੱਜ ਉਸ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ ਜਿਥੇ ਉਸ ਨੂੰ ਰਿਹਾਈ ਦੇ ਹੁਕਮ ਦਿੱਤੇ ਗਏ ਹਨ।
ਸੁਖਨੈਬ ਸਿੰਘ ਸਿੱਧੂ ਨੇ ਕਿਹਾ ਕਿ ਮੇਰੇ ਤੇ ਕਾਰਵਾਈ ਕਰਨ ਦੀ ਬਜਾਏ ਮੁੱਖ ਮੰਤਰੀ ਦੇ ਪਰਿਵਾਰ ਖਿਲਾਫ ਬੋਲਣ ਵਾਲੇ ਖਿਲਾਫ ਕਾਰਵਾਈ ਕਰਨੀ ਚਾਹੀਦੀ, ਉਨ੍ਹਾਂ ਕਿਹਾ ਕਿ ਪਹਿਲਾਂ ਪੁਲਿਸ 'ਤੇ ਮੈਨੂੰ ਚੁੱਕਣ ਲਈ ਦਬਾਅ ਸੀ ਪਰ ਹੁਣ ਲੱਗ ਰਿਹਾ ਹੈ ਕਿ ਸਰਕਾਰ 'ਤੇ ਦਬਾਅ ਪਾਉਣ ਕਾਰਨ ਮੈਨੂੰ ਰਿਹਾਅ ਕਰਵਾਇਆ ਗਿਆ ਹੈ।
ਉਧਰ ਇਸ ਤੋਂ ਪਹਿਲਾਂ ਜ਼ਿਲ੍ਹਾ ਪੁਲਿਸ ਮੁਖੀ ਨੇ ਦੱਸਿਆ ਸੁਖਨੈਬ ਸਿੰਘ ਸਿੱਧੂ ਵੱਲੋਂ ਵਿਦੇਸ਼ ਤੋ ਮੁੱਖ ਮੰਤਰੀ ਦੇ ਪਰਿਵਾਰ ਖ਼ਿਲਾਫ਼ ਪ੍ਰਚਾਰ ਕਰਦੀ ਇੱਕ ਵੀਡੀਓ ਆਪਣੇ ਸੋਸ਼ਲ ਮੀਡੀਆ ਅਕਾਊਂਟ ਅਤੇ ਚੈਨਲ 'ਤੇ ਪਾਈ ਗਈ ਸੀ, ਜਿਸ ਕਰਕੇ ਉਹਨਾ ਖ਼ਿਲਾਫ ਮਾਮਲਾ ਦਰਜ ਕੀਤਾ ਗਿਆ, ਪੁਲਿਸ ਮੁਖੀ ਨੇ ਦੱਸਿਆ ਕਿ ਪੁੱਛਗਿੱਛ ਦੌਰਾਨ ਇਹ ਵੀ ਸਾਹਮਣੇ ਆਇਆ ਹੈ ਕਿ ਪੱਤਰਕਾਰ ਦੀ ਮੁੱਖ ਮੰਤਰੀ ਦੀ ਪਤਨੀ ਨਾਲ ਵੀ ਗੱਲਬਾਤ ਹੋਈ ਸੀ