ਕੌਮੀ ਇਨਸਾਫ ਮੋਰਚੇ ’ਚ ਸ਼ਾਮਲ ਹੋਣਗੇ ਸਿੱਧੂ ਮੂਸੇਵਾਲਾ ਦੀ ਮਾਤਾ ਚਰਨ ਕੌਰ, ਪਿੰਡ ਮੂਸਾ ਤੋਂ ਜਥਾ ਰਵਾਨਾ

ਮੋਹਾਲੀ-ਚੰਡੀਗੜ੍ਹ ਸਰਹੱਦ ਉਪਰ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਲਈ ਲਗਭਗ ਇਕ ਮਹੀਨੇ ਤੋਂ ਕੌਮੀ ਇਨਸਾਫ਼ ਮੋਰਚਾ ਦੇ ਆਗੂ ਅਤੇ ਸੰਗਤ ਵੱਲੋਂ ਧਰਨਾ ਲਗਾਇਆ ਗਿਆ ਹੈ। ਇਸ ਮੋਰਚੇ ’ਚ ਹੁਣ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮਾਤਾ ਚਰਨ ਕੌਰ ਵੱਲੋਂ ਸਮਰਥਨ ਕਰਦੇ ਹੋਏ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਕੀਤੀ ਗਈ ਹੈ।

By  Aarti February 8th 2023 01:43 PM

ਚੰਡੀਗੜ੍ਹ: ਮੋਹਾਲੀ-ਚੰਡੀਗੜ੍ਹ ਸਰਹੱਦ ਉਪਰ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਲਈ ਲਗਭਗ ਇਕ ਮਹੀਨੇ ਤੋਂ ਕੌਮੀ ਇਨਸਾਫ਼ ਮੋਰਚਾ ਦੇ ਆਗੂ ਅਤੇ ਸੰਗਤ ਵੱਲੋਂ ਧਰਨਾ ਲਗਾਇਆ ਗਿਆ ਹੈ। ਇਸ ਮੋਰਚੇ ’ਚ ਹੁਣ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮਾਤਾ ਚਰਨ ਕੌਰ ਵੱਲੋਂ ਸਮਰਥਨ ਕਰਦੇ ਹੋਏ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਕੀਤੀ ਗਈ ਹੈ। 

ਨਾਲ ਹੀ ਉਹ ਬੰਦੀ ਸਿੰਘਾਂ ਦੀ ਰਿਹਾਈ ਲਈ ਦਿੱਤੇ ਜਾ ਰਹੇ ਧਰਨੇ ਪ੍ਰਦਰਸ਼ਨ ਚ ਸ਼ਾਮਲ ਹੋਣ ਦੇ ਲਈ ਵੀ ਰਵਾਨਾ ਹੋ ਗਏ ਹਨ। ਪਿੰਡ ਮੂਸੇ ਤੋਂ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਇੱਕ ਜਥਾ ਰਵਾਨਾ ਹੋਇਆ ਹੈ। 

ਇਸ ਮੌਕੇ ਮੂਸੇਵਾਲਾ ਦੀ ਮਾਤਾ ਚਰਨ ਕੌਰ ਨੇ ਕਿਹਾ ਕਿ ਸਜ਼ਾਵਾ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੂੰ ਜਲਦ ਰਿਹਾਅ ਕੀਤਾ ਜਾਵੇ। ਉਨ੍ਹਾਂ ਅੱਗੇ ਕਿਹਾ ਕਿ ਸਿੱਧੂ ਦੇ ਬੰਦੀ ਸਿੰਘਾਂ ਦੀ ਰਿਹਾਈ ਵਾਲੇ ਗੀਤ ’ਤੇ ਬੈਨ ਲਗਾਇਆ ਗਿਆ। ਜੇ ਗਾਣਾ ਨਾ ਬੈਨ ਤਾਂ ਧਰਨੇ ਲਗਾਉਣ ਦੀ ਲੋੜ ਨਹੀਂ ਪੈਣੀ ਸੀ। ਦੇਸ਼ ’ਚ ਇਨਸਾਫ ਲੈਣ ਲਈ ਜੱਦੋ-ਜਹਿਦ ਕਰਨੀ ਪੈਂਦੀ ਹੈ।  

ਇਹ ਹਨ ਮੋਰਚੇ ਦੀਆਂ ਮੁੱਖ ਮੰਗਾਂ 

ਮੋਰਚੇ ਦੀਆਂ ਮੁੱਖ ਮੰਗਾਂ ਜਿਸ 'ਚ ਪਹਿਲੀ ਬੰਦੀ ਸਿੰਘਾਂ ਦੀ ਰਿਹਾਈ, ਦੂਜੀ ਗੋਲੀ ਕਾਂਡ, ਬੇਅਦਬੀ ਵਿਚ ਇਨਸਾਫ਼, ਤੀਜੀ ਸਖ਼ਤ ਕਾਨੂੰਨ ਬਣਾਉਣ ਦੀ ਮੰਗ, ਜਿਸ 'ਚ ਉਮਰ ਕੈਦ ਦੀ ਸਜ਼ਾ ਸ਼ਾਮਲ ਹੈ, ਚੌਥੀ ਅਤੇ ਆਖਰੀ ਮੰਗ 328 ਗੁਰੂ ਗ੍ਰੰਥ ਸਾਹਿਬ ਦੇ ਲਾਪਤਾ ਹੋਣ ਦੀ ਜਾਂਚ ਅਤੇ ਕਾਰਵਾਈ ਕੀਤੀ ਜਾਵੇ। ਆਪਣੀਆਂ ਇਨ੍ਹਾਂ ਮੰਗਾਂ ਨੂੰ ਲੈ ਕੇ ਪੰਜਾਬ, ਹਰਿਆਣਾ ਤੇ ਹੋਰ ਸੂਬਿਆਂ ਦੀ ਸੰਗਤ ਅੜੀ ਹੋਈ। ਇਸ ਤੋਂ ਇਲਾਵਾ ਕਿਸਾਨ ਯੂਨੀਅਨ ਵੀ ਸਿੱਖ ਜਥੇਬੰਦੀਆਂ ਦਾ ਹੱਕ ਵਿਚ ਨਿੱਤਰ ਆਈ ਹੈ।

ਇਹ ਵੀ ਪੜ੍ਹੋ: ਪੰਜਾਬ ਪੁਲਿਸ ਵਲੰਟੀਅਰ ਵੱਲੋਂ ਅੱਜ ਅਣਮਿੱਥੇ ਸਮੇਂ ਲਈ ਖਰੜ ਪੁਲ ਬੰਦ ਕਰਨ ਦਾ ਐਲਾਨ

Related Post