Sidhu Moosewala ਕਤਲਕਾਂਡ ਮਾਮਲੇ ’ਚ ਵੱਡੀ ਖ਼ਬਰ; ਮਾਮਲੇ ਦੇ ਮੁੱਖ ਗਵਾਹ ਦੀ ਹੋਈ ਮੌਤ

ਮਿਲੀ ਜਾਣਕਾਰੀ ਮੁਤਾਬਿਕ ਉਹ ਕੁਝ ਸਮੇਂ ਤੋਂ ਬੀਮਾਰ ਸੀ ਅਤੇ ਲੁਧਿਆਣਾ ਦੇ ਇੱਕ ਨਿੱਜੀ ਹਸਪਤਾਲ ’ਚ ਇਲਾਜ ਅਧੀਨ ਸੀ। ਹੁਣ ਉਨ੍ਹਾਂ ਦੀ ਇਲਾਜ ਦੌਰਾਨ ਮੌਤ ਹੋ ਗਈ ਹੈ।

By  Aarti May 24th 2025 11:24 AM

Sidhu Moosewala News : ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ਨੂੰ ਲੈ ਕੇ ਵੱਡੀ ਅਪਡੇਟ ਸਾਹਮਣੇ ਆਈ ਹੈ। ਦੱਸ ਦਈਏ ਕਿ  ਸਿੱਧੂ ਮੂਸੇਵਾਲਾ ਕਤਲ ਕੇਸ ਦੇ ਗਵਾਹ, ਥਾਣਾ ਸਿਟੀ 1 ਦੇ ਇੰਚਾਰਜ ਅੰਗਰੇਜ਼ ਸਿੰਘ ਦੀ ਮੌਤ ਹੋ ਗਈ ਹੈ।

ਮਿਲੀ ਜਾਣਕਾਰੀ ਮੁਤਾਬਿਕ ਉਹ ਕੁਝ ਸਮੇਂ ਤੋਂ ਬੀਮਾਰ ਸੀ ਅਤੇ ਲੁਧਿਆਣਾ ਦੇ ਇੱਕ ਨਿੱਜੀ ਹਸਪਤਾਲ ’ਚ ਇਲਾਜ ਅਧੀਨ ਸੀ। ਹੁਣ ਉਨ੍ਹਾਂ ਦੀ ਇਲਾਜ ਦੌਰਾਨ ਮੌਤ ਹੋ ਗਈ ਹੈ। 

ਦੱਸ ਦਈਏ ਕਿ ਅੰਗਰੇਜ਼ ਸਿੰਘ ਕੁਝ ਸਮਾਂ ਪਹਿਲਾਂ ਪੰਜਾਬ ਪੁਲਿਸ ਤੋਂ ਸੇਵਾਮੁਕਤ ਹੋਏ ਸਨ ਅਤੇ ਬਿਮਾਰ ਸਨ, ਜਿਸ ਕਾਰਨ ਉਹ ਹੁਣ ਇਸ ਦੁਨੀਆ ਵਿੱਚ ਨਹੀਂ ਰਹੇ। ਦੱਸ ਦਈਏ ਕਿ ਕੱਲ੍ਹ ਉਹ ਮਾਨਸਾ ਦੀ ਮਾਣਯੋਗ ਅਦਾਲਤ ਵਿੱਚ ਗਵਾਹ ਵਜੋਂ ਪੇਸ਼ ਹੋਏ ਸਨ, ਪਰ ਬਿਮਾਰੀ ਕਾਰਨ ਉਹ ਅਦਾਲਤ ਵਿੱਚ ਪੇਸ਼ ਨਹੀਂ ਹੋਏ। ਅੰਗਰੇਜ਼ ਸਿੰਘ ਆਪਣੇ ਪਿੱਛੇ ਪਤਨੀ, ਦੋ ਧੀਆਂ ਅਤੇ ਇੱਕ ਪੁੱਤਰ ਛੱਡ ਗਏ ਹਨ। ਪੁੱਤਰ ਪੰਜਾਬ ਪੁਲਿਸ ਵਿੱਚ ਤਾਇਨਾਤ ਹੈ।

ਇਹ ਵੀ ਪੜ੍ਹੋ : Samana School Van Accident Update : ਪੁਲਿਸ ਨੇ ਟਿੱਪਰ ਮਾਲਕਾਂ ’ਚੋਂ ਇੱਕ ਨੂੰ ਕੀਤਾ ਗ੍ਰਿਫ਼ਤਾਰ; ਟਿੱਪਰ ਨੇ ਸਕੂਲ ਵੈਨ ਨੂੰ ਮਾਰੀ ਸੀ ਭਿਆਨਕ ਟੱਕਰ

Related Post