ਪੰਜਾਬ ’ਚ ਕਾਨੂੰਨ ਵਿਵਸਥਾ ਨੂੰ ਲੈ ਕੇ ਮੂਸੇਵਾਲਾ ਦੇ ਪਿਤਾ ਨੇ ਘੇਰੀ ਮਾਨ ਸਰਕਾਰ, ਕੀਤਾ ਇਹ ਵੱਡਾ ਐਲਾਨ

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਇੱਕ ਵਾਰ ਫਿਰ ਤੋਂ ਪੰਜਾਬ ਸਰਕਾਰ ਨੂੰ ਘੇਰਿਆ। ਉਨ੍ਹਾਂ ਗੁੱਸਾ ਜਾਹਿਰ ਕਰਦੇ ਹੋਏ ਕਿਹਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਵਾਲ ਕੀਤਾ ਕਿ ਜੇ ਉਹ ਪੰਜਾਬ ਵਿੱਚ ਅਮਨ-ਕਾਨੂੰਨ ਨੂੰ ਸੁਧਾਰਨ ਦੀ ਗੱਲ ਕਰ ਰਹੇ ਹਨ ਤਾਂ ਫਿਰ ਉਨ੍ਹਾਂ ਦੀ ਪਤਨੀ ਨੂੰ ਸੁਰੱਖਿਆ ਮੁਲਾਜ਼ਮ ਚ ਵਾਧੇ ਕਰਨ ਦੀ ਲੋੜ ਕਿਉਂ ਪਈ।

By  Aarti February 13th 2023 01:56 PM

ਚੰਡੀਗੜ੍ਹ: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਇੱਕ ਵਾਰ ਫਿਰ ਤੋਂ ਪੰਜਾਬ ਸਰਕਾਰ ਨੂੰ ਘੇਰਿਆ। ਉਨ੍ਹਾਂ ਗੁੱਸਾ ਜਾਹਿਰ ਕਰਦੇ ਹੋਏ ਕਿਹਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਵਾਲ ਕੀਤਾ ਕਿ ਜੇ ਉਹ ਪੰਜਾਬ ਵਿੱਚ ਅਮਨ-ਕਾਨੂੰਨ ਨੂੰ ਸੁਧਾਰਨ ਦੀ ਗੱਲ ਕਰ ਰਹੇ ਹਨ ਤਾਂ ਫਿਰ ਉਨ੍ਹਾਂ ਦੀ ਪਤਨੀ ਨੂੰ ਸੁਰੱਖਿਆ ਮੁਲਾਜ਼ਮ ਚ ਵਾਧੇ ਕਰਨ ਦੀ ਲੋੜ ਕਿਉਂ ਪਈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਤੋਂ ਉਮੀਦ ਟੁੱਟ ਗਈ ਹੈ। 

ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਪੰਜਾਬ ਸਰਕਾਰ ਨੂੰ ਕਿਹਾ ਕਿ ਜੇਕਰ ਉਨ੍ਹਾਂ ਨੂੰ ਅਜੇ ਵੀ ਆਪਣੇ ਪੁੱਤਰ ਦੇ ਕਤਲ ਦਾ ਇਨਸਾਫ਼ ਨਾ ਮਿਲਿਆ ਤਾਂ ਉਹ ਸਿੱਧੂ ਦੀ ਉਸੇ ਥਾਰ ਗੱਡੀ ਵਿਚ ਘੁੰਮ ਕੇ ਪੰਜਾਬ ਦੀ ਕਾਨੂੰਨ ਵਿਵਸਥਾ ਦਾ ਪਰਦਾਫਾਸ਼ ਕਰਨਗੇ, ਜਿਸ ਵਿਚ ਉਹ ਮਾਰਿਆ ਗਿਆ ਸੀ। 


ਮੀਡੀਆ ਰਿਪੋਰਟਾਂ ਤੋਂ ਇਹ ਵੀ ਸਾਹਮਣੇ ਆਇਆ ਹੈ ਕਿ ਮੂਸੇਵਾਲਾ ਦੇ ਪਰਿਵਾਰਿਕ ਮੈਂਬਰਾਂ ਵੱਲਂ ਅਗਲੇ ਮਹੀਨੇ ਉਸਦੀ ਬਰਸੀ ਮਨਾਈ ਜਾਵੇਗੀ। ਇਸੇ ਦੌਰਾਨ ਅਗਲੇ ਐਕਸ਼ਨ ਦਾ ਐਲਾਨ ਵੀ ਕੀਤਾ ਜਾਵੇਗਾ। ਦੱਸ ਦਈਏ ਕਿ 29 ਮਈ ਨੂੰ ਮਾਨਸਾ ਜ਼ਿਲ੍ਹੇ ਦੇ ਪਿੰਡ ਜਵਾਹਰਕੇ ’ਚ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਬੇਰਹਿਮੀ ਨਾਲ ਕਰ ਦਿੱਤਾ ਗਿਆ ਸੀ। 

ਬੀਤੇ ਦਿਨ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਟਵੀਟ ਕਰਦੇ ਹੋਏ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਦੀ ਕਾਨੂੰਨ ਵਿਵਸਥਾ ਵਿੱਚ ਵੱਡਾ ਸੁਧਾਰ ਹੋਇਆ ਹੈ। ਇਸ ਟਵੀਟ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦੇ ਹੋਏ ਕਿਹਾ ਕਿ ਪੰਜਾਬ 'ਚ ਆਪਸੀ ਭਾਈਚਾਰਕ ਸਾਂਝ ਕਾਇਮ ਸੀ ਤੇ ਰਹੇਗੀ। ਪੰਜਾਬ 'ਚ ਅਮਨ ਕਾਨੂੰਨ ਕਾਇਮ ਰੱਖਣਾ ਸਰਕਾਰ ਦਾ ਫ਼ਰਜ਼ ਤੇ ਜ਼ਿੰਮੇਵਾਰੀ ਹੈ..ਇਸ ਧਰਤੀ 'ਤੇ ਨਫ਼ਰਤ ਦੇ ਬੀਜਾਂ ਤੋਂ ਬਿਨ੍ਹਾਂ ਬਾਕੀ ਸਭ ਉੱਗ ਪੈਂਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਅਰਵਿੰਦ ਕੇਜਰੀਵਾਲ ਜੀ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਧਰਮ ਨਿਰਪੱਖ ਪਾਰਟੀ ਹੈ ਤੇ ਪੰਜਾਬ 'ਚ ਨਫ਼ਰਤ ਦੇ ਬੀਜ ਨਹੀਂ ਉੱਗਣਗੇ। 

Related Post