PTC News
Search
🔍 Search

Sidhu Moosewala Murder : ਹਰਮੀਤ ਸਿੰਘ ਪਠਾਨਮਾਜਰਾ ਦਾ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਬਾਰੇ ਵੱਡਾ ਦਾਅਵਾ

Sidhu Moosewala Murder : ਹਰਮੀਤ ਸਿੰਘ ਪਠਾਨਮਾਜਰਾ ਤੇ ਚੇਤਨ ਸਿੰਘ ਜੋੜਾਮਾਜਰਾ ਨੇ ਮੁੱਖ ਮੰਤਰੀ ਭਗਵੰਤ ਮਾਨ 'ਤੇ ਜਿਥੇ ਗੰਭੀਰ ਇਲਜ਼ਾਮ ਲਾਏ ਹਨ, ਉਥੇ ਹੀ ਸਿੱਧੂ ਮੂਸੇਵਾਲਾ ਦੇ ਕਤਲ ਲਈ ਬਲਤੇਜ ਪਨੂੰ ਨੂੰ ਸਿੱਧੇ ਤੌਰ 'ਤੇ ਜ਼ਿੰਮੇਵਾਰ ਦੱਸਿਆ ਹੈ।

By  KRISHAN KUMAR SHARMA November 1st 2026 05:16 PM -- Updated: November 1st 2026 05:48 PM

Sidhu Moosewala Murder : ਆਮ ਆਦਮੀ ਪਾਰਟੀ (AAP) ਤੋਂ ਅਸਤੀਫਾ ਦੇਣ ਤੋਂ ਬਾਅਦ ਚੰਡੀਗੜ੍ਹ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਹਰਮੀਤ ਸਿੰਘ ਪਠਾਨਮਾਜਰਾ ਤੇ ਚੇਤਨ ਸਿੰਘ ਜੋੜਾਮਾਜਰਾ ਨੇ ਮੁੱਖ ਮੰਤਰੀ ਭਗਵੰਤ ਮਾਨ 'ਤੇ ਜਿਥੇ ਗੰਭੀਰ ਇਲਜ਼ਾਮ ਲਾਏ ਹਨ, ਉਥੇ ਹੀ ਸਿੱਧੂ ਮੂਸੇਵਾਲਾ ਦੇ ਕਤਲ ਲਈ ਬਲਤੇਜ ਪਨੂੰ ਨੂੰ ਸਿੱਧੇ ਤੌਰ 'ਤੇ ਜ਼ਿੰਮੇਵਾਰ ਦੱਸਿਆ ਹੈ।

ਹਰਮੀਤ ਸਿੰਘ ਪਠਾਨਮਾਜਰਾ (Harmeet Singh Pathanmajra) ਨੇ ਕਿਹਾ ਕਿ ਸਾਰੇ ਜਾਣਦੇ ਹਨ ਕਿ ਬਲਤੇਜ ਪਨੂੰ (Baltej pannu) ਨੇ ਸਿੱਧੂ ਮੂਸੇਵਾਲਾ ਦਾ ਕਤਲ ਕਰਵਾਇਆ ਹੈ। ਉਨ੍ਹਾਂ ਨੇ ਆਪਣੀ ਉਦਾਹਰਨ ਦਿੰਦਿਆਂ ਕਿਹਾ ਕਿ ਜਿਵੇਂ ਸਵੇਰੇ ਮੇਰੀ ਸਿਕਿਓਰਿਟੀ ਵਾਪਸ ਲੈ ਲਈ ਜਾਵੇ ਅਤੇ ਮੇਰੇ ਦੁਸ਼ਮਣਾਂ ਨੂੰ ਵੀ ਸਿਕਿਓਰਿਟੀ ਘਟਣ ਬਾਰੇ ਪਤਾ ਲੱਗ ਜਾਵੇ ਤਾਂ ਉਹ ਜਦੋਂ ਮਰਜ਼ੀ ਮੈਨੂੰ ਕੁੱਝ ਵੀ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਬਲਤੇਜ ਪਨੂੰ ਉਪਰ ਇਕੱਲਾ ਮੈਂ ਨਹੀਂ, ਸਗੋਂ ਸਾਰਾ ਪੰਜਾਬ ਇਹ ਇਲਜ਼ਾਮ ਲਗਾਉਂਦਾ ਹੈ।

ਪਠਾਨਮਾਜਰਾ ਨੇ ਕਿਹਾ ਕਿ ਜਿੰਨੇ ਵੀ ਮੁੱਖ ਮੰਤਰੀ ਅਤੇ ਦਿੱਲੀ ਵਾਲਿਆਂ ਤੋਂ ਘਟੀਆ ਕੰਮ ਕਰਵਾਏ ਜਾ ਰਹੇ ਹਨ, ਇਨ੍ਹਾਂ ਸਭ ਪਿੱਛੋਂ ਪੂਰੀ ਤਰ੍ਹਾਂ ਬਲਤੇਜ ਪਨੂੰ ਦਾ ਹੀ ਹੱਥ ਹੈ।

ਸੁਰੱਖਿਆ 'ਚ ਕਟੌਤੀ ਤੋਂ ਅਗਲੇ ਦਿਨ ਹੋਇਆ ਸੀ ਮੂਸੇਵਾਲਾ ਦਾ ਕਤਲ

ਦੱਸ ਦਈਏ ਕਿ 2022 'ਚ ਆਮ ਆਦਮੀ ਪਾਰਟੀ ਨੇ ਸੱਤਾ ਵਿੱਚ ਆਉਣ ਤੋਂ ਬਾਅਦ ਸਿੱਧੂ ਮੂਸੇਵਾਲਾ ਦੀ ਸੁਰੱਖਿਆ 'ਚ ਕਟੌਤੀ ਕਰ ਦਿੱਤੀ ਸੀ, ਜਿਸ ਤੋਂ ਅਗਲੇ ਦਿਨ ਹੀ ਪੰਜਾਬੀ ਗਾਇਕ ਦਾ 29 ਮਈ ਨੂੰ ਪਿੰਡ ਮੂਸੇਵਾਲਾ 'ਚ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ। 

ਕਾਬਿਲੇਗੌਰ ਹੈ ਕਿ ਸਿੱਧੂ ਮੂਸੇਵਾਲਾ ਦਾ ਕਤਲ ਬਦਲੇ ਲੈਣ ਦੇ ਖਾਤਿਰ ਕੀਤਾ ਗਿਆ ਸੀ। ਦੱਸ ਦਈਏ ਕਿ 7 ਅਗਸਤ 2021 ਨੂੰ ਯੁਵਾ ਅਕਾਲੀ ਨੇਤਾ ਵਿੱਕੀ ਮਿੱਡੂਖੇੜਾ ਦਾ ਕਤਲ ਕੀਤਾ ਗਿਆ ਸੀ। ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਸ਼ੱਕ ਸੀ ਕਿ ਵਿੱਕੀ ਮਿੱਡੂਖੇੜਾ ਨੂੰ ਮਾਰਨ ਵਾਲੇ ਸ਼ੂਟਰਾਂ ਨੂੰ ਮੂਸੇਵਾਲਾ ਨੇ ਪਨਾਹ ਦਿੱਤੀ ਹੈ। ਵਿੱਕੀ ਮਿੱਡੂ ਖੇੜਾ ਗੈਂਗਸਟਰ ਲਾਰੈਂਸ ਦਾ ਕਰੀਬੀ ਸੀ, ਜਿਸ ਨੂੰ ਬੰਬੀਹਾ ਗੈਂਗ ਨੇ ਮਾਰ ਦਿੱਤਾ ਸੀ। ਜਿਸ ਤੋਂ ਬਾਅਦ ਲਾਰੈਂਸ ਗੈਂਗ ਦੇ ਬਦਮਾਸ਼ ਕਈ ਮਹੀਨਿਆਂ ਤੋਂ ਮੂਸੇਵਾਲਾ ਦੀ ਰੈਕੀ ਕਰ ਰਹੇ ਸੀ ਅਤੇ ਫਿਰ ਉਨ੍ਹਾਂ ਬਦਮਾਸ਼ਾਂ ਨੇ 29 ਮਈ 2022 ਦਿਨ ਐਤਵਾਰ ਨੂੰ ਮੂਸੇਵਾਲਾ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ।

ਪਨੂੰ ਦੀ ਬਲਾਤਕਾਰ ਮਾਮਲੇ 'ਚ ਹੋਈ ਸੀ ਗ੍ਰਿਫ਼ਤਾਰੀ

ਦੱਸ ਦਈਏ ਕਿ ਬਲਤੇਜ ਸਿੰਘ ਪਨੂੰ 'ਤੇ 2015 'ਚ ਨੈਨਸੀ ਘੁੰਮਣ ਕੇਸ 'ਚ ਵੀ ਸਾਹਮਣੇ ਆਇਆ ਹੈ। ਮੀਡੀਆ ਰਿਪੋਰਟਾਂ ਦੇ ਅਨੁਸਾਰ, ਨੈਨਸੀ ਨੇ ਇਲਜਾਮ ਲਗਾਇਆ ਸੀ ਕਿ ਬਲਤੇਜ ਪੰਨੂ ਉਸਨੂੰ ਧਮਕੀ ਦੇ ਰਿਹਾ ਸੀ ਕਿ ਜੇਕਰ ਉਹ ਉਸਦੀ ਗੱਲ ਨਹੀਂ ਮੰਨਦੀ ਤਾਂ ਉਹ ਉਸਦੀ ਛਵੀ ਖਰਾਬ ਕਰੇਗਾ।

ਉਸ ਨੇ ਸ਼ਿਕਾਇਤ 'ਚ ਕਿਹਾ ਸੀ ਕਿ ਪੰਨੂ ਨੇ ਪਟਿਆਲਾ ਸਥਿਤ ਆਪਣੇ ਘਰ ਅਤੇ ਚੰਡੀਗੜ੍ਹ ਸਥਿਤ ਆਪਣੇ ਇੱਕ ਦੋਸਤ ਦੇ ਫਲੈਟ 'ਤੇ ਉਸ ਨਾਲ ਵਾਰ-ਵਾਰ ਬਲਾਤਕਾਰ ਕੀਤਾ ਸੀ। ਉਸਨੇ ਕਿਹਾ ਕਿ ਪੰਨੂ ਨੇ ਪਟਿਆਲਾ ਦੇ ਇੱਕ ਜਿੰਮ ਵਿੱਚ ਮਿਲਣ ਤੋਂ ਬਾਅਦ ਉਸ ਨਾਲ ਵਿਆਹ ਕਰਨ ਦਾ ਵਾਅਦਾ ਕੀਤਾ ਸੀ। ਉਸ ਨੇ ਕਿਹਾ ਸੀ, "ਜਦੋਂ ਮੈਂ ਉਸ ਨਾਲ ਵਿਆਹ ਕਰਨ 'ਤੇ ਜ਼ੋਰ ਪਾਇਆ ਤਾਂ ਉਸਨੇ ਮੈਨੂੰ ਧਮਕੀਆਂ ਦੇਣੀਆਂ ਸ਼ੁਰੂ ਕਰ ਦਿੱਤੀਆਂ, ਇਹ ਕਹਿੰਦੇ ਹੋਏ ਕਿ ਉਹ ਮੇਰੀ ਵੀਡੀਓ ਅਪਲੋਡ ਕਰਕੇ ਮੈਨੂੰ ਬਦਨਾਮ ਕਰੇਗਾ।''

ਸ਼ਿਕਾਇਤ ਦੇ ਆਧਾਰ 'ਤੇ, ਪੁਲਿਸ ਨੇ ਭਾਰਤੀ ਦੰਡਾਵਲੀ (ਆਈਪੀਸੀ) ਦੀ ਧਾਰਾ 376 (ਬਲਾਤਕਾਰ) ਅਤੇ 506 (ਅਪਰਾਧਿਕ ਧਮਕੀ) ਦੇ ਤਹਿਤ ਐਫਆਈਆਰ ਦਰਜ ਕੀਤੀ ਅਤੇ ਪੰਨੂ ਦੇ ਘਰ ਛਾਪਾ ਮਾਰਨ ਤੋਂ ਬਾਅਦ ਉਸਨੂੰ ਗ੍ਰਿਫਤਾਰ ਕੀਤਾ ਗਿਆ ਸੀ।

ਇਹ ਵੀ ਪੜ੍ਹੋ...ਚੇਤਨ ਜੋੜਾਮਾਜਰਾ ਤੇ ਹਰਮੀਤ ਪਠਾਨਮਾਜਰਾ ਨੇ ਕਿਉਂ ਛੱਡੀ ਆਮ ਆਦਮੀ ਪਾਰਟੀ ?

Related Post